ਰਾਏਕੋਟ ਸਦਰ ਪੁਲਿਸ ਵੱਲੋਂ ਭੁੱਕੀ ਸਮੇਤ ਦੋ ਕਾਬੂ  
Published : Mar 4, 2021, 9:35 pm IST
Updated : Mar 4, 2021, 9:35 pm IST
SHARE ARTICLE
Punjab Police
Punjab Police

ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਦੇ ਮੁੱਖੀ ਚਰਨਜੀਤ ਸਿੰਘ ਸੋਹਲ ਵੱਲੋਂ ਜਾਰੀ...

ਲੁਧਿਆਣਾ: ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਦੇ ਮੁੱਖੀ ਚਰਨਜੀਤ ਸਿੰਘ ਸੋਹਲ ਵੱਲੋਂ ਜਾਰੀ ਆਦੇਸ਼ਾਂ ਤਹਿਤ ਡੀਐਸਪੀ ਰਾਏਕੋਟ ਸੁਖਨਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਰਾਏਕੋਟ ਸਦਰ ਪੁਲਿਸ ਵੱਲੋਂ ਥਾਣਾ ਮੁੱਖੀ ਅਜੈਬ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਅਤੇ ਸਮਾਜ ਵਿਰੋਧ ਖਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲਿਸ ਚੌਕੀ ਲੋਹਟਬੱਦੀ ਵੱਲੋਂ ਦੋ ਵਿਅਕਤੀਆਂ ਨੂੰ ਭੁੱਕੀ(ਚੂਰਾ ਪੋਸਤ) ਸਮੇਤ ਕਾਬੂ ਕੀਤਾ ਗਿਆ। ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਜਾਇਬ ਸਿੰਘ ਨੇ ਦੱਸਿਆ।

 ਕਿ ਪੁਲਸ ਚੌਕੀ ਲੋਹਟਬੱਦੀ ਦੇ ਇੰਚਾਰਜ ਐੱਸ ਆਈ ਅਮਰਜੀਤ ਸਿੰਘ ਨੂੰ ਮੁਖ਼ਬਰ ਵੱਲੋਂ ਇਤਲਾਹ ਦਿੱਤੀ ਗਈ ਸੀ ਕਿ ਕਰਮਜੀਤ ਸਿੰਘ ਉਰਫ ਕਾਲਾ ਪੁੱਤਰ ਗੁਰਮੇਲ ਸਿੰਘ ਵਾਸੀ ਰਛੀਨ ਤੇ ਬਲਵਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਮਹੇਰਨਾਂ ਕਲਾ ਨਸ਼ਾ ਵੇਚਣ ਦਾ ਆਦੀ ਹਨ ਅਤੇ ਉਹ ਮਹੇਰਨਾ ਕਲਾਂ ਵੱਲੋਂ ਨਸ਼ਾ ਸਪਲਾਈ ਕਰਨ ਲਈ ਆ ਰਹੇ ਹਨ।

ਜਿਸ 'ਤੇ ਕਾਰਵਾਈ ਕਰਦਿਆਂ ਐਸਆਈ ਅਮਰਜੀਤ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਮਹੇਰਨਾ ਕਲਾ-ਕੰਗਣਵਾਲ ਰੋਡ 'ਤੇ ਸਥਿਤ ਸੰਤਪੁਰਾ ਮਹੇਰਨਾ ਨਜ਼ਦੀਕ ਨਾਕੇਬੰਦੀ ਦੌਰਾਨ ਉਕਤ ਵਿਅਕਤੀਆਂ ਨੂੰ ਮੋਟਰਸਾਈਕਲ ਸਮੇਤ ਕਾਬੂ ਕੀਤਾ, ਜਿਨ੍ਹਾਂ ਪਾਸੋਂ ਤਲਾਸ਼ੀ ਲੈਣ 'ਤੇ 8 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ।

ਇਸ ਸੰਬੰਧ ਵਿਚ ਪੁਲਸ ਪਾਰਟੀ ਨੇ ਉਕਤ ਵਿਅਕਤੀਆਂ ਨੂੰ ਹਿਰਾਸਤ ਚ ਲੈ ਕੇ ਉਨ੍ਹਾਂ ਖਿਲਾਫ ਐੱਨਡੀਪੀਸੀ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਅਤੇ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਕਰਮਜੀਤ ਸਿੰਘ ਅਤੇ ਬਲਵਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਕਈ ਮੁਕੱਦਮੇ ਦਰਜ ਹਨ। ਇਸ ਲਈ ਇਨ੍ਹਾਂ ਪਾਸੋਂ ਪੁੱਛਗਿੱਛ ਦੌਰਾਨ ਕਈ ਸਨਸਨੀਖੇਜ਼ ਖੁਲਾਸੇ ਹੋਣ ਦੀ ਸੰਭਾਵਨਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement