ਚੋਣਾਂ ਤੋਂ ਪਹਿਲਾਂ ਫ਼ਿਰੋਜ਼ਪੁਰ ਪੁਲਿਸ ਨੇ ਫੜੀ ਲੱਖਾਂ ਲੀਟਰ ਲਾਹਣ
Published : Feb 4, 2022, 7:48 pm IST
Updated : Feb 4, 2022, 7:48 pm IST
SHARE ARTICLE
illegal liquor
illegal liquor

ਦੇਖੋ ਕਿਵੇਂ Motor Boat 'ਤੇ ਪੁਲਿਸ ਨੇ ਚਲਾਇਆ ਸਰਚ ਅਭਿਆਨ

ਫਿਰੋਜ਼ਪੁਰ (ਮਲਕੀਅਤ ਸਿੰਘ) : ਸੂਬੇ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫ਼ਿਰੋਜ਼ਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਜੁਗਾੜੂ ਫੈਕਟਰੀਆਂ ਲਗਾ ਕੇ  ਦੇਸੀ ਸ਼ਰਾਬ ਬਣਾਈ ਜਾ ਰਹੀ ਸੀ।

liquorliquor

ਇਸ ਦੇ ਚਲਦਿਆਂ ਹੀ ਸਥਾਨਕ ਪੁਲਿਸ ਨੇ ਅੱਜ  ਲੱਖਾਂ ਲੀਟਰ  ਲਾਹਣ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਪੁਲਿਸ ਵੱਲੋਂ ਮੋਟਰ ਬੋਟਾਂ ਦੀ ਸਹਾਇਤਾ ਨਾਲ ਕਰੀਬ 70 ਕਿਲੋਮੀਟਰ ਸੀਮਾ ਤਕ ਸਤਲੁਜ ਦਰਿਆ ਦੇ ਸਾਰੇ ਪਾਸੇ ਛਾਪੇਮਾਰੀ ਕੀਤੀ ਤੇ ਹੁਣ ਤੱਕ ਪੁਲਿਸ ਵੱਲੋਂ ਲੱਖਾਂ ਲੀਟਰ ਦੇਸੀ ਨਜਾਇਜ਼ ਲਾਹਣ ਬਰਾਮਦ ਕੀਤੀ ਜਾ ਚੁੱਕੀ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।

liquorliquor

ਪੁਲਿਸ ਵੱਲੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਨ੍ਹਾਂ ਤਸਕਰਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਿਸ, ਬੀ.ਐਸ.ਐਫ ਅਤੇ ਐਕਸਾਈਜ਼ ਵਿਭਾਗ ਵਲੋਂ ਸਾਂਝੇ ਤੌਰ 'ਤੇ ਇਹ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਐਸ.ਐਸ.ਪੀ. ਫ਼ਿਰੋਜ਼ਪੁਰ ਨੇ ਕਿਹਾ ਹੈ ਕਿ ਇੰਨੀ ਵੱਡੀ ਮਾਤਰਾ ਵਿਚ ਲਾਹਣ ਫੜੀ ਗਈ ਹੈ ਜਿਸ ਤਹਿਤ ਹੁਣ ਤਲਾਸ਼ੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement