Gurdaspur News : ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

By : BALJINDERK

Published : Feb 4, 2025, 7:27 pm IST
Updated : Feb 4, 2025, 7:27 pm IST
SHARE ARTICLE
ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਸੀ ਅੰਮ੍ਰਿਤ ਭੂਸ਼ਣ
ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਸੀ ਅੰਮ੍ਰਿਤ ਭੂਸ਼ਣ

Gurdaspur News : ਮੁਲਜ਼ਮ ਅੰਮ੍ਰਿਤ ਭੂਸ਼ਣ ਨੇ 11 ਕੇ.ਵੀ. ਬਿਜਲੀ ਦੀਆਂ ਲਾਈਨਾਂ ਬਦਲਣ ਦਾ ਕੰਮ ਕਰਵਾਉਣ ਲਈ ਮੰਗੀ ਸੀ ਰਿਸ਼ਵਤ

Gurdaspur News in Punjabi : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਘੂਬੀਰ ਸਿੰਘ ਵਾਸੀ ਝੰਗੀ ਸਰੂਪ ਦਾਸ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ 11 ਕੇ.ਵੀ. ਬਿਜਲੀ ਦੀਆਂ ਲਾਈਨਾਂ ਬਦਲਣ ਦਾ ਕੰਮ ਕਰਵਾਉਣ ਲਈ 2,60,000 ਰੁਪਏ ਰਿਸ਼ਵਤ ਲਈ ਸੀ ਪਰ ਉਸ ਨੇ ਕਦੇ ਵੀ ਉਕਤ ਬਿਜਲੀ ਦੀਆਂ ਲਾਈਨਾਂ ਨਹੀਂ ਬਦਲੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more news apart from P.S.P.C.L. The chief treasurer arrested by Vigilance Bureau on charge accepting bribe Rs 2,60,000. News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement