Uttar Pradesh News: ਹੁਣ ਮਾਪਿਆਂ ਨੂੰ ਮਿਲੇਗੀ ਬੱਚਿਆਂ ਦੀ ਇਸ ਗਲਤੀ ਦੀ ਸਜ਼ਾ, 3 ਸਾਲ ਲਈ ਜਾਣਾ ਪਵੇਗਾ ਜੇਲ

By : GAGANDEEP

Published : Jan 4, 2024, 4:54 pm IST
Updated : Jan 4, 2024, 5:46 pm IST
SHARE ARTICLE
Now the parents will be punished for this mistake of the children in Uttar Pradesh News in punjabi
Now the parents will be punished for this mistake of the children in Uttar Pradesh News in punjabi

Uttar Pradesh News: 25 ਹਜ਼ਾਰ ਰੁਪਏ ਜੁਰਮਾਨਾ ਵੀ ਪਵੇਗਾ ਭਰਨਾ

Now the parents will be punished for this mistake of the children in Uttar Pradesh News in punjabi : ਇੱਕ ਪੁਰਾਣੀ ਕਹਾਵਤ ਹੈ ਕਿ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਦੇ ਕੰਮਾਂ ਦਾ ਫਲ ਭੁਗਤਣਾ ਪੈਂਦਾ ਹੈ ਪਰ ਅੱਜ ਅਸੀਂ ਤੁਹਾਨੂੰ ਜੋ ਦੱਸਣ ਜਾ ਰਹੇ ਹਾਂ ਉਸ ਦਾ ਸਾਰ ਇਹ ਹੈ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਕੀਤੇ ਦਾ ਫਲ ਭੁਗਤਣਾ ਪਵੇਗਾ। ਦਰਅਸਲ, ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਰਾਜ ਵਿੱਚ ਇੱਕ ਨਿਯਮ ਲਾਗੂ ਕੀਤਾ ਹੈ, ਜਿਸ ਦੇ ਅਨੁਸਾਰ ਜੇਕਰ ਉਨ੍ਹਾਂ ਦੇ ਬੱਚੇ ਗਲਤੀ ਕਰਦੇ ਹਨ ਤਾਂ ਮਾਪਿਆਂ ਨੂੰ ਜੇਲ ਜਾਣਾ ਪਵੇਗਾ। ਇਹ ਗੱਲ ਤੁਹਾਨੂੰ ਅਜੀਬ ਲੱਗ ਸਕਦੀ ਹੈ ਪਰ ਇਹ ਬਿਲਕੁੱਲ ਸੱਚ ਹੈ। ਖ਼ਬਰ ਹੈ ਕਿ ਉੱਤਰ ਪ੍ਰਦੇਸ਼ 'ਚ ਹੁਣ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵੱਲੋਂ ਵਾਹਨ ਚਲਾਉਣ 'ਤੇ ਪੂਰਨ ਪਾਬੰਦੀ ਲਗਾ ਦਿਤੀ ਗਈ ਹੈ। ਅਜਿਹੇ 'ਚ ਬੱਚਿਆਂ ਨੂੰ ਵਾਹਨ ਚਲਾਉਣ ਦੀ ਇਜਾਜ਼ਤ ਦੇਣਾ ਮਾਪਿਆਂ ਲਈ ਮਹਿੰਗਾ ਸਾਬਤ ਹੋ ਸਕਦਾ ਹੈ।  

ਇਹ ਵੀ ਪੜ੍ਹੋ: Amritsar News: ਬੈਂਕ ਦਾ ਲਾਕਰ ਨਾ ਟੁੱਟਣ 'ਤੇ ਹੀਟਰ, ਲੈਪਟਾਪ ਲੈ ਕੇ ਫਰਾਰ ਹੋਏ ਚੋਰ 

ਉੱਤਰ ਪ੍ਰਦੇਸ਼ ਸਰਕਾਰ ਦੇ ਅਨੁਸਾਰ, ਨਾਬਾਲਗ ਨੌਜਵਾਨ ਅਤੇ ਕਿਸ਼ੋਰ ਹੁਣ ਦੋਪਹੀਆ ਅਤੇ ਚਾਰ ਪਹੀਆ ਵਾਹਨ ਨਹੀਂ ਚਲਾ ਸਕਣਗੇ। ਨਿਯਮਾਂ ਮੁਤਾਬਕ ਜੇਕਰ ਕੋਈ ਮਾਤਾ-ਪਿਤਾ ਆਪਣੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦੋਪਹੀਆ ਵਾਹਨ ਜਾਂ ਚਾਰ ਪਹੀਆ ਵਾਹਨ ਚਲਾਉਣ ਦੀ ਇਜਾਜ਼ਤ ਦਿੰਦਾ ਹੈ ਤਾਂ ਉਸ ਨੂੰ ਤਿੰਨ ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਭਰਨਾ ਪਵੇਗਾ। ਇਹ ਹੁਕਮ ਉੱਤਰ ਪ੍ਰਦੇਸ਼ ਟਰਾਂਸਪੋਰਟ ਟ੍ਰੈਫਿਕ ਦਫਤਰ ਦੀ ਤਰਫੋਂ ਸਿੱਖਿਆ ਸੈਕੰਡਰੀ ਦੇ ਡਾਇਰੈਕਟਰ ਨੂੰ ਭੇਜਿਆ ਗਿਆ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਇਹ ਹੁਕਮ ਉੱਤਰ ਪ੍ਰਦੇਸ਼ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਨਿਰਦੇਸ਼ਾਂ ਤੋਂ ਬਾਅਦ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Amritsar News: ਸਕੂਲ 'ਚ ਅਧਿਆਪਕ ਵਿਦਿਆਰਥਣਾਂ ਨਾਲ ਕਰਦਾ ਸੀ ਅਸ਼ਲੀਲ ਹਰਕਤਾਂ, ਪੀੜਤ ਨੇ ਮਾਪਿਆਂ ਨੂੰ ਦੱਸਿਆ ਸਾਰਾ ਸੱਚ

ਉੱਤਰ ਪ੍ਰਦੇਸ਼ ਸਰਕਾਰ ਦੇ ਹੁਕਮਾਂ ਵਿੱਚ ਕਿਹਾ ਗਿਆ ਸੀ ਕਿ ਜੇਕਰ ਮਾਪੇ ਜਾਂ ਵਾਹਨ ਮਾਲਕ ਆਪਣੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਾਹਨ ਚਲਾਉਣ ਦੀ ਇਜਾਜ਼ਤ ਦਿੰਦੇ ਹਨ ਤਾਂ ਇਸ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਆਪਣੀ ਹੋਵੇਗੀ। ਅਜਿਹੇ 'ਚ ਜੇਕਰ ਕੋਈ ਨਾਬਾਲਗ ਵਾਹਨ ਚਲਾਉਂਦਾ ਫੜਿਆ ਗਿਆ ਤਾਂ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਸਰਕਾਰ ਵੱਲੋਂ ਇਹ ਫੈਸਲਾ ਸੂਬੇ ਵਿੱਚ ਵੱਧ ਰਹੇ ਸੜਕ ਹਾਦਸਿਆਂ ਨੂੰ ਦੇਖਦੇ ਹੋਏ ਲਿਆ ਗਿਆ ਹੈ।

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

For more news apart from Now the parents will be punished for this mistake of the children in Uttar Pradesh News in punjabi , stay tuned to Rozana Spokesman)

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement