Punjab News : ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਵੀਡੀਓ ਕਾਲ ਰਾਹੀਂ ਕੀਤੀ ਗੱਲਬਾਤ 

By : BALJINDERK

Published : Jan 4, 2025, 2:08 pm IST
Updated : Jan 4, 2025, 2:08 pm IST
SHARE ARTICLE
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀਡੀਓ ਕਾਲ ਰਾਹੀਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਗੱਲਬਾਤ ਕਰਦੇ ਹੋਏ
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀਡੀਓ ਕਾਲ ਰਾਹੀਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਗੱਲਬਾਤ ਕਰਦੇ ਹੋਏ

Punjab News : ਭੁੱਖ ਹੜਤਾਲ ’ਤੇ ਬੈਠੇ ਜਗਜੀਤ ਡੱਲੇਵਾਲ ਦਾ ਚੁੱਕਿਆ ਮੁੱਦਾ 

Punjab News in Punjabi : ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੀਡੀਓ ਕਾਨਫ਼ਰੰਸ ਮੀਟਿੰਗ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ। ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਅੱਗੇ ਜਗਜੀਤ ਸਿੰਘ ਡੱਲੇਵਾਲ ਦਾ ਮੁੱਦਾ ਸਾਹਮਣੇ ਰੱਖਿਆ। ਉਨ੍ਹਾਂ ਸ਼ਿਵਰਾਜ ਚੌਹਾਨ ਨੂੰ ਨਿੱਜੀ ਤੌਰ ’ਤੇ ਦਿਲਚਸਪੀ ਦਿਖਾ ਕੇ ਸਥਿਤੀ ਨੂੰ ਸੰਭਾਲਣ ਦੀ ਬੇਨਤੀ ਕੀਤੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰੇ। 

1

ਖੁੱਡੀਆਂ ਨੇ ਵੀਡੀਓ ਕਾਲ ਰਾਹੀਂ ਕੇਂਦਰੀ ਮੰਤਰੀ ਨੂੰ ਸ਼ਿਵਰਾਜ ਚੌਹਾਨ ਨੂੰ ਦੱਸਿਆ ਕਿ ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ 40 ਤੋਂ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ। ਉਨ੍ਹਾਂ  ਕੇਂਦਰੀ ਖੇਤੀਬਾੜੀ ਮੰਤਰੀ ਨੂੰ ਕਿਹਾ ਕਿ ਤੁਸੀਂ ਖ਼ੁਦ ਦਖ਼ਲ ਦੇ ਕੇ ਕਿਸਾਨਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਤੇ ਗੌਰ ਕੀਤੀ ਜਾਵੇ । ਖੁੱਡੀਆਂ ਨੇ ਕਿਹਾ ਕੇਂਦਰ ਸਰਕਾਰ ਤੋਂ ਸੂਬਿਆਂ ਨੂੰ ਬਹੁਤ ਸਾਰੀਆਂ ਉਮੀਦਾਂ ਹੁੰਦੀਆਂ ਹਨ। ਤੁਸੀਂ ਨਿੱਜੀ ਦਖ਼ਲ ਦੇ ਕੇ ਅੱਜ ਦੀ ਸਥਿਤੀ ਨੂੰ ਸੰਭਾਲੋ ਤੇ ਆਪਣਾ ਯੋਗਦਾਨ ਪਾਉ। 

(For more news apart from Agriculture Minister Khudian held video call with the Union Agriculture Minister News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement