ਜੈ ਇੰਦਰ ਕੌਰ ਨੂੰ ਭਾਜਪਾ ਨੇ ਸੂਬਾ ਮੀਤ ਪ੍ਰਧਾਨ ਕੀਤਾ ਨਿਯੁਕਤ 
Published : Dec 3, 2022, 4:25 pm IST
Updated : Dec 3, 2022, 4:25 pm IST
SHARE ARTICLE
Jai Inder Kaur
Jai Inder Kaur

ਪਾਰਟੀ ਅਤੇ ਸੂਬੇ ਦੀ ਬਿਹਤਰੀ ਲਈ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਕੰਮ ਕਰਾਂਗੀ - ਜੈ ਇੰਦਰ ਕੌਰ

 

ਪਟਿਆਲਾ- ਭਾਜਪਾ ਆਗੂ ਅਤੇ ਜਾਟ ਮਹਾਂਸਭਾ ਪੰਜਾਬ ਮਹਿਲਾ ਪ੍ਰਧਾਨ ਜੈ ਇੰਦਰ ਕੌਰ ਨੂੰ ਸੂਬਾ ਮੀਤ ਪ੍ਰਦਾਨ ਨਿਯੁਕਤ ਕੀਤਾ ਗਿਆ ਹੈ ਜਿਸ ਤੋਂ ਬਾਅਦ ਅੱਜ ਇਸ ਨਿਯੁਕਤੀ ਲਈ ਭਾਜਪਾ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ।

ਇੱਥੇ ਜਾਰੀ ਇੱਕ ਬਿਆਨ ਵਿੱਚ ਜੈ ਇੰਦਰ ਕੌਰ ਨੇ ਕਿਹਾ, “ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਗ੍ਰਹਿ ਮੰਤਰੀ ਅਮਿਤ ਸ਼ਾਹ ਜੀ, ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਜੀ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਦਾ ਮੇਰੇ ਵਿੱਚ ਵਿਸ਼ਵਾਸ ਰੱਖਣ ਅਤੇ ਮੈਨੂੰ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤ ਕਰਨ ਲਈ ਤਹਿ ਦਿਲੋਂ ਧੰਨਵਾਦ ਕਰਦੀ ਹਾਂ।"

ਉਨ੍ਹਾਂ ਅੱਗੇ ਕਿਹਾ, "ਪਾਰਟੀ ਵੱਲੋਂ ਮੇਰੇ ਵਿਚ ਪ੍ਰਗਟਾਏ ਗਏ ਭਰੋਸੇ ਲਈ ਮੈਂ ਉਨ੍ਹਾਂ ਦੀ ਰਿਣੀ ਹਾਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਮੈਂ ਪਾਰਟੀ ਅਤੇ ਆਪਣੇ ਪਿਆਰੇ ਸੂਬੇ ਦੀ ਬਿਹਤਰੀ ਲਈ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹੋਰ ਵੀ ਸਖ਼ਤ ਮਿਹਨਤ ਕਰਾਂਗੀ।"
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੇ ਅੱਗੇ ਕਿਹਾ ਕਿ ਉਹ ਆਪਣੀਆਂ ਨਵੀਂਆਂ ਜ਼ਿੰਮੇਵਾਰੀਆਂ ਨਾਲ ਇਨਸਾਫ਼ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement