Punjab News: ਪੰਜਾਬ ਦੇ 2 ਸੀਨੀਅਰ IAS ਅਫ਼ਸਰਾਂ ਖ਼ਿਲਾਫ਼ ਸਰਕਾਰ ਨੇ ਜਾਂਚ ਕੀਤੀ ਸ਼ੁਰੂ
Published : Feb 4, 2025, 1:00 pm IST
Updated : Feb 4, 2025, 1:00 pm IST
SHARE ARTICLE
Government initiates investigation against 2 senior IAS officers of Punjab
Government initiates investigation against 2 senior IAS officers of Punjab

CM ਭਗਵੰਤ ਮਾਨ ਤੋਂ ਝੰਡੀ ਮਿਲਣ ਮਗਰੋਂ ਮੁੱਖ ਸਕੱਤਰ ਨੇ ਸ਼ੁਰੂ ਕੀਤੀ ਕਾਰਵਾਈ

 

Punjab News: ਪੰਜਾਬ ਦੇ ਦੋ ਸੀਨੀਅਰ ਆਈਏਐਸ ਅਫ਼ਸਰਾਂ ਖ਼ਿਲਾਫ਼ ਖਿਲਾਫ਼ ਪੰਜਾਬ ਸਰਕਾਰ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦਰਅਸਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਅਤੇ ਵਿਭਾਗ ਦੇ ਡਾਇਰੈਕਟਰ ਪਰਮਜੀਤ ਸਿੰਘ ਖ਼ਿਲਾਫ਼ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਜਾਂਚ ਸ਼ੁਰੂ ਕੀਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਅਫ਼ਸਰਾਂ ਤੇ ਦੋਸ਼ ਹੈ ਕਿ ਇਨ੍ਹਾਂ ਅਫ਼ਸਰਾਂ ਵੱਲੋਂ ਨਿਊ ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਬਿਲਡਰ ਨੂੰ ਬਲਾਕ ਮਾਜਰੀ ਦੇ ਇੱਕ ਪਿੰਡ ਦੇ ਸਾਂਝੇ ਰਸਤੇ ਦੀ ਰਜਿਸਟਰੀ ਕਰਾਏ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ। 

ਪਿੰਡ ਦੇ ਕਿਸੇ ਵੀ ਸਾਂਝੇ ਰਸਤੇ ਨੂੰ ਓਨਾ ਸਮਾਂ ਕਾਨੂੰਨੀ ਤੌਰ ’ਤੇ ਵੇਚਿਆ ਨਹੀਂ ਜਾ ਸਕਦਾ ਹੈ ਜਿੰਨਾਂ ਸਮਾਂ ਡਾਇਰੈਕਟਰ (ਕੰਸੋਲੀਡੇਸ਼ਨ) ਅਤੇ ਡਾਇਰੈਕਟਰ (ਲੈਂਡ ਰਿਕਾਰਡ) ਵੱਲੋਂ ਉਸ ਰਸਤੇ ਨੂੰ ‘ਛੱਡਿਆ ਹੋਇਆ’ ਨਹੀਂ ਐਲਾਨਿਆ ਜਾਂਦਾ।

ਪੰਚਾਇਤ ਵਿਭਾਗ ਦੇ ਇਨ੍ਹਾਂ ਦੋਵੇਂ ਅਧਿਕਾਰੀਆਂ ਨੇ ਇਸ ਸਾਂਝੇ ਰਸਤੇ ਨੂੰ ‘ਛੱਡਿਆ ਹੋਇਆ’ ਐਲਾਨੇ ਬਿਨਾਂ ਹੀ ਨਵੰਬਰ 2024 ’ਚ ਪ੍ਰਾਈਵੇਟ ਬਿਲਡਰ ਨੂੰ ਵੇਚਣ ਲਈ ਮਨਜ਼ੂਰੀ ਦੇ ਦਿੱਤੀ ਸੀ। ਪਤਾ ਲੱਗਿਆ ਹੈ ਕਿ ਇਸ ਮਾਮਲੇ ਨੂੰ ਜਾਂਚ ਲਈ ਵਿਜੀਲੈਂਸ ਬਿਊਰੋ ਦੇ ਹਵਾਲੇ ਵੀ ਕੀਤਾ ਜਾਵੇਗਾ। 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement