ਵਿਜੀਲੈਂਸ ਨੇ 3000 ਰੁਪਏ ਰਿਸ਼ਵਤ ਲੈਂਦਾ ਡਾਟਾ ਐਂਟਰੀ ਓਪਰੇਟਰ ਕੀਤਾ ਕਾਬੂ
Published : Jan 4, 2019, 5:49 pm IST
Updated : Jan 4, 2019, 5:49 pm IST
SHARE ARTICLE
ਰਿਸ਼ਵਤ
ਰਿਸ਼ਵਤ

ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਸਮਾਜਿਕ ਸੁਰੱਖਿਆ ਦਫਤਰ, ਲੁਧਿਆਣਾ ਵਿਖੇ ਤਾਇਨਾਤ ਡਾਟਾ ਐਂਟਰੀ ....

ਚੰਡੀਗੜ੍ਹ (ਸ.ਸ.ਸ) : ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਸਮਾਜਿਕ ਸੁਰੱਖਿਆ ਦਫਤਰ, ਲੁਧਿਆਣਾ ਵਿਖੇ ਤਾਇਨਾਤ ਡਾਟਾ ਐਂਟਰੀ ਓਪਰੇਟਰ ਤੇਜਿੰਦਰ ਕੁਮਾਰ ਨੂੰ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਡਾਟਾ ਐਂਟਰੀ ਓਪਰੇਟਰ ਨੂੰ ਸ਼ਿਕਾਇਤ ਕਰਤਾ ਸ਼੍ਰੀਮਤੀ ਜ਼ਰੀਨਾ ਵਾਸੀ ਕਬੀਰ ਨਗਰ ਜ਼ਿਲਾ ਲੁਧਿਆਣਾ  ਦੀ ਸ਼ਿਕਾਇਤ 'ਤੇ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। 

ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਡਾਟਾ ਐਂਟਰੀ ਓਪਰੇਟਰ ਵਲੋਂ ਉਸ ਦੀ ਬੰਦ ਪਈ ਪੈਨਸ਼ਨ ਨੂੰ ਮੁੜ ਤੋਂ ਚਾਲੂ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 5,000 ਵਿਚ ਤੈਅ ਹੋਇਆ ਹੈ। ਸ਼ਿਕਾਇਤ ਕਰਤਾ ਦੀ ਜਾਣਕਾਰੀ ਨੂੰ ਪੜਚੋਲਣ ਤੋਂ ਬਾਅਦ ਵਿਜੀਲੈਂਸ ਨੇ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਤੇਜਿੰਦਰ ਕੁਮਾਰ ਨੂੰ 3,000 ਰੁਪਏ ਰਿਸ਼ਵਤ ਲੈਂਦੇ ਹੋਏ ਉਕਤ ਦੋਸ਼ੀ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement