Fazilka News : ਅਬੋਹਰ 'ਚ ਸੰਘਣੀ ਧੁੰਦ ਕਾਰਨ ਫ਼ੇਰੀ ਵਾਲੇ ਨੂੰ ਕਾਰ ਨੇ ਕੁਚਲਿਆ, ਮੌਕੇ ’ਤੇ ਮੌਤ
Published : Jan 4, 2025, 2:18 pm IST
Updated : Jan 4, 2025, 2:18 pm IST
SHARE ARTICLE
A street vendor was crushed by a car due to dense fog in Abohar Latest News in Punjabi
A street vendor was crushed by a car due to dense fog in Abohar Latest News in Punjabi

Fazilka News : ਚਾਰ ਬੱਚਿਆਂ ਦੇ ਸਿਰੋਂ ਉਠਿਆ ਪਿਤਾ ਦਾ ਛਾਇਆ

Fazilka News : ਫ਼ਾਜ਼ਿਲਕਾ 'ਚ ਕਾਰ ਨੇ ਇਕ ਵਿਅਕਤੀ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੌਰਾਨ ਬਹਾਵਲਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾਇਆ। ਇਹ ਘਟਨਾ ਅਬੋਹਰ ਇਲਾਕੇ ਦੇ ਪਿੰਡ ਰਾਜਪੁਰਾ ਦੀ ਹੈ, ਜਿੱਥੇ ਸੰਘਣੀ ਧੁੰਦ ਕਾਰਨ ਇਕ ਵਿਅਕਤੀ ਹਾਦਸੇ ਦਾ ਸ਼ਿਕਾਰ ਹੋ ਗਿਆ। ਮ੍ਰਿਤਕ ਬਠਿੰਡਾ ਸ਼ਹਿਰ ਦਾ ਵਸਨੀਕ ਸੀ ਅਤੇ ਉਸ ਦੇ ਚਾਰ ਬੱਚੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਾਣਕਾਰੀ ਅਨੁਸਾਰ ਬਠਿੰਡਾ ਵਾਸੀ ਕੇਵਲ ਦਾਸ ਦੀ ਉਮਰ ਕਰੀਬ 40 ਸਾਲ ਸੀ। ਉਹ ਫੇਰੀ ਲਾ ਕੇ ਕੋਟੀਆਂ, ਜਿਪਾਂ ਆਦਿ ਦੀ ਮੁਰੰਮਤ ਦਾ ਕੰਮ ਕਰਦਾ ਸੀ। ਅੱਜ ਸਵੇਰੇ ਉਹ ਬਹਾਵਾਲਾ ਤੋਂ ਰਾਜਪੁਰਾ ਵਲ ਪੈਦਲ ਜਾ ਰਿਹਾ ਸੀ ਕਿ ਸੰਘਣੀ ਧੁੰਦ ਕਾਰਨ ਅਚਾਨਕ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿਤੀ। ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਨਰ ਸੇਵਾ ਸੰਮਤੀ ਦੇ ਸੇਵਾਦਾਰ ਬਿੱਟੂ ਨਰੂਲਾ ਅਤੇ ਸੋਨੂੰ ਗਰੋਵਰ ਤੁਰੰਤ ਮੌਕੇ ’ਤੇ ਪੁੱਜੇ ਅਤੇ ਸੂਚਨਾ ਪੁਲਿਸ ਨੂੰ ਦਿੱਤੀ। ਜਿਸ 'ਤੇ ਏ.ਐਸ.ਆਈ ਸੁਭਾਸ਼ ਕੰਬੋਜ ਨੇ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾਇਆ ਅਤੇ ਮ੍ਰਿਤਕ ਦੇ ਪਰਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿਤਾ ਗਿਆ ਹੈ।

(For more Punjabi news apart from A street vendor was crushed by a car due to dense fog in Abohar Latest News in Punjabi stay tuned to Rozana Spokesman)

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement