ਬੁੰਗਾ ਸਾਹਿਬ ਵਿਖੇ ਕਿਸਾਨਾਂ ਵਲੋਂ ਕੰਗਨਾ ਦਾ ਘਿਰਾਓ, ਭਾਰੀ ਵਿਰੋਧ ਦੇਖ ਕਿਸਾਨਾਂ ਤੋਂ ਮੰਗੀ ਮਾਫ਼ੀ
Published : Dec 3, 2021, 4:27 pm IST
Updated : Dec 3, 2021, 4:34 pm IST
SHARE ARTICLE
Farmers Protest Against Kangana Ranaut
Farmers Protest Against Kangana Ranaut

ਕਿਸਾਨਾਂ ਅਤੇ ਸਿੱਖਾਂ ਖਿਲਾਫ਼ ਗਲਤ ਸ਼ਬਦਾਵਲੀ ਵਰਤਣ ਵਾਲੀ ਬਾਲੀਵੁੱਡ ਅਦਾਕਾਰ ਕੰਗਨਾ ਰਣੌਤ ਨੂੰ ਅੱਜ ਰੋਪੜ ਨੇੜੇ ਬੁੰਗਾ ਸਾਹਿਬ ਵਿਖੇ ਕਿਸਾਨਾਂ ਨੇ ਘੇਰਾ ਪਾਇਆ।

ਰੋਪੜ: ਕਿਸਾਨਾਂ ਅਤੇ ਸਿੱਖਾਂ ਖਿਲਾਫ਼ ਗਲਤ ਸ਼ਬਦਾਵਲੀ ਵਰਤਣ ਵਾਲੀ ਬਾਲੀਵੁੱਡ ਅਦਾਕਾਰ ਕੰਗਨਾ ਰਣੌਤ ਨੂੰ ਅੱਜ ਰੋਪੜ ਨੇੜੇ ਬੁੰਗਾ ਸਾਹਿਬ ਵਿਖੇ ਕਿਸਾਨਾਂ ਨੇ ਘੇਰਾ ਪਾਇਆ। ਭਾਰੀ ਵਿਰੋਧ ਦੇ ਚਲਦਿਆਂ ਕੰਗਨਾ ਰਣੌਤ ਨੇ ਕਿਸਾਨਾਂ ਤੋਂ ਮਾਫੀ ਵੀ ਮੰਗੀ। ਦਰਅਸਲ ਕੰਗਨਾ ਰਣੌਤ ਹਿਮਾਚਲ ਪ੍ਰਦੇਸ਼ ਤੋਂ ਚੰਡੀਗੜ੍ਹ ਜਾ ਰਹੀ ਸੀ।

Farmers Protest Against Kangana Ranaut Farmers Protest Against Kangana Ranaut

ਇਸ ਦੌਰਾਨ ਕਿਸਾਨਾਂ ਨੇ ਕੰਗਨਾ ਰਣੌਤ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਵਿਰੋਧ ਜ਼ਾਹਰ ਕੀਤਾ। ਕਿਸਾਨਾਂ ਵਲੋਂ ‘ਕੰਗਨਾ ਰਣੌਤ ਮੁਰਦਾਬਾਦ’ ਅਤੇ ‘ਕੰਗਨਾ ਗੋ ਬੈਕ’ ਦੇ ਨਾਅਰੇ ਲਗਾਏ ਗਏ। ਇਸ ਤੋਂ ਬਾਅਦ ਕੰਗਨਾ ਨੇ ਗੱਡੀ ’ਚੋਂ ਬਾਹਰ ਆ ਕੇ ਕਿਸਾਨ ਬੀਬੀਆਂ ਤੋਂ ਮਾਫੀ ਮੰਗੀ। ਇਸ ਮੌਕੇ ਕੰਗਨਾ ਨੇ 'ਪੰਜਾਬ ਜ਼ਿੰਦਾਬਾਦ’ ਦੇ ਨਾਅਰੇ ਵੀ ਲਗਾਏ।

Kangana Ranaut Kangana Ranaut

ਵਿਰੋਧ ਕਰ ਰਹੇ ਕਿਸਾਨਾਂ ਵਿਚ ਬੀਬੀਆਂ ਵੀ ਸ਼ਾਮਲ ਸਨ। ਕਿਸਾਨਾਂ ਨੇ ਕਿਹਾ ਕਿ ਸਾਨੂੰ ਅੱਤਵਾਦੀ ਕਹਿਣ ਵਾਲੀ ਕੰਗਨਾ ਸਾਨੂੰ ਜਵਾਬ ਦੇ ਕੇ ਜਾਵੇ। ਕੰਗਨਾ ਦੇ ਨਾਲ ਉਸ ਦੇ ਸੁਰੱਖਿਆ ਗਾਰਡ ਵੀ ਮੌਜੂਦ ਸਨ, ਜਿਨ੍ਹਾਂ ਨੇ ਕਿਸਾਨਾਂ ਨੂੰ ਰੋਕਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਕਿਸਾਨ ਨਾਅਰੇਬਾਜ਼ੀ ਕਰਦੇ ਰਹੇ। ਇਸ ਮੌਕੇ ਪੁਲਿਸ ਵਾਲੇ ਕਿਸਾਨਾਂ ਅੱਗੇ ਮਿੰਨਤਾਂ ਤਰਲੇ ਕਰਦੇ ਨਜ਼ਰ ਆਏ।

Farmers Protest Against Kangana Ranaut Farmers Protest Against Kangana Ranaut

ਜ਼ਿਕਰਯੋਗ ਹੈ ਕਿ ਕੰਗਨਾ ਰਣੌਤ ਨੇ ਕਿਸਾਨਾਂ ਅਤੇ ਸਿੱਖਾਂ ਖਿਲਾਫ ਕਈ ਵਾਰ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਹੈ। ਭਾਰੀ ਵਿਰੋਧ ਹੋਣ ਦੇ ਬਾਵਜੂਦ ਕੰਗਨਾ ਵਲੋਂ ਲਗਾਤਾਰ ਸੋਸ਼ਲ ਮੀਡੀਆ ’ਤੇ ਸਿੱਖਾਂ ਖਿਲਾਫ਼ ਜ਼ਹਿਰ ਉਗਲਿਆ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement