Jalandhar News: ਜਲੰਧਰ ਪੁਲਿਸ ਦੀ ਕਾਰਵਾਈ, 4 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

By : GAGANDEEP

Published : Feb 4, 2024, 11:49 am IST
Updated : Feb 4, 2024, 2:05 pm IST
SHARE ARTICLE
Jalandhar police arrested 4 accused with weapons News in punjabi
Jalandhar police arrested 4 accused with weapons News in punjabi

Jalandhar News: ਮੁਲਜ਼ਮ ਵਿਦੇਸ਼ਾਂ ਵਿੱਚ ਰਹਿੰਦੇ ਗੈਂਗਸਟਰਾਂ ਨਾਲ ਗੈਂਗ ਵਾਰ ਵਿਚ ਸਨ ਸ਼ਾਮਲ

Jalandhar police arrested 4 accused with weapons News in punjabi : ਜਲੰਧਰ ਸਿਟੀ ਪੁਲਿਸ ਨੇ ਅਤਿਵਾਦ ਵਿਰੋਧੀ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦੇ ਗੈਂਗਸਟਰ ਨੂੰ 3 ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਗੈਂਗਸਟਰ ਦੀ ਪਛਾਣ ਜਸਪ੍ਰੀਤ ਸਿੰਘ ਉਰਫ ਜੱਸਾ ਹਰੀਕੇ ਵਾਸੀ ਪਿੰਡ ਹਰੀਕੇ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 3 ਹਥਿਆਰ ਅਤੇ ਕਰੀਬ 14 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਿਸ ਦੇ ਖਿਲਾਫ ਪੁਲਿਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਹੁਣ ਤੱਕ ਜੱਸਾ ਪਾਕਿਸਤਾਨ ਤੋਂ ਕਰੀਬ 7 ਵਾਰ ਡਿਲੀਵਰੀ ਮੰਗਵਾ ਚੁੱਕਾ ਹੈ

ਇਹ ਵੀ ਪੜ੍ਹੋ:  Geeta Zaildar's Mother Death News: ਮਸ਼ਹੂਰ ਗਾਇਕ ਗੀਤਾ ਜ਼ੈਲਦਾਰ ਨੂੰ ਡੂੰਘਾ ਸਦਮਾ, ਮਾਤਾ ਦਾ ਹੋਇਆ ਦਿਹਾਂਤ  

ਸੀਆਈਏ ਸਟਾਫ਼ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰ ਅਤੇ ਹੈਰੋਇਨ ਲਿਆਉਂਦੇ ਸਨ। ਜਿਸ ਤੋਂ ਬਾਅਦ ਇਸ ਨੂੰ ਪੂਰੇ ਪੰਜਾਬ ਵਿੱਚ ਸਪਲਾਈ ਕੀਤਾ ਜਾਂਦਾ ਸੀ। ਜੱਸੇ ਦਾ ਗੁਰਗਾ ਸ਼ਹਿਰ ਆਇਆ ਹੋਇਆ ਸੀ। ਜਿਸ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਕਾਬੂ ਕੀਤਾ ਗਿਆ। ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਜੱਸੇ ਸਮੇਤ ਤਿੰਨ ਲੋਕਾਂ ਨੂੰ ਇਕ-ਇਕ ਕਰਕੇ ਗ੍ਰਿਫਤਾਰ ਕਰ ਲਿਆ। ਇੰਚਾਰਜ ਕੰਬੋਜ ਨੇ ਦੱਸਿਆ ਕਿ ਜਲਦੀ ਹੀ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ।

ਇਹ ਵੀ ਪੜ੍ਹੋ: Mansa News : ਕੰਧ ਟੱਪ ਕੇ ਗੁਰੂ ਘਰ 'ਚ ਵੜਿਆ ਸ਼ਰਾਬੀ ਪੁਲਿਸ ਵਾਲਾ, ਅੰਦਰ ਵੜ ਸੇਵਾਦਾਰਾਂ ਦੀ ਕੀਤੀ ਕੁੱਟਮਾਰ  

ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦਸਿਆ ਕਿ 38 ਸਾਲਾ ਜਸਪ੍ਰੀਤ ਸਿੰਘ ਉਰਫ ਜੱਸਾ ਹਰੀਕੇ ਲੰਬੇ ਸਮੇਂ ਤੋਂ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਰੱਖਦਾ ਸੀ। ਉਹ ਪਾਕਿਸਤਾਨ ਤੋਂ ਹਥਿਆਰ, ਹੈਰੋਇਨ ਅਤੇ ਹੋਰ ਸਮਾਨ ਵੀ ਮੰਗਦਾ ਸੀ। ਇਸ ਸਬੰਧੀ ਪੰਜਾਬ ਵਿਚ ਜੱਸੇ ਖ਼ਿਲਾਫ਼ ਅਸਲਾ ਐਕਟ, ਐਨਡੀਪੀਐਸ ਐਕਟ, ਗ਼ੈਰ-ਕਾਨੂੰਨੀ ਗਤੀਵਿਧੀ, ਕਤਲ ਦੀ ਕੋਸ਼ਿਸ਼ ਅਤੇ ਹੋਰ ਧਾਰਾਵਾਂ ਤਹਿਤ 15 ਤੋਂ ਵੱਧ ਕੇਸ ਦਰਜ ਹਨ। ਪੁਲਿਸ ਸਾਰੇ ਮਾਮਲੇ ਦੇ ਰਿਕਾਰਡ ਦੀ ਜਾਂਚ ਕਰ ਰਹੀ ਹੈ।

 ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Jalandhar police arrested 4 accused with weapons News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement