ਲੁਧਿਆਣਾ 'ਚ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

By : GAGANDEEP

Published : Jan 4, 2023, 8:25 pm IST
Updated : Jan 4, 2023, 8:25 pm IST
SHARE ARTICLE
A person was shot dead in Ludhiana
A person was shot dead in Ludhiana

ਪਸ਼ੂ ਚਾਰਾ ਪਾਉਂਦੇ ਸਮੇਂ ਮੁਲਜ਼ਮ ਨੇ ਚਲਾਈ ਗੋਲੀ

 

ਲੁਧਿਆਣਾ: ਪੰਜਾਬ ਦੇ ਲੁਧਿਆਣਾ ਦੇ ਪਿੰਡ ਬਾਰਦੇਕੇ ਵਿੱਚ ਦੋ ਵਿਅਕਤੀਆਂ ਨੇ ਮਕਾਨ ਮਾਲਕ ਨੂੰ ਉਸਦੇ ਘਰ ਵਿੱਚ ਵੜ ਕੇ ਗੋਲੀ ਮਾਰ ਦਿੱਤੀ। ਜ਼ਖਮੀ ਨੂੰ ਕਲਿਆਣੀ ਹਸਪਤਾਲ ਲਿਜਾਇਆ ਗਿਆ। ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਭੇਜ ਦਿੱਤਾ। ਜਿੱਥੇ ਉਸ ਦੀ ਮੌਤ ਹੋ ਗਈ। ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਮਰਨ ਵਾਲੇ ਵਿਅਕਤੀ ਨੂੰ ਪਹਿਲਾਂ ਵੀ ਧਮਕੀਆਂ ਮਿਲੀਆਂ ਸਨ।

ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ (45) ਵਜੋਂ ਹੋਈ ਹੈ। ਬੁੱਧਵਾਰ ਨੂੰ ਉਹ ਪਸ਼ੂਆਂ ਨੂੰ ਚਾਰਾ ਪਾ ਰਿਹਾ ਸੀ। ਇਸ ਦੌਰਾਨ ਦੋ ਵਿਅਕਤੀ ਘਰ 'ਚ ਦਾਖਲ ਹੋਏ ਅਤੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪਰਿਵਾਰਕ ਮੈਂਬਰਾਂ ਨੂੰ ਇਕੱਠੇ ਹੁੰਦੇ ਦੇਖ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖਮੀ ਪਰਮਜੀਤ ਨੂੰ ਲੋਕਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ।

ਦਿਹਾਤੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪੁੱਜੇ। ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਹੋ ਸਕੇ। ਮ੍ਰਿਤਕ ਦਾ ਕੁਝ ਜ਼ਮੀਨੀ ਵਿਵਾਦ ਵੀ ਦੱਸਿਆ ਜਾ ਰਿਹਾ ਹੈ। ਇਸ ਕਾਰਨ ਪੁਲਿਸ ਕਈ ਥਿਊਰੀਆਂ 'ਤੇ ਕੰਮ ਕਰ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਸਫੇਦ ਰੰਗ ਦੀ ਆਈ-10 ਕਾਰ 'ਚ ਆਏ ਸਨ। ਗੱਡੀ ਦਾ ਨੰਬਰ ਦਿੱਲੀ ਦਾ ਸੀ। ਪੁਲਿਸ ਵਾਹਨ ਦਾ ਪਤਾ ਲਗਾਉਣ ਵਿੱਚ ਲੱਗੀ ਹੋਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement