ਪੰਜਾਬ 'ਚ ਰਾਸ਼ਟਰਪਤੀ ਰਾਜ ਲੱਗਣ ਦਾ ਖ਼ਦਸ਼ਾ : ਨਵਜੋਤ ਸਿੰਘ ਸਿੱਧੂ
Published : Jan 4, 2021, 2:13 am IST
Updated : Jan 4, 2021, 2:13 am IST
SHARE ARTICLE
image
image

ਪੰਜਾਬ 'ਚ ਰਾਸ਼ਟਰਪਤੀ ਰਾਜ ਲੱਗਣ ਦਾ ਖ਼ਦਸ਼ਾ : ਨਵਜੋਤ ਸਿੰਘ ਸਿੱਧੂ

ਅੰਮਿ੍ਤਸਰ, 3 ਜਨਵਰੀ (ਪਪ): ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਖ਼ਦਸ਼ਾ ਪ੍ਰਗਟਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਚ ਕਾਨੂੰਨ ਵਿਵਸਥਾ ਦੇ ਨਾਂ 'ਤੇ ਰਾਸ਼ਟਰਪਤੀ ਰਾਜ ਲਾਗੂ ਕਰ ਸਕਦੀ ਹੈ | ਇਹ ਖ਼ਦਸ਼ਾ ਉਨ੍ਹਾਂ ਅਪਣੇ ਸੋਸ਼ਲ ਮੀਡੀਆ ਖਾਤੇ ਰਾਹੀਂ ਜਗ ਜ਼ਾਹਰ ਕੀਤਾ ਹੈ |
ਅਪਣੇ ਟਵਿੱਟਰ ਅਤੇ ਐਫ਼ਬੀ ਖਾਤੇ ਵਿਚ ਅਪਣੀਆਂ ਭਾਵਨਾਵਾਂ ਦਰਜ ਕਰਦਿਆਂ ਉਨ੍ਹਾਂ ਲਿਖਿਆ ਕਿ ਪੰਜਾਬ ਵਿਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਸਬੰਧੀ ਕੋਈ ਵੀ ਸਮੱਸਿਆ ਨਹੀਂ ਹੈ ਪਰ ਕੇਂਦਰ ਦੀ ਭਾਜਪਾ ਸਰਕਾਰ ਇਸ ਮੁੱਦੇ ਨੂੰ ਲੈ ਕੇ ਸੂਬੇ ਵਿਚ ਰਾਸ਼ਟਰਪਤੀ ਰਾਜ ਲਗਾਉਣ ਦਾ ਬਹਾਨਾ ਲੱਭ ਰਹੀ ਹੈ | ਕੇਂਦਰ ਸਰਕਾਰ ਨੂੰ ਸੱਭ ਤੋਂ ਪਹਿਲੀ ਚਿੰਤਾ ਦਿੱਲੀ ਸਰਹੱਦ 'ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਮਰ ਰਹੇ ਕਿਸਾਨਾਂ ਦੀ ਜਾਨ ਬਚਾਉਣ ਲਈ ਹੋਣੀ ਚਾਹੀਦੀ ਹੈ ਪਰ ਸਰਕਾਰ ਇਸ ਪਾਸੇ ਅੱਖਾਂ ਬੰਦ ਕਰ ਕੇ ਬੈਠੀ ਹੋਈ ਹੈ | ਸਗੋਂ ਸਰਕਾਰ ਵਲੋਂ ਪੰਜਾਬੀਆਂ ਨੂੰ ਦੇਸ਼ ਵਿਰੋਧੀ ਆਖ ਕੇ ਲੋਕਾਂ ਦੀ ਆਵਾਜ਼ ਦਬਾਉਣ ਦਾ ਯਤਨ ਕੀਤਾ ਜਾ ਰਿਹਾ ਹੈ | ਦੂਜੇ ਪਾਸੇ ਸਰਕਾਰ ਵਲੋਂ ਰਿਲਾਇੰਸ ਵਰਗੇ ਵੱਡੇ ਘਰਾਣਿਆਂ ਦੇ ਵਪਾਰਕ ਹਿਤ ਬਚਾਉਣ ਲਈ ਯਤਨ ਕਰ ਰਹੀ ਹੈ | ਅਜੋਕੀ ਸਥਿਤੀ ਵਿਚ ਭਾਜਪਾ ਦੀ ਕੇਂਦਰ ਸਰਕਾਰ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਕਰ ਸਕਦੀ ਹੈ |
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਭਾਜਪਾ ਵਲੋਂ ਰਾਜਪਾਲ ਨੂੰ ਸ਼ਿਕਾਇਤ ਕਰ ਕੇ ਸੂਬੇ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਦਤਰ ਹੋਣ ਦਾ ਦੋਸ਼ ਲਾਇਆ ਗਿਆ ਸੀ | ਇਸੇ ਮਾਮਲੇ ਵਿਚ ਰਾਜਪਾਲ ਵਲੋਂ ਸੂਬੇ ਦੇ ਅਧਿਕਾਰੀਆਂ ਨੂੰ ਨੋਟਿਸ ਵੀ ਭੇਜਿਆ ਗਿਆ ਸੀ | ਇਸ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਤਿੱਖਾ ਪ੍ਰਤੀਕਰਮ ਪ੍ਰਗਟਾਇਆ ਸੀ ਅਤੇ ਆਖਿਆ ਸੀ ਕਿ ਰਾਜਪਾਲ ਨੂੰ ਸਰਕਾਰ ਦੇ ਅਧਿਕਾਰੀਆਂ ਦੀ ਥਾਂ ਮੱੁਖ ਮੰਤਰੀ ਨਾਲ ਇਸ ਸਬੰਧੀ ਗੱਲ ਕਰਨੀ ਚਾਹੀਦੀ ਹੈ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement