Kotakpura News : ਕੋਟਕਪੂਰਾ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਪੰਜ ਮੁਲਜ਼ਮਾਂ ਨੂੰ ਕੀਤਾ ਕਾਬੂ

By : BALJINDERK

Published : Feb 4, 2025, 12:41 pm IST
Updated : Feb 4, 2025, 12:44 pm IST
SHARE ARTICLE
ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ
ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ

Kotakpura News : ਮੁਲਜ਼ਮਾਂ ਕੋਲੋਂ ਤਿੰਨ ਮੋਟਰਸਾਈਕਲ, 9 ਮੋਬਾਈਲ ਤੇ ਹਥਿਆਰ ਹੋਏ ਬਰਾਮਦ, ਮੁਲਜ਼ਮ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਰਾਕ ’ਚ ਸੀ 

Kotakpura News in Punjabi : ਕੋਟਕਪੂਰਾ ਥਾਣਾ ਸਿਟੀ ਪੁਲੀਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਨੌਜਵਾਨਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਪੁਲਿਸ ਨੇ 3 ਬਗੈਰ ਨੰਬਰੀ ਮੋਟਰਸਾਈਕਲ, ਕਾਪਾ, ਦਾਹ ਅਤੇ ਕਿਰਪਾਨਾਂ ਬਰਾਮਦ ਕੀਤੀਆਂ ਹਨ।

ਇਸ ਸਬੰਧੀ ਡੀਐੱਸਪੀ ਕੋਟਕਪੂਰਾ ਜਤਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਮਨੋਜ ਕੁਮਾਰ ਦੀ ਟੀਮ ਦੇ ਏਐੱਸਆਈ ਦਲਜੀਤ ਸਿੰਘ ਦੀ ਅਗਵਾਈ ਹੇਠ ਜਦੋਂ ਜਲਾਲੇਆਣਾ ਰੋਡ ’ਤੇ ਗਸ਼ਤ ਦੇ ਸਬੰਧ ਵਿੱਚ ਮੌਜੂਦ ਸੀ ਤਾਂ ਮੁਖ਼ਬਰ ਨੇ ਇਤਹਾਲ ਦਿੱਤੀ ਕਿ ਬੰਦ ਪਈ ਫੈਕਟਰੀ ’ਚ ਲੁੱਕ ਕੇ ਕੁਝ ਨੌਜਵਾਨ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਹੁਣ ਵੀ ਕੋਈ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ। ਪੁਲਿਸ ਪਾਰਟੀ ਨੇ ਤਰੁੰਤ ਛਾਪਾ ਮਾਰਿਆ ਤਾਂ ਉਥੋਂ ਪੁਲਿਸ ਨੇ 5 ਨੌਜਵਾਨ ਗੌਤਮ, ਸੇਵਕ ਰਾਮ ਦੋਵੇਂ ਵਾਸੀ ਕੋਟਕਪੂਰਾ, ਇੰਦਰਦੀਪ ਸਿੰਘ ਬੱਬੂ, ਮਨਪ੍ਰੀਤ ਸਿੰਘ ਲੂੰਗਰ ਅਤੇ ਬੇਅੰਤ ਸਿੰਘ ਕਾਲਾ ਤਿੰਨੇ ਵਾਸੀ ਢਿੱਲਵਾਂ ਕਲਾਂ ਨੂੰ ਗ੍ਰਿਫ਼ਤਾਰ ਕਰ ਲਿਆ।

1

ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਵਾਰਦਾਤਾਂ ਲਈ ਵਰਤੇ ਜਾਂਦੇ ਹਥਿਆਰ 2 ਖੰਡੇ, ਕਾਪਾ, ਕ੍ਰਿਪਾਨ ਅਤੇ ਦਾਹ ਸਮੇਤ 9 ਮੋਬਾਈਲ, 3 ਮੋਟਰਸਾਈਕਲ ਬਰਾਮਦ ਕੀਤੇ ਹਨ। ਇਨ੍ਹਾਂ ’ਚੋਂ 3 ਨੌਜਵਾਨ ’ਤੇ ਪਹਿਲਾਂ ਵੀ ਚੋਰੀ, ਇਰਾਦਾ ਕਤਲ ਅਤੇ ਲੁੱਟ-ਖੋਹ ਦੇ ਕੇਸ ਦਰਜ ਹਨ।

ਇਸ ਮੌਕੇ ਡੀਐੱਸਪੀ ਨੇ ਇਹ ਵੀ ਦੱਸਿਆ ਕਿ ਮੁੱਢਲੀ ਪੁੱਛ-ਪੜਤਾਲ ’ਚ ਇਨ੍ਹਾਂ ਵੱਲੋਂ ਕਈ ਵਾਰਦਾਤਾਂ ’ਚ ਆਪਣੀ ਸ਼ਮੂਲੀਅਤ ਸਵੀਕਾਰੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਇਨ੍ਹਾਂ ਤੋਂ ਹੋਰ ਪੁਛਗਿੱਛ ਕੀਤੀ ਜਾਵੇਗੀ।

(For more news apart from  Kotakpura police arrested five accused who committed robberies News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement