ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
Published : Dec 3, 2021, 1:54 pm IST
Updated : Dec 3, 2021, 1:54 pm IST
SHARE ARTICLE
File photo
File photo

ਚੰਗੇ ਭਵਿੱਖ ਲਈ ਗਿਆ ਸੀ ਵਿਦੇਸ਼

 

 

ਤਰਨ ਤਾਰਨ (ਸਪੋਕਸਮੈਨ ਸਮਾਚਾਰ) ਘਰ ਦੇ ਹਾਲਾਤਾਂ ਨੂੰ ਸੁਧਾਰਨ ਦਾ ਸੁਪਨਾ ਲੈ ਕੇ 2014 ਵਿਚ ਅਮਰੀਕਾ ਗਏ ਤਿੰਨਾਂ ਭੈਣ ਭਰਾਵਾਂ ਚੋਂ ਸਭ ਤੋਂ ਛੋਟੇ ਬਲਜੀਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਭੈਲ ਢਾਏ ਵਾਲਾ ਦੀ ਅਮਰੀਕਾ ਦੇ ਬੈਨਸਾਲੇਮ ਵਿਚ ਅਚਾਨਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

 

 

Baljeet Singh
Baljeet Singh

 

ਇਸ ਬਾਰੇ ਜਾਣਕਾਰੀ ਦਿੰਦਿਆਂ ਸੂਬੇਦਾਰ ਮੋਹਣ ਸਿੰਘ ਨੇ ਦੱਸਿਆ ਕਿ ਅਮਰੀਕਾ ਤੋਂ ਬੀਤੇ ਦਿਨ ਮਕਾਨ ਮਾਲਕ ਜਿਸਦੇ ਘਰ ਬਲਜੀਤ ਰਹਿੰਦਾ ਸੀ ਉਸਦਾ ਫੋਨ ਆਇਆ ਕਿ ਬਲਜੀਤ ਸਿੰਘ ਦੀ ਅਚਾਨਕ ਮੌਤ ਹੋ ਗਈ ਹੈ।

PHOTOPHOTO

 

ਜਿਸ ਨੂੰ ਸੁਣਦਿਆਂ ਹੀ ਜਿਥੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ। ਉਥੇ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਜੀਤ ਸਿੰਘ ਪਿਛਲੇ 7 ਸਾਲ ਤੋਂ ਉਥੇ ਰਹਿ ਰਿਹਾ ਅਤੇ ਉਥੇ ਟਰਾਲਾ ਚਲਾਉਂਦਾ ਸੀ।

 

PHOTOPHOTO

 

ਮ੍ਰਿਤਕ ਹਜੇ ਕੁਆਰਾ ਸੀ ਤੇ ਉਸਦੇ ਵਿਆਹ ਦੀ ਗੱਲ ਚੱਲ ਰਹੀ ਸੀ ਪਰ ਉਸ ਤੋਂ ਪਹਿਲਾਂ ਇਹ ਭਾਣਾ ਵਰਤ ਗਿਆ। ਸੂਬੇਦਾਰ ਮੋਹਣ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਦੀ ਮ੍ਰਿਤਕ ਦੇਹ ਇੰਡੀਆ ਲਿਆਉਣ ਲਈ ਕਾਫੀ ਪੈਸੇ ਦੀ ਲੋੜ ਹੈ ਜਿਸ ਦੇ ਲਈ ਬਾਹਰੋਂ ਕਈ ਲੋਕ ਮਦਦ ਕਰ ਰਹੇ ਹਨ ਪਰ ਅਜੇ ਹੋਰ ਮਦਦ ਦੀ ਲੋੜ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement