ਕੋਰੋਨਾ ਦੌਰਾਨ ਰੈਲੀਆਂ ਨੂੰ ਲੈ ਕੇ ਸਿਹਤ ਮੰਤਰੀ ਨੇ ਦਿੱਤਾ ਵੱਡਾ ਬਿਆਨ 
Published : Jan 4, 2022, 2:49 pm IST
Updated : Jan 4, 2022, 2:49 pm IST
SHARE ARTICLE
OP Soni
OP Soni

ਸਿਆਸੀ ਰੈਲੀਆਂ ਦੇ ਫ਼ੈਸਲੇ ’ਤੇ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ ਦੀ ਉਡੀਕ ਕੀਤੀ ਜਾ ਰਹੀ ਹੈ।

 

ਚੰਡੀਗੜ੍ਹ : ਪੰਜਾਬ ਵਿਚ ਕੋਰੋਨਾ ਪਾਬੰਦੀਆਂ ਲਾਗੂ ਕਰਨ ਤੋਂ ਬਾਅਦ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓ. ਪੀ. ਸੋਨੀ ਨੇ ਵੀ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਸਰਕਾਰ ਨੇ ਹਰ ਵਿਅਕਤੀ ਲਈ ਸਮਾਜਿਕ ਦੂਰੀ ਅਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਸਰਕਾਰ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਵੇਗੀ ਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿਚ ਮਾਮਲੇ ਵੱਧ ਰਹੇ ਹਨ, ਇਸ ਨੂੰ ਦੇਖਦੇ ਹੋਏ ਸਰਕਾਰ ਨੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਕਰਨ ਦੇ ਹੁਕਮ ਦਿੱਤੇ ਹਨ।

Corona Virus Corona Virus

ਇਹ ਹੁਕਮ 15 ਜਨਵਰੀ ਤੱਕ ਲਾਗੂ ਰਹਿਣਗੇ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਵੱਡੀਆਂ ਰੈਲੀਆਂ ’ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਜੇਕਰ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਕੀਤੀਆਂ ਜਾ ਸਕਦੀਆਂ ਹਨ ਤਾਂ ਵੱਡੀਆਂ ਰੈਲੀਆਂ ਵੀ ਬੰਦ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਸ ’ਤੇ ਕੋਈ ਦਿਸ਼ਾ ਨਿਰਦੇਸ਼ ਨਹੀਂ ਦਿੰਦੀ, ਉਦੋਂ ਤੱਕ ਸੂਬਾ ਸਰਕਾਰ ਕੋਈ ਫ਼ੈਸਲਾ ਨਹੀਂ ਲੈ ਸਕਦੀ ਹੈ।

OP Soni

OP Soni

ਸਿਆਸੀ ਰੈਲੀਆਂ ਦੇ ਫ਼ੈਸਲੇ ’ਤੇ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ ਦੀ ਉਡੀਕ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲਦ ਹੀ ਮੀਟਿੰਗ ਕਰਨ ਜਾ ਰਹੇ ਹਨ, ਇਸ ਤੋਂ ਬਾਅਦ ਅਗਲਾ ਫ਼ੈਸਲਾ ਲਿਆ ਜਾਵੇਗਾ। ਸੋਨੀ ਨੇ ਕਿਹਾ ਕਿ ਪੰਜਾਬ ਵਿਚ ਤੇਜ਼ੀ ਨਾਲ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਸਕੂਲਾਂ ਵਿਚ ਬੱਚਿਆਂ ਦੇ ਵੈਕਸੀਨ ਲਗਾਉਣ ਲਈ ਕੈਂਪ ਲਗਾਏ ਜਾਣਗੇ। ਸੋਨੀ ਨੇ ਕਿਹਾ ਕਿ ਜਿਸ ਤਰ੍ਹਾਂ ਕੋਰੋਨਾ ਦੇ ਮਾਮਲਿਆਂ ਵਿਚ ਇਜ਼ਾਫਾ ਹੋ ਰਿਹਾ ਹੈ, ਇਸ ਨੂੰ ਵੇਖ ਕੇ ਲੱਗ ਰਿਹਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਆ ਗਈ ਹੈ। ਸਾਡੇ ਲਈ ਟੈਸਟਿੰਗ ਬਹੁਤ ਜ਼ਰੂਰੀ ਹੈ, ਸਾਨੂੰ ਡਾਕਟਰਾਂ ਦੀ ਲੋੜ ਹੈ, ਇਸ ਲਈ ਅੱਜ 190 ਡਾਕਟਰਾਂ ਨੂੰ ਨੌਕਰੀ ਲੈਟਰ ਦਿੱਤੇ ਗਏ ਹਨ। ਸਰਕਾਰ ਘਰ ਘਰ ਨੌਕਰੀ ਤਹਿਤ ਆਪਣਾ ਵਾਅਦਾ ਪੂਰਾ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement