ਪੰਜਾਬ ਪੁਲਿਸ ਦੇ ਨਾਂਅ 'ਤੇ ਮਾਰੀ ਠੱਗੀ, ਠੱਗ ਨੇ ਲਗਾ ਦਿੱਤਾ 13 ਲੱਖ ਦਾ ਚੂਨਾ
Published : Dec 3, 2022, 1:27 pm IST
Updated : Dec 3, 2022, 1:27 pm IST
SHARE ARTICLE
Image
Image

ਨੌਜਵਾਨ ਨੂੰ ਕਿਹਾ ਕਿ ਉਹ ਉਸ ਨੂੰ ਪੰਜਾਬ ਪੁਲਿਸ 'ਚ ਭਰਤੀ ਕਰਵਾ ਦੇਵੇਗਾ

 

ਸੰਗਤ ਮੰਡੀ - ਥਾਣਾ ਨੰਦਗੜ੍ਹ ਦੀ ਵੱਲੋਂ ਇੱਕ ਵਿਅਕਤੀ ਵਿਰੁੱਧ ਪੰਜਾਬ ਪੁਲਿਸ ’ਚ ਭਰਤੀ ਕਰਵਾਉਣ ਦੇ ਨਾਂਅ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਪਿੰਡ ਘੁੱਦਾ ਦੇ ਰਹਿਣ ਵਾਲੇ ਵਿਕਰਮਜੀਤ ਸ਼ਰਮਾ ਪੁੱਤਰ ਪ੍ਰਲਾਦ ਰਾਮ ਨੇ ਪ੍ਰਿਤਪਾਲ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਬੀੜ ਰੋੜ ਬਠਿੰਡਾ ਵਿਰੁੱਧ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਕਰਦਿਆਂ ਦੋਸ਼ ਲਗਾਏ ਕਿ ਉਕਤ ਵਿਅਕਤੀ ਨੇ ਉਸ ਨੂੰ ਪੰਜਾਬ ਪੁਲਿਸ ’ਚ ਭਰਤੀ ਕਰਵਾਉਣ ਦੇ ਨਾਂਅ ’ਤੇ ਸਾਢੇ 13 ਲੱਖ ਦੀ ਠੱਗੀ ਮਾਰੀ ਹੈ। ਉਸ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਉਹ ਬਾਰਵੀਂ ਪਾਸ ਕਰਕੇ ਸਾਲ 2020 ’ਚ ਰਾਮਾਂ ਸਥਿਤ ਬਣੀ ਗੁਰੂ ਗੋਬਿੰਦ ਸਿੰਘ ਰਿਫਾਈਨਰੀ ’ਚ ਇਲੈਕਟ੍ਰੀਸ਼ੀਅਨ ਦੀ ਨੌਕਰੀ ਕਰਨ ਲੱਗ ਪਿਆ। 

ਸਾਲ 2021 ’ਚ ਉਸ ਨੇ ਸਰਕਾਰੀ ਨੌਕਰੀ ਦੀ ਆਸ 'ਚ ਉਹ ਨੌਕਰੀ ਛੱਡ ਦਿੱਤੀ। ਇਸੇ ਦੌਰਾਨ ਉਸ ਦੇ ਮਾਸੜ ਦੀ ਮੁਲਾਕਾਤ ਪ੍ਰਿਤਪਾਲ ਸਿੰਘ ਵਾਸੀ ਬਠਿੰਡਾ ਨਾਲ ਹੋਈ। ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਸ ਦੀ ਜਾਣ-ਪਛਾਣ ਉੱਚ-ਸਿਆਸੀ ਲੀਡਰਾਂ ਅਤੇ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀਆਂ ਨਾਲ ਹੈ, ਅਤੇ ਉਸ ਨੇ ਆਪਣੇ ਰੁਤਬੇ ਸਦਕਾ ਪਹਿਲਾਂ ਵੀ ਕਈ ਲੜਕੇ ਪੰਜਾਬ ਪੁਲਿਸ ’ਚ ਭਰਤੀ ਕਰਵਾਏ ਹਨ।

ਪ੍ਰਿਤਪਾਲ ਸਿੰਘ ਦੀਆਂ ਗੱਲਾਂ ਸੁਣ ਕੇ ਉਹ ਝਾਂਸੇ ’ਚ ਆ ਗਿਆ ਅਤੇ ਪੁਲਿਸ ’ਚ ਭਰਤੀ ਹੋਣ ਲਈ ਉਸ ਨੇ ਪ੍ਰਿਤਪਾਲ ਸਿੰਘ ਨੂੰ ਸਾਢੇ 13 ਲੱਖ ਰੁਪਏ ਦੇ ਦਿੱਤੇ, ਜਿਨ੍ਹਾਂ ’ਚੋਂ ਉਸ ਨੇ ਇਕ ਲੱਖ 30 ਹਜ਼ਾਰ ਰੁਪਏ ਪ੍ਰਿਤਪਾਲ ਦੇ ਬੈਂਕ ਖਾਤੇ ’ਚ ਜਮ੍ਹਾ ਕਰਵਾਏ। ਉਨ੍ਹਾਂ ਦੱਸਿਆ ਕਿ ਪ੍ਰਿਤਪਾਲ ਸਿੰਘ ਨੇ ਨਾ ਤਾਂ ਉਸ ਨੂੰ ਪੁਲਿਸ ’ਚ ਭਰਤੀ ਕਰਵਾਇਆ, ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। 

ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਵੱਲੋਂ ਵਿਕਰਮਜੀਤ ਸ਼ਰਮਾ ਦੇ ਬਿਆਨਾਂ ਪ੍ਰਿਤਪਾਲ ਸਿੰਘ ਵਾਸੀ ਬਠਿੰਡਾ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ, ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement