ਮਾਲੇਰਕੋਟਲਾ ਦੇ ਨਵਾਬ ਦੇ ਵੰਸ਼ ਦੀ ਆਖ਼ਰੀ ਬੇਗਮ ਮੁਨੱਵਰ-ਉਨ-ਨਿਸਾ ਨੂੰ ਸਨਮਾਨਿਤ ਕਰੇਗੀ SGPC
Published : Feb 4, 2023, 12:30 pm IST
Updated : Feb 4, 2023, 12:42 pm IST
SHARE ARTICLE
SGPC to honor last Begum of Nawab line of Malerkotla
SGPC to honor last Begum of Nawab line of Malerkotla

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਸਬੰਧੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਸੀ।

 

ਅੰਮ੍ਰਿਤਸਰ: ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵੇਲੇ ਉਹਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਮਾਲੇਰਕੋਟਲਾ ਦੇ ਨਵਾਬ ਦੇ ਵੰਸ਼ ਦੀ ਆਖ਼ਰੀ ਬੇਗਮ ਮੁਨੱਵਰ-ਉਨ-ਨਿਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਸਿੱਖ ਕੌਮ ਉਦੋਂ ਤੋਂ ਹੀ ਮਾਲੇਰਕੋਟਲਾ ਦੇ ਨਵਾਬ ਨੂੰ ਮਾਣ ਸਤਿਕਾਰ ਦਿੰਦੀ ਆ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਸਬੰਧੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਨਕੋਦਰ ਬੇਅਦਬੀ ਕਾਂਡ ਦੇ 37 ਸਾਲਾਂ ਬਾਅਦ ਵੀ ਇਨਸਾਫ਼ ਦੀ ਉਡੀਕ ’ਚ ਪੀੜਤ ਪਰਿਵਾਰ

ਦੱਸ ਦੇਈਏ ਕਿ ਬੇਗਮ ਮੁਨੱਵਰ-ਉਨ-ਨਿਸਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਨ ਵਾਲੇ ਮਾਲੇਰਕੋਟਲਾ ਰਿਆਸਤ ਦੇ ਤਤਕਾਲੀ ਨਵਾਬ ਸ਼ੇਰ ਮੁਹੰਮਦ ਖ਼ਾਨ ਦੀ ਅੱਠਵੀਂ ਪੁਸ਼ਤ ਦੇ ਮਰਹੂਮ ਨਵਾਬ ਇਫ਼ਤਿਖਾਰ ਅਲੀ ਖ਼ਾਂ ਦੀ ਤੀਜੀ ਬੇਗਮ ਹਨ। ਧਾਮੀ ਨੇ ਦੱਸਿਆ ਕਿ ਇਸ ਦੇ ਲਈ ਇਕ ਸਬ-ਕਮੇਟੀ ਬਣਾਈ ਗਈ ਹੈ ਜੋ ਕੁਝ ਦਿਨਾਂ ਵਿਚ ਬੇਗਮ ਨਾਲ ਮੁਲਾਕਾਤ ਕਰੇਗੀ ਅਤੇ ਉਹਨਾਂ ਨੂੰ ਸੰਸਥਾ ਵੱਲੋਂ ਸਨਮਾਨ ਭੇਟ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਿਵੇਸ਼ਕਾਂ ਨੂੰ ਦਿੱਤਾ ਭਰੋਸਾ- ‘ਸਹੀ ਸਥਿਤੀ ਵਿਚ ਹੈ ਬੈਂਕਿੰਗ ਸੈਕਟਰ’

ਉਹਨਾਂ ਦਾ ਕਹਿਣਾ ਹੈ ਕਿ ਇਹ ਵੀ ਜਾਣਕਾਰੀ ਮਿਲੀ ਹੈ ਕਿ ਜਿਸ ਹਵੇਲੀ ਵਿਚ ਬੇਗ਼ਮ ਰਹਿ ਰਹੀ ਹੈ, ਉਹ ਇਕ ਵਿਰਾਸਤੀ ਹਵੇਲੀ ਹੈ ਅਤੇ ਇਸ ਦੀ ਹਾਲਤ ਖਸਤਾ ਹੈ। ਉਹਨਾਂ ਦੀ ਲੋੜ ਅਨੁਸਾਰ ਹੋਰ ਵੀ ਮਦਦ ਕੀਤੀ ਜਾਵੇਗੀ। ਬੇਗਮ ਮੁਨੱਵਰ-ਉਨ-ਨਿਸਾ ਦੀ ਦੇਖ ਭਾਲ ਕਰਨ ਵਾਲੇ ਮੁਹੰਮਦ ਮਹਿਮੂਦ ਨੇ ਦੱਸਿਆ ਕਿ ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਫ਼ੋਨ ’ਤੇ ਇਸ ਬਾਰੇ ਸੂਚਿਤ ਕੀਤਾ ਗਿਆ ਹੈ।  

Tags: malerkotla

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement