Cylinder Blast in Ludhiana: ਲੁਧਿਆਣਾ ਦੀ ਧਾਗਾ ਮਿੱਲ 'ਚ 2 ਸਿਲੰਡਰਾਂ 'ਚ ਹੋਇਆ ਧਮਾਕਾ: ਲੱਗੀ ਭਿਆਨਕ ਅੱਗ
Published : Jan 4, 2024, 12:25 pm IST
Updated : Jan 4, 2024, 12:25 pm IST
SHARE ARTICLE
Cylinder Blast in Ludhiana
Cylinder Blast in Ludhiana

ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Cylinder Blast in Ludhiana: ਲੁਧਿਆਣਾ ਜ਼ਿਲ੍ਹੇ ਦੇ ਟਿੱਬਾ ਰੋਡ ਸੰਧੂ ਕਾਲੋਨੀ 'ਚ ਵੀਰਵਾਰ ਸਵੇਰੇ ਧਾਗੇ ਦੇ ਗੋਦਾਮ 'ਚ ਦੋ ਸਿਲੰਡਰ ਫਟ ਗਏ। ਇਨ੍ਹਾਂ ਧਮਾਕਿਆਂ ਨਾਲ ਪੂਰਾ ਇਲਾਕਾ ਦਹਿਲ ਗਿਆ। ਅੱਗ ਲੱਗਣ ਤੋਂ ਤੁਰੰਤ ਬਾਅਦ ਧਾਗਾ ਮਿੱਲ ਦੇ ਗੋਦਾਮ ਵਿਚੋਂ ਲੋਕਾਂ ਨੂੰ ਬਾਹਰ ਕੱਢਿਆ ਗਿਆ।

ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤਕ ਦਿਖਾਈ ਦੇ ਰਹੀਆਂ ਹਨ। ਲੋਕਾਂ ਨੇ ਖੁਦ ਹੀ ਅੱਗ ਬੁਝਾਉਣ ਲਈ ਪਾਣੀ ਦਾ ਛਿੜਕਾਅ ਕੀਤਾ। ਘਟਨਾ ਵਾਲੀ ਥਾਂ ਦੇ ਨੇੜੇ ਰਹਿੰਦੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿਤੀ। 

ਸੁੰਦਰ ਨਗਰ ਫਾਇਰ ਸਟੇਸ਼ਨ ਤੋਂ ਕੁੱਲ 3 ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ ਹਨ। ਗੋਦਾਮ ਵਿਚ ਅੱਗ ਲੱਗਣ ਤੋਂ ਤੁਰੰਤ ਬਾਅਦ ਆਸਪਾਸ ਦੀਆਂ ਇਮਾਰਤਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਧਾਗਾ ਮਿੱਲ ਦਾ ਸਾਰਾ ਸਟਾਕ ਸੁਆਹ ਹੋ ਗਿਆ।

ਦਸਿਆ ਜਾ ਰਿਹਾ ਹੈ ਕਿ ਸਿਲੰਡਰ ਦੇ ਧਮਾਕੇ ਤੋਂ ਬਾਅਦ ਨਾਲ ਲੱਗਦੀ ਇਮਾਰਤ ਦੀਆਂ ਕੰਧਾਂ 'ਚ ਤਰੇੜਾਂ ਆ ਗਈਆਂ। ਫਿਲਹਾਲ ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾ ਲਿਆ ਹੈ।

 (For more Punjabi news apart from 2 cylinder Blast in Ludhiana mill, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement