ਨੌਕਰੀ ਦੀ ਮੰਗ ਲਈ ਟੈਂਕੀ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ
Published : Mar 4, 2019, 4:57 pm IST
Updated : Mar 4, 2019, 4:57 pm IST
SHARE ARTICLE
Unemployed teachers climbed on water tank
Unemployed teachers climbed on water tank

ਪਟਿਆਲਾ : ਬੇਰੁਜ਼ਗਾਰਾਂ ਵੱਲੋਂ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨਾਂ ਦਾ ਦੌਰ ਜਾਰੀ ਹੈ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ...

ਪਟਿਆਲਾ : ਬੇਰੁਜ਼ਗਾਰਾਂ ਵੱਲੋਂ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨਾਂ ਦਾ ਦੌਰ ਜਾਰੀ ਹੈ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਦੇ ਬਹਾਦੁਰਗੜ੍ਹ 'ਚ ਈ.ਟੀ.ਟੀ. ਅਤੇ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਟੈਂਕੀ 'ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ।
ਜਾਣਕਾਰੀ ਮੁਤਾਬਕ 5 ਨੌਜਵਾਨ ਟੈਂਕੀ 'ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਬਾਕੀ ਸਾਥੀ ਟੈਂਕੀ ਹੇਠ ਧਰਨਾ ਦੇ ਰਹੇ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨਾਲ ਵਾਅਦਾ ਖਿਲਾਫ਼ੀ ਕੀਤੀ ਹੈ ਜਿਸ ਕਾਰਨ ਉਹ ਰੋਸ ਪ੍ਰਗਟਾਉਣ ਲਈ ਮਜਬੂਰ ਹਨ।

Unemployed teachers climbed on tank-2Unemployed teachers climbed on water tank-2ਅਧਿਆਪਕਾਂ ਨੇ ਪੰਜਾਬ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਅਧਿਆਪਕਾਂ ਨੂੰ ਪੱਕਾ ਕਰਨ ਦਾ ਨੋਟੀਫ਼ਿਕੇ਼ਸਨ ਜਾਰੀ ਨਹੀਂ ਕਰਦੀ, ਉਦੋਂ ਤੱਕ ਸਾਡਾ ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਦੋ ਨਰਸਾਂ ਨੇ ਰਜਿੰਦਰਾ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਦਿੱਤੀ ਸੀ। ਜਿਸ ਮਗਰੋਂ ਪ੍ਰਸ਼ਾਸਨ ਅਤੇ ਸਰਕਾਰ ਦੀ ਨੀਂਦ ਖੁੱਲ੍ਹੀ ਅਤੇ ਨਰਸਾਂ ਨੂੰ ਪੱਕੇ ਕਰਨ ਦਾ ਭਰੋਸਾ ਦੇ ਕੇ ਹੜਤਾਲ ਖ਼ਤਮ ਕਰਵਾਈ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement