ਮੋਦੀ ਦੀ ਪੰਜਾਬ ਫੇਰੀ ਸੂਬੇ ਦੇ ਵਸਨੀਕਾਂ ਲਈ 'ਅੱਛੇ ਦਿਨ' ਲਿਆਉਣ ਵਿਚ ਨਾਕਾਮਯਾਬ ਸਾਬਤ: ਭਗਵੰਤ ਮਾਨ
Published : Jan 4, 2019, 7:25 pm IST
Updated : Jan 4, 2019, 7:25 pm IST
SHARE ARTICLE
Bhagwant Maan
Bhagwant Maan

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜਿਸ ਤਰ੍ਹਾਂ ਕਿ ਪਹਿਲਾਂ ਤੋਂ ਹੀ ਉਮੀਦ...

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜਿਸ ਤਰ੍ਹਾਂ ਕਿ ਪਹਿਲਾਂ ਤੋਂ ਹੀ ਉਮੀਦ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 3 ਜਨਵਰੀ ਨੂੰ ਗੁਰਦਾਸਪੁਰ ਵਿਖੇ ਹੋਈ ਰੈਲੀ ਮਹਿਜ਼ ਇਕ ਸਿਆਸੀ ਡਰਾਮਾ ਹੀ ਬਣ ਕੇ ਰਹਿ ਗਈ ਅਤੇ ਇਸ ਨਾਲ ਪੰਜਾਬ ਦੇ ਲੋਕਾਂ ਨੂੰ ਕੋਈ ਫ਼ਾਇਦਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਰੈਲੀ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਉਮੀਦ ਸੀ ਕਿ ਮੋਦੀ ਸੂਬੇ ਦੀ ਮਰ ਰਹੀ ਕਿਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਕੋਈ ਖ਼ਾਸ ਤਰ੍ਹਾਂ ਦਾ ਪੈਕੇਜ ਐਲਾਨਣਗੇ ਪਰੰਤੂ ਮੋਦੀ ਸਿਰਫ਼ ਆਪਣੀ ਵਡਿਆਈ ਕਰ ਕੇ ਹੀ ਵਾਪਸ ਦਿੱਲੀ ਮੁੜ ਗਏ।

ਮਾਨ ਨੇ ਕਿਹਾ ਕਿ ਬਾਦਲਾਂ ਵਾਂਗ ਮੋਦੀ ਵੀ ਧਰਮ ਦੀ ਰਾਜਨੀਤੀ ਦਾ ਸਹਾਰਾ ਲੈਂਦੇ ਹੋਏ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਹੋਈ ਸਜਾ ਦਾ ਸਿਹਰਾ ਅਪਣੇ ਸਿਰ ਬੰਨ੍ਹਣ ਉਤੇ ਹੀ ਜ਼ੋਰ ਲਗਾਉਂਦੇ ਰਹੇ। ਉਨ੍ਹਾਂ ਕਿਹਾ ਕਿ ਮੋਦੀ 1984 ਦੇ ਕਤਲੇਆਮ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਗੱਲ ਕਰ ਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣਾ ਚਾਹੁੰਦੇ ਸਨ ਪਰੰਤੂ ਪੰਜਾਬ ਦੇ ਕਰੋੜਾਂ ਲੋਕਾਂ ਬਾਰੇ ਇਕ ਵੀ ਗੱਲ ਕਰਨ ਤੋਂ ਗੁਰੇਜ਼ ਕਰਦੇ ਰਹੇ।

ਮਾਨ ਨੇ ਕਿਹਾ ਕਿ ਮੋਦੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਮਾਮਲੇ 'ਤੇ ਚੁੱਪੀ ਵੱਟ ਗਏ ਅਤੇ ਉਨ੍ਹਾਂ ਦੁਆਰਾ ਹਰ ਸਾਲ ਕਰੋੜਾਂ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਵੀ ਇਕ ਵਾਰ ਫੇਰ ਜੁਮਲਾ ਹੀ ਸਾਬਤ ਹੋਇਆ। ਉਨ੍ਹਾਂ ਕਿਹਾ ਕਿ ਮੋਦੀ ਦੁਆਰਾ ਸਟੇਜ ਤੋਂ ਕੀਤੀ ਗਈ ਸਿਆਸੀ ਦੂਸ਼ਣਬਾਜ਼ੀ ਦਾ ਪੰਜਾਬ ਦੇ ਲੋਕਾਂ ਨੂੰ ਕੋਈ ਲਾਭ ਨਹੀਂ ਹੋਵੇਗਾ ਬਲਕਿ ਚੰਗਾ ਹੁੰਦਾ ਜੇ ਉਹ ਸੂਬੇ ਲਈ ਕੋਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰਦੇ।

ਮੋਦੀ ਦੁਆਰਾ ਸੱਜਣ ਕੁਮਾਰ, ਟਾਈਟਲਰ ਅਤੇ ਕਮਲ ਨਾਥ ਨੂੰ ਬਚਾਉਣ ਲਈ ਕਾਂਗਰਸ ਦੀ ਕੀਤੀ ਆਲੋਚਨਾ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਇਸ ਸਮੇਂ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ ਅਤੇ ਉਹ ਕਿਉਂ ਇਨ੍ਹਾਂ ਲੋਕਾਂ ਖ਼ਿਲਾਫ਼ ਕਾਰਵਾਈ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਮੋਦੀ ਹਮੇਸ਼ਾ ਦੋਗਲੀ ਗੱਲ ਕਰਨ ਵਿਚ ਹੀ ਵਿਸ਼ਵਾਸ ਰੱਖਦੇ ਹਨ। ਕਿਸਾਨ ਕਰਜ਼ੇ ਮੁਆਫ਼ੀ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਇਸ ਮਾਮਲੇ ਵਿਚ ਕਾਂਗਰਸ ਅਤੇ ਬੀਜੇਪੀ ਇੱਕੋ ਥਾਲ਼ੀ ਦੇ ਚੱਟੇ-ਬਟੇ ਹਨ ਅਤੇ ਦੋਵਾਂ ਨੇ ਹੀ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਤੋਂ ਮੁੱਕਰ ਗਏ।

ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਦੁਆਰਾ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਮੁੱਦੇ ਉਤੇ ਚੁੱਪੀ ਵੀ ਕਈ ਸਵਾਲ ਖੜੇ ਕਰਦੀ ਹੈ। ਮਾਨ ਨੇ ਕਿਹਾ ਕਿ ਪੰਜਾਬੀਆਂ ਦੀ ਲੰਮੇ ਸਮੇਂ ਤੋਂ ਚੱਲਦੀ ਆ ਰਹੀ ਉਦਯੋਗਿਕ ਵਿਸ਼ੇਸ਼ ਪੈਕੇਜ ਦੀ ਮੰਗ ਵੀ ਮੋਦੀ ਨੇ ਨਜ਼ਰਅੰਦਾਜ਼ ਕਰ ਦਿਤੀ। ਉਨ੍ਹਾਂ ਕਿਹਾ ਕਿ ਗੁਆਂਢੀ ਪਹਾੜੀ ਸੂਬਿਆਂ ਨੂੰ ਦਿਤੇ ਗਏ ਇਸ ਵਿਸ਼ੇਸ਼ ਪੈਕੇਜ ਨਾਲ ਪੰਜਾਬ ਦਾ ਸਾਰਾ ਉਦਯੋਗ ਉਨ੍ਹਾਂ ਸੂਬਿਆਂ ਵੱਲ ਪਲਾਇਨ ਕਰ ਚੁੱਕਾ ਹੈ ਅਤੇ ਸੂਬੇ ਵਿਚ ਉਦਯੋਗ ਆਖ਼ਰੀ ਸਾਹ 'ਤੇ ਹਨ।

ਮਾਨ ਨੇ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਸਮੇਂ ਦਿਤੇ ਗਏ ਇਸ ਪੈਕੇਜ ਨੂੰ ਅੱਗੇ ਵਧਾ ਕੇ ਮੋਦੀ ਸਰਕਾਰ ਨੇ ਇਕ ਵਾਰ ਫੇਰ ਪੰਜਾਬ ਨਾਲ ਪੱਖਪਾਤੀ ਰਵੱਈਆ ਅਖ਼ਤਿਆਰ ਕੀਤਾ ਹੈ। ਕੰਡਿਆਲੀ ਤਾਰ ਦੇ ਪਾਰਲੇ ਕਿਸਾਨਾਂ ਦੀਆਂ ਮੁਸ਼ਕਲਾਂ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਮੁਸ਼ਕਲਾਂ ਵੱਲ ਧਿਆਨ ਦਿੰਦਿਆਂ ਉਨ੍ਹਾਂ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਹੀ ਅਰਥਾਂ ਵਿਚ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਸਿਰਫ਼ ਇਕ ਚੋਣ ਸਟੰਟ ਬਣ ਕੇ ਹੀ ਰਹਿ ਗਿਆ ਅਤੇ ਬਾਦਲਾਂ ਅਤੇ ਮੋਦੀ ਦਾ ਪੰਜਾਬ ਵਿਰੋਧੀ ਚਿਹਰਾ ਇਕ ਵਾਰ ਫੇਰ ਨੰਗਾ ਹੋ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement