ਕਰਜ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
Published : Mar 4, 2023, 2:07 pm IST
Updated : Mar 4, 2023, 2:09 pm IST
SHARE ARTICLE
photo
photo

ਮ੍ਰਿਤਕ ਸਿਰ ਕਰੀਬ 4 ਲੱਖ ਰੁਪਏ ਦਾ ਕਰਜ਼ਾ ਸੀ

 

 ਮਾਨਸਾ : ਕਰਜ਼ੇ ਕਾਰਨ ਖੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਦੇ ਤਹਿਤ ਮਾਨਸਾ ਦੇ ਪਿੰਡ ਮੂਸਾ ਦੇ 21 ਸਾਲਾ ਨੌਜਵਾਨ ਗੁਰਮੀਤ ਸਿੰਘ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਸ ਕੋਲ 2 ਏਕੜ ਜ਼ਮੀਨ ਸੀ ਤੇ 5 ਕਿੱਲੇ ਠੇਕੇ ’ਤੇ ਲੈ ਕੇ ਖੇਤੀ ਕਰਦਾ ਸੀ। ਮ੍ਰਿਤਕ ਗੁਰਮੀਤ ਸਿੰਘ ਦੀ ਮਾਤਾ ਨੇ ਕਰੀਬ 10 ਮਹੀਨੇ ਪਹਿਲਾ ਖ਼ੁਦਕੁਸ਼ੀ ਕਰ ਲਈ ਸੀ ਉਸ ਤੋਂ ਬਾਅਦ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿਣ ਲੱਗ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਘਰੇਲੂ ਝਗੜੇ ਕਾਰਨ ਗੁੱਸੇ ’ਚ ਆਏ ਪਤੀ ਨੇ ਪਤਨੀ ਦਾ ਕੀਤਾ ਕਤਲ, ਸਿਰ ’ਚ ਮਾਰੀ ਗੋਲੀ

ਜਾਣਕਾਰੀ ਦਿੰਦਿਆ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਮੀਤ ਸਿੰਘ ਦੀ ਉਮਰ 21 ਸਾਲ ਦੀ ਹੈ ਅਤੇ ਇਕ ਸਾਲ ਪਹਿਲਾਂ ਹੀ ਗੁਰਮੀਤ ਦੀ ਮਾਤਾ ਦੀ ਮੌਤ ਹੋ ਗਈ ਸੀ ਜਿਸ ਕਰਕੇ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਉਸ ਨੂੰ ਆਪਣੀਆਂ ਭੈਣਾਂ ਦੇ ਵਿਆਹ ਦੀ ਟੈਨਸ਼ਨ ਰਹਿੰਦੀ ਸੀ। ਫਸਲ ਠੀਕ ਨਾ ਹੋਣ ਕਾਰਨ ਗੁਰਮੀਤ ਸਿੰਘ ’ਤੇ 4 ਲੱਖ ਰੁਪਏ ਦਾ ਕਰਜ਼ਾ ਚੜ੍ਹ ਗਿਆ ਸੀ। ਜਿਸ ਕਰ ਕੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। 

ਇਹ ਖ਼ਬਰ ਵੀ ਪੜ੍ਹੋ : ਫਿਰੋਜ਼ਪੁਰ : ਕੇਂਦਰੀ ਜੇਲ੍ਹ ਚੋਂ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ 

ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement