ਲੁਧਿਆਣਾ ’ਚ STF ਟੀਮ ਦੀ ਵੱਡੀ ਕਾਰਵਾਈ: 920 ਗ੍ਰਾਮ ਹੈਰੋਇਨ ਸਮੇਤ ਤਸਕਰ ਕੀਤਾ ਕਾਬੂ
Published : Jan 4, 2023, 3:49 pm IST
Updated : Jan 4, 2023, 3:49 pm IST
SHARE ARTICLE
Major operation of STF team in Ludhiana: Trafficker arrested with 920 grams of heroin
Major operation of STF team in Ludhiana: Trafficker arrested with 920 grams of heroin

ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ਦੇ ਨੇੜੇ-ਤੇੜੇ ਹੈ...

 

ਲੁਧਿਆਣਾ : ਲੁਧਿਆਣਾ ਐੱਸ. ਟੀ. ਐੱਫ਼ ਰੇਂਜ ਪੁਲਸ ਵੱਲੋਂ ਮੋਤੀ ਨਗਰ ਇਲਾਕੇ 'ਚ ਗੁਪਤ ਸੂਚਨਾ ਦੇ ਆਧਾਰ 'ਤੇ ਇੱਕ ਐਕਟਿਵਾ ਸਵਾਰ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 920 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ਦੇ ਨੇੜੇ-ਤੇੜੇ ਹੈ। ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਜੱਸੀ ਕੁਮਾਰ ਵਾਸੀ ਭਗਤ ਸਿੰਘ ਨਗਰ ਲੁਧਿਆਣਾ ਵਜੋਂ ਹੋਈ ਹੈ।

ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਐੱਸ. ਟੀ. ਐੱਫ. ਅਜੇ ਕੁਮਾਰ ਨੇ ਦੱਸਿਆ ਕਿ ਇੰਸਪੈਕਟਰ ਹਰਬੰਸ ਸਿੰਘ ਕੋਲ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਜੱਸੀ ਕਾਫੀ ਸਮੇਂ ਤੋਂ ਹੈਰੋਇਨ ਵੇਚਣ ਦਾ ਨਾਜਾਇਜ਼ ਧੰਦਾ ਕਰਦਾ ਆ ਰਿਹਾ ਹੈ। ਉਸ ਨੇ ਅੱਜ ਵੀ ਮੋਤੀ ਨਗਰ ਸਾਈਡ ਤੋਂ ਈ. ਵੀ. ਐੱਸ. ਕਾਲੋਨੀ 'ਚ ਨਸ਼ੇ ਦੀ ਸਪਲਾਈ ਦੇਣ ਜਾਣਾ ਹੈ। ਇਸ ਮਗਰੋਂ ਐੱਸ. ਟੀ. ਐੱਫ. ਦੀ ਟੀਮ ਵੱਲੋਂ ਨਾਕਾਬੰਦੀ ਕਰਕੇ ਦੋਸ਼ੀ ਨੌਜਵਾਨ ਨੂੰ ਕਾਬੂ ਕੀਤਾ ਗਿਆ ਅਤੇ ਉਸ ਦੀ ਐਕਟਿਵਾ 'ਚ ਰੱਖੀ ਹੋਈ 920 ਗ੍ਰਾਮ ਹੈਰੋਇਨ ਬਰਾਮਦ ਕਰ ਲਈ। ਡੀ. ਐੱਸ. ਪੀ. ਨੇ ਦੱਸਿਆ ਕਿ ਦੋਸ਼ੀ ਹੈਰੋਇਨ ਵੇਚਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕਰਦਾ ਅਤੇ ਕਈ ਸਾਲਾਂ ਤੋਂ ਇਹ ਨਾਜਾਇਜ਼ ਧੰਦਾ ਕਰਦਾ ਆ ਰਿਹਾ ਹੈ।

ਉਨ੍ਹਾਂ ਕਿਹਾ ਕਿ ਫਿਲਹਾਲ ਦੋਸ਼ੀ ਖ਼ਿਲਾਫ਼ ਥਾਣਾ ਐੱਸ. ਟੀ. ਐੱਫ਼. ਮੋਹਾਲੀ ਵਿਖੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਪੁੱਛਗਿੱਛ ਦੋਰਾਨ ਤਸਕਰ ਜੱਸੀ ਨੇ ਦੱਸਿਆ ਕਿ ਉਹ ਕੋਈ ਕੰਮ ਨਹੀਂ ਕਰਦਾ ਸਿਰਫ ਹੈਰੋਇਨ ਦੀ ਤਸਕਰੀ ਦਾ ਨਾਜਾਇਜ਼ ਧੰਦਾ ਹੀ ਕਰਦਾ ਹੈ ਤੇ ਹੈਰੋਇਨ ਦੇ ਇੰਨਜੈਕਸ਼ਨ ਨਸ਼ੇ ਦੀ ਪੂਰਤੀ ਲਈ ਖੁਦ ਵੀ ਲਾਉਂਦਾ ਹੈ।

ਦੋਸ਼ੀ ਜੱਸੀ ਕੁਮਾਰ ਦਾ ਅੱਜ ਸਿਵਲ ਹਸਪਤਾਲ ਲੁਧਿਆਣਾ ਤੋਂ ਡੋਪ ਟੈਸਟ ਕਰਵਾਇਆ ਗਿਆ ਹੈ ਜੋ ਪੋਜ਼ਿਟਿਵ ਆਇਆ ਹੈ। ਉਕਤ ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰ ਕੇ ਉਸ ਦਾ ਪੁਲਿਸ ਰਿਮਾਂਡ ਹਾਸਲ ਕਰ ਕੇ ਉਸ ਪਾਸੋਂ ਹੋਰ ਲੰਮੀ ਪੁੱਛ-ਗਿੱਛ ਕਰਕੇ ਇਸ ਦੇ ਗ੍ਰਾਹਕਾਂ ਅਤੇ ਸਾਥੀਆਂ ਬਾਰੇ ਪਤਾ ਲਗਾਇਆ ਜਾਵੇਗਾ। ਮੁਕੱਦਮੇ ਵਿਚ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਤਫਤੀਸ਼ ਜਾਰੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement