ਮੁੱਖ ਮੰਤਰੀ ਭਗਵੰਤ ਮਾਨ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
Published : Jan 4, 2023, 2:16 pm IST
Updated : Jan 4, 2023, 2:16 pm IST
SHARE ARTICLE
CM Bhagwant Mann and Vice President Jagdeep Dhankhar
CM Bhagwant Mann and Vice President Jagdeep Dhankhar

ਉਪ ਰਾਸ਼ਟਰਪਤੀ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਭਗਵੰਤ ਮਾਨ ਨੇ ਕਾਮਨਾ ਕੀਤੀ ਕਿ ਨਵਾਂ ਸਾਲ ਉਨ੍ਹਾਂ ਅਤੇ ਪਰਿਵਾਰ ਲਈ ਖੁਸ਼ੀਆਂ, ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ।

 

ਨਵੀਂ ਦਿੱਲੀ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਸ਼ਿਸ਼ਟਾਚਾਰ ਦੇ ਨਾਤੇ ਮੁਲਾਕਾਤ ਕੀਤੀ। ਉਪ ਰਾਸ਼ਟਰਪਤੀ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਭਗਵੰਤ ਮਾਨ ਨੇ ਕਾਮਨਾ ਕੀਤੀ ਕਿ ਨਵਾਂ ਸਾਲ ਉਨ੍ਹਾਂ ਅਤੇ ਪਰਿਵਾਰ ਲਈ ਖੁਸ਼ੀਆਂ, ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ।

ਮੁੱਖ ਮੰਤਰੀ ਨੇ ਧਨਖੜ ਨੂੰ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਕਿ ਵਿਕਾਸ ਨੀਤੀਆਂ ਤੇ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਬਪੱਖੀ ਵਿਕਾਸ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਅੱਗੇ ਵਧ ਰਹੀ ਹੈ।

ਇਸ ਦੌਰਾਨ ਉਪ ਰਾਸ਼ਟਰਪਤੀ ਨੇ ਸੂਬੇ ਵਿਚ ਸ਼ਾਨਦਾਰ ਜਿੱਤ ਨਾਲ ਚੁਣੇ ਜਾਣ ਲਈ ਭਗਵੰਤ ਮਾਨ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਆਪਣੇ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਹੋਰ ਉਤਸ਼ਾਹ ਨਾਲ ਕੰਮ ਕਰੇਗੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement