Ludhiana ਦੇ ਮੁੰਡੀਆਂ ਕਲਾਂ 'ਚ 26 ਸਾਲ ਦੇ ਨੌਜਵਾਨ ਤੇਜਪਾਲ ਦੀ ਹੋਈ ਮੌਤ

By : JAGDISH

Published : Jan 4, 2026, 9:35 am IST
Updated : Jan 4, 2026, 9:35 am IST
SHARE ARTICLE
26-year-old Tejpal dies in Mundian Kalan, Ludhiana
26-year-old Tejpal dies in Mundian Kalan, Ludhiana

ਮ੍ਰਿਤਕ ਦੀ ਪਤਨੀ ਅਨੁਸਾਰ ਤੇਜਪਾਲ ਨੇ ਕੀਤੀ ਆਤਮ ਹੱਤਿਆ 

ਮੁੰਡੀਆਂ : ਲੁਧਿਆਣਾ ਦੇ ਮੁੰਡੀਆਂ ਕਲਾਂ ਇਲਾਕੇ ’ਚ 26 ਸਾਲ ਦੇ ਨੌਜਵਾਨ ਤੇਜਪਾਲ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਸ਼ਰਾਬ ਪੀ ਕੇ ਮੇਰੇ ਪਤੀ ਵੱਲੋਂ ਮੇਰੇ ਨਾਲ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਮੈਂ ਕਿਸੇ ਹੋਰ ਦੇ ਘਰ ਚਲੀ ਗਈ ਅਤੇ ਤੇਜਪਾਲ ਨੇ ਖੰਬੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਦਕਿ ਤੇਜਪਾਲਲ ਦੇ ਭਰਾ ਰਾਮ ਨੇ ਦੱਸਿਆ ਕਿ ਮੇਰੇ ਭਰਾ ਦਾ ਕਤਲ ਕੀਤਾ ਗਿਆ ਹੈ। ਇਕ ਦਿਨ ਪਹਿਲਾਂ ਮੈਨੂੰ ਮੇਰੇ ਭਰਾ ਦਾ ਫ਼ੋਨ ਆਇਆ ਸੀ ਕਿ ਮੇਰੇ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਅਤੇ ਮੇਰੀ ਜਾਨ ਨੂੰ ਖਤਰਾ ਹੈ। ਜਦੋਂ ਕੁੱਝ ਦੇਰ ਬਾਅਦ ਮੈਂ ਆਪਣੀ ਭਾਬੀ ਨੂੰ ਵੀਡੀਓ ਕਾਲ ਕੀਤੀ ਤਾਂ ਉਸਨੇ ਕਿਹਾ ਕਿ ਉਸ ਦਾ ਪਤੀ ਸੋ ਰਿਹਾ ਹੈ। ਮੈਨੂੰ ਸ਼ੱਕ ਹੈ ਕਿ ਮੇਰੇ ਭਰਾ ਦਾ ਕਤਲ ਕੀਤਾ ਗਿਆ ਹੈ ਸਾਨੂੰ ਇਨਸਾਫ ਮਿਲਣਾ ਚਾਹੀਦਾ ਇਸ ਮਾਮਲੇ ਦੀ ਜਾਂਚ ਜਲਦ ਤੋਂ ਜਲਦ ਕਰਨੀ ਚਾਹੀਦੀ ਹੈ। 
 ਦੂਜੇ ਪਾਸੇ ਜਦੋਂ ਇਸ  ਮਾਮਲੇ ’ਚ ਪੁਲਿਸ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨਾਂ ਨੇ ਦੱਸਿਆ ਅਸੀਂ ਇਸ ਮਾਮਲੇ ਦੀ ਜਾਂਚ ਕਰ ਰਹੇ ਹਾਂ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਆਰੋਪੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement