ਮੋਗਾ 'ਚ ਇੱਕ ਕੁਇੰਟਲ 80 ਕਿਲੋ ਚੂਰਾ ਪੋਸਤ ਸਮੇਤ ਦੋ ਨਸ਼ਾ ਤਸਕਰ ਕਾਬੂ
Published : Feb 4, 2026, 4:40 pm IST
Updated : Feb 4, 2026, 4:40 pm IST
SHARE ARTICLE
Two drug smugglers arrested with one quintal and 80 kg poppy husk in Moga
Two drug smugglers arrested with one quintal and 80 kg poppy husk in Moga

20-20 ਕਿੱਲੋ ਦੀਆਂ 9 ਬੋਰੀਆਂ ਬਰਾਮਦ

ਮੋਗਾ: ਮੋਗਾ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਇੱਕ ਕੁਇੰਟਲ 80 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ।

ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਚੌਂਕੀ ਨੱਥੂਵਾਲਾ ਦੇ ਇੰਚਾਰਜ ਸੁਰਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਕਾਰਵਾਈ ਦੌਰਾਨ 20-20 ਕਿਲੋ ਦੀਆਂ 9 ਬੋਰੀਆਂ ਬਰਾਮਦ ਕੀਤੀਆਂ ਗਈਆਂ। ਤਲਾਸ਼ੀ ਦੌਰਾਨ ਇਨ੍ਹਾਂ ਬੋਰੀਆਂ ਵਿੱਚੋਂ ਕੁੱਲ ਇੱਕ ਕੁਇੰਟਲ 80 ਕਿਲੋ ਚੂਰਾ ਪੋਸਤ ਬਰਾਮਦ ਹੋਇਆ।

ਇਸ ਸਬੰਧੀ ਥਾਣਾ ਬਾਘਾ ਪੁਰਾਣਾ ਵਿਖੇ ਮੁਕੱਦਮਾ ਨੰਬਰ 31, ਧਾਰਾਵਾਂ 15/61/85 NDPS ਐਕਟ ਤਹਿਤ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੌਕੇ ਤੋਂ ਹੀ ਅਰੋਪੀਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਗਿਆਨ ਸਿੰਘ ਅਤੇ ਜਸਕਰਨ ਸਿੰਘ, ਵਾਸੀ ਪਿੰਡ ਮੱਲਕੇ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਆਰੋਪੀ ਗਿਆਨ ਸਿੰਘ ਦੇ ਖ਼ਿਲਾਫ਼ ਪਹਿਲਾਂ ਤੋਂ ਹੀ 7 ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ 6 ਮਾਮਲੇ NDPS ਐਕਟ ਅਧੀਨ ਹਨ। ਦੋਵਾਂ ਆਰੋਪੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਵੱਲੋਂ ਅਗਲੀ ਜਾਂਚ ਅਤੇ ਕਾਰਵਾਈ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement