ਲੰਬੀ ਦੇ ਪਿੰਡ ਮਿੱਡਾ ਵਿਖੇ ਪਿਤਾ ਵੱਲੋਂ ਧੀ ਦਾ ਕਤਲ
Published : Jan 4, 2026, 3:24 pm IST
Updated : Jan 4, 2026, 3:24 pm IST
SHARE ARTICLE
Father murders daughter in Midda village of Lambi
Father murders daughter in Midda village of Lambi

18 ਸਾਲ ਦੀ ਚਮਨਪ੍ਰੀਤ ਕੌਰ ਵਜੋਂ ਹੋਈ ਮ੍ਰਿਤਕ ਲੜਕੀ ਦੀ ਪਛਾਣ

ਸ੍ਰੀ ਮੁਕਤਸਰ ਸਾਹਿਬ: ਲੰਬੀ ਦੇ ਪਿੰਡ ਮਿੱਡਾ ’ਚ ਪਿਤਾ ਵਲੋਂ ਆਪਣੀ ਹੀ ਨੌਜਵਾਨ ਧੀ ਦਾ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਅਤੇ ਸਹਿਮ ਦਾ ਮਾਹੌਲ ਹੈ। ​ਮ੍ਰਿਤਕ ਲੜਕੀ ਦੀ ਪਛਾਣ 18 ਸਾਲ ਦੀ ਚਮਨਪ੍ਰੀਤ ਕੌਰ ਵਜੋਂ ਹੋਈ ਹੈ। ਘਟਨਾ ਸਮੇਂ ਲੜਕੀ ਆਪਣੇ ਘਰ ਦੇ ਕਮਰੇ ਵਿਚ ਬੈੱਡ 'ਤੇ ਸੁੱਤੀ ਹੋਈ ਸੀ। ਜਾਣਕਾਰੀ ਮੁਤਾਬਕ ਇਸ ਦੌਰਾਨ ਉਸ ਦੇ ਪਿਤਾ ਪਾਲਾ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਉਸ 'ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ​ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਪਿਤਾ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਸੂਚਨਾ ਮਿਲਣ 'ਤੇ ਪੁਲਿਸ ਮੌਕੇ ’ਤੇ ਪੁੱਜ ਗਈ। ਪੁਲਿਸ ਘਟਨਾ ਦੇ ਅਸਲ ਕਾਰਨਾਂ ਬਾਰੇ ਮ੍ਰਿਤਕਾ ਦੇ ਪਰਿਵਾਰ ਤੋਂ ਜਾਣਕਾਰੀ ਅਤੇ ਬਿਆਨ ਲੈਣ ਵਿਚ ਜੁਟੀ ਹੋਈ ਹੈ। ਦੱਸਿਆ ਦਾ ਰਿਹਾ ਹੈ ਕਿ ਲੜਕੀ ਅੱਗੇ ਪੜ੍ਹਨਾ ਚਾਹੁੰਦੀ ਸੀ, ਪਰ ਉਸ ਦਾ ਪਿਤਾ ਇਸ ਗੱਲ ਦੇ ਖ਼ਿਲਾਫ਼ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement