ਰੂਸ ਦਾ ਦਾਅਵਾ : ਯੂਕਰੇਨੀ ਫ਼ੌਜ ਨੇ ਭਾਰਤੀ ਵਿਦਿਆਰਥੀਆਂ ਨੂੰ ਬਣਾਇਆ ਬੰਧਕ
Published : Mar 4, 2022, 7:55 am IST
Updated : Mar 4, 2022, 7:55 am IST
SHARE ARTICLE
image
image

ਰੂਸ ਦਾ ਦਾਅਵਾ : ਯੂਕਰੇਨੀ ਫ਼ੌਜ ਨੇ ਭਾਰਤੀ ਵਿਦਿਆਰਥੀਆਂ ਨੂੰ ਬਣਾਇਆ ਬੰਧਕ

ਮਨੁੱਖੀ ਢਾਲ ਵਜੋਂ ਕੀਤੀ ਜਾ ਰਹੀ ਹੈ ਵਰਤੋਂ

ਨਵੀਂ ਦਿੱਲੀ, 3 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁਧਵਾਰ ਰਾਤ ਨੂੰ  ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫ਼ੋਨ 'ਤੇ ਗੱਲ ਕੀਤੀ | ਦੋਵਾਂ ਆਗੂਆਂ ਨੇ ਯੂਕਰੇਨ ਦੀ ਸਥਿਤੀ ਦੀ ਸਮੀਖਿਆ ਕੀਤੀ | ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਇਕ ਬਿਆਨ ਮੁਤਾਬਕ ਮੋਦੀ ਅਤੇ ਪੁਤਿਨ ਨੇ ਖ਼ਾਸ ਤੌਰ 'ਤੇ ਖਾਰਕੀਵ 'ਤੇ ਚਰਚਾ ਕੀਤੀ ਜਿਥੇ ਬਹੁਤ ਸਾਰੇ ਭਾਰਤੀ ਵਿਦਿਆਰਥੀ ਫਸੇ ਹੋਏ ਹਨ | ਦੋਹਾਂ ਨੇ ਵਿਵਾਦ ਵਾਲੇ ਖੇਤਰਾਂ ਤੋਂ ਭਾਰਤੀਆਂ ਨੂੰ  ਸੁਰੱਖਿਅਤ ਕੱਢਣ 'ਤੇ ਚਰਚਾ ਕੀਤੀ | ਇਸ ਦੌਰਾਨ ਰੂਸ ਨੇ ਅਧਿਕਾਰਤ ਤੌਰ 'ਤੇ ਕਿਹਾ ਹੈ ਕਿ ਉਥੇ ਮੌਜੂਦ ਭਾਰਤੀ ਵਿਦਿਆਰਥੀਆਂ ਨੂੰ  ਯੂਕਰੇਨ ਦੀ ਫ਼ੌਜ ਨੇ ਬੰਧਕ ਬਣਾ ਲਿਆ ਹੈ ਅਤੇ ਉਹ ਉਨ੍ਹਾਂ ਨੂੰ  ਮਨੁੱਖੀ ਢਾਲ ਵਜੋਂ ਵਰਤ ਰਹੇ ਹਨ | ਇਸ ਦੇ ਨਾਲ ਹੀ ਯੂਕਰੇਨ ਦੀ ਫ਼ੌਜ ਭਾਰਤੀਆਂ ਨੂੰ  ਰੂਸੀ ਖੇਤਰ ਵਿਚ ਦਾਖ਼ਲ ਹੋਣ ਤੋਂ ਰੋਕ ਰਹੀ ਹੈ |
  ਰੂਸੀ ਰਖਿਆ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ,Tਸਾਡੀ ਜਾਣਕਾਰੀ ਅਨੁਸਾਰ ਯੂਕਰੇਨ ਦੇ ਅਧਿਕਾਰੀਆਂ ਨੇ ਖਾਰਕੀਵ ਵਿਚ ਭਾਰਤੀ ਵਿਦਿਆਰਥੀਆਂ ਦੇ ਵੱਡੇ ਸਮੂਹ ਨੂੰ  ਜ਼ਬਰਦਸਤੀ ਹਿਰਾਸਤ ਵਿਚ ਲਿਆ ਹੈ ਜੋ ਯੂਕਰੇਨ ਛੱਡ ਕੇ ਜਾਣਾ ਚਾਹੁੰਦੇ ਹਨ | ਦਰਅਸਲ ਉਨ੍ਹਾਂ ਨੂੰ  ਬੰਧਕ ਬਣਾ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ  ਯੂਕਰੇਨ-ਪੋਲੈਂਡ ਸਰਹੱਦ ਰਾਹੀਂ ਬਾਹਰ ਕੱਢਣ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ | ਰੂਸੀ ਹਥਿਆਰਬੰਦ ਬਲ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਨਿਕਾਸੀ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਲਈ ਤਿਆਰ ਹਨ | ਅਸੀਂ ਉਨ੍ਹਾਂ ਨੂੰ  ਰੂਸੀ ਖੇਤਰ ਤੋਂ ਸਾਡੇ ਅਪਣੇ ਮਿਲਟਰੀ ਟਰਾਂਸਪੋਰਟ ਜਹਾਜ਼ ਜਾਂ ਭਾਰਤੀ ਹਵਾਈ ਜਹਾਜ਼ ਰਾਹੀਂ ਭਾਰਤ ਦੀ ਇੱਛਾ ਅਨੁਸਾਰ ਉਨ੍ਹਾਂ ਦੇ ਘਰਾਂ ਤਕ ਭੇਜਣ ਲਈ ਤਿਆਰ ਹਾਂ |''
  ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਸੰਕਟ 'ਤੇ ਉੱਚ ਪਧਰੀ ਬੈਠਕ ਦੀ ਪ੍ਰਧਾਨਗੀ ਕੀਤੀ | ਇਸ ਦੌਰਾਨ ਮੋਦੀ ਨੇ ਯੂਕਰੇਨ ਵਿਚ ਫਸੇ ਭਾਰਤ ਦੇ ਲੋਕਾਂ ਨੂੰ  ਸੁਰੱਖਿਅਤ ਕੱਢਣ ਬਾਰੇ ਚਰਚਾ ਕੀਤੀ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement