MLA ਦਾ PA ਬਣ ਕੇ ਵਿਅਕਤੀ ਮਾਰ ਰਿਹਾ ਸੀ ਠੱਗੀ, ਵਿਧਾਇਕ ਨੇ ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ
Published : Jan 4, 2023, 2:11 pm IST
Updated : Jan 4, 2023, 2:11 pm IST
SHARE ARTICLE
 The person was cheating by becoming the MLA's PA, the MLA complained to the Commissioner of Police
The person was cheating by becoming the MLA's PA, the MLA complained to the Commissioner of Police

ਉਕਤ ਠੱਗ ਨੇ ਵੱਖ-ਵੱਖ ਢੰਗਾਂ ਨਾਲ ਫੋਨ ’ਤੇ ਗੱਲ ਕਰ ਕੇ ਉਨ੍ਹਾਂ ਦੇ ਨਾਂ ’ਤੇ ਲੋਕਾਂ ਕੋਲੋਂ ਪੈਸਿਆਂ ਦੀ ਮੰਗ ਕੀਤੀ।

 

ਜਲੰਧਰ  : ਵਿਧਾਇਕ ਰਮਨ ਅਰੋੜਾ ਦਾ ਪੀ. ਏ. ਬਣ ਕੇ ਵਿਧਾਇਕ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਠੱਗਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਵੇਂ ਹੀ ਇਹ ਮਾਮਲਾ ਵਿਧਾਇਕ ਰਮਨ ਅਰੋੜਾ ਦੇ ਧਿਆਨ ਵਿਚ ਆਇਆ ਤਾਂ ਉਨ੍ਹਾਂ ਨੇ ਤੁਰੰਤ ਘਟਨਾ ਸਬੰਧੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਮਾਮਲੇ ਨੂੰ ਤੁਰੰਤ ਟਰੇਸ ਕਰ ਕੇ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਮੰਗ ਕੀਤੀ ਹੈ।  

ਰਮਨ ਅਰੋੜਾ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਕੁੱਝ ਲੋਕਾਂ ਦਾ ਫੋਨ ਆਇਆ, ਜਿਨ੍ਹਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਤੁਹਾਡਾ ਪੀ. ਏ. ਬਣ ਕੇ ਸਾਨੂੰ ਕੋਈ ਵਿਅਕਤੀ ਫੋਨ ਕਰ ਰਿਹਾ ਹੈ। ਨਾਲ ਹੀ ਉਕਤ ਵਿਅਕਤੀ ਵਿਧਾਇਕ ਰਮਨ ਅਰੋੜਾ ਨਾਲ ਫੋਨ ’ਤੇ ਗੱਲ ਕਰਨ ਬਾਰੇ ਵੀ ਕਹਿੰਦਾ ਹੈ। ਰਮਨ ਅਰੋੜਾ ਨੇ ਦੱਸਿਆ ਕਿ ਲੋਕਾਂ ਨੇ ਜਦੋਂ ਉਕਤ ਵਿਅਕਤੀ ਨਾਲ ਫੋਨ ’ਤੇ ਗੱਲ ਕੀਤੀ ਤਾਂ ਉਕਤ ਠੱਗ ਨੇ ਵੱਖ-ਵੱਖ ਢੰਗਾਂ ਨਾਲ ਫੋਨ ’ਤੇ ਗੱਲ ਕਰ ਕੇ ਉਨ੍ਹਾਂ ਦੇ ਨਾਂ ’ਤੇ ਲੋਕਾਂ ਕੋਲੋਂ ਪੈਸਿਆਂ ਦੀ ਮੰਗ ਕੀਤੀ।

ਲੋਕਾਂ ਨੇ ਵਿਧਾਇਕ ਰਮਨ ਅਰੋੜਾ ਨੂੰ ਦੱਸਿਆ ਕਿ ਫੋਨ ’ਤੇ ਗੱਲ ਕਰਨ ਵਾਲੇ ਵਿਅਕਤੀ ਦੀ ਆਵਾਜ਼ ਤੁਹਾਡੀ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਮਾਮਲੇ ਸਬੰਧੀ ਤੁਰੰਤ ਤੁਹਾਨੂੰ ਜਾਣਕਾਰੀ ਦਿੱਤੀ। ਵਿਧਾਇਕ ਅਰੋੜਾ ਦੇ ਧਿਆਨ ਵਿਚ ਸਾਰਾ ਮਾਮਲਾ ਆਉਂਦੇ ਹੀ ਤੁਰੰਤ ਇਸ ਸਬੰਧੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ। ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਫਰਜ਼ੀ ਫੋਨ ਕਾਲਾਂ ਤੋਂ ਬਚੋ ਅਤੇ ਅਜਿਹੀ ਕਾਲ ਆਉਣ ’ਤੇ ਤੁਰੰਤ ਪੁਲਿਸ ਨੂੰ ਸ਼ਿਕਾਇਤ ਦਿਓ। 

ਦੂਜੇ ਪਾਸੇ ਸੰਪਰਕ ਕਰਨ ’ਤੇ ਪੁਲਿਸ ਕਮਿਸ਼ਨਰ ਐੱਸ. ਭੂਪਤੀ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਨੋਟਿਸ ਵਿਚ ਹੈ ਅਤੇ ਕਮਿਸ਼ਨਰੇਟ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਨੂੰ ਜਲਦ ਟਰੇਸ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement