Fazilka News : ਫਾਜ਼ਿਲਕਾ 'ਚ ਕੁੱਤੇ ਨੇ 2 ਸਾਲ ਦੇ ਬੱਚੇ 'ਤੇ ਕੀਤਾ ਹਮਲਾ, ਗੰਭੀਰ ਜ਼ਖ਼ਮੀ
Published : Mar 4, 2024, 7:14 pm IST
Updated : Mar 4, 2024, 7:14 pm IST
SHARE ARTICLE
A dog attacked a 2-year-old child in Fazilka news in punjabi
A dog attacked a 2-year-old child in Fazilka news in punjabi

Fazilka News: ਘਟਨਾ ਸਮੇਂ ਗਲੀ ਵਿਚ ਖੇਡ ਰਿਹਾ ਸੀ ਮਾਸੂਮ

A Dog attacked a 2-year-old child in Fazilka news in punjabi: ਫਾਜ਼ਿਲਕਾ ਦੀ ਡੇਰਾ ਸੱਚਾ ਸੌਦਾ ਕਲੋਨੀ 'ਚ 2 ਸਾਲ ਦੇ ਬੱਚੇ 'ਤੇ ਆਵਾਰਾ ਕੁੱਤੇ ਨੇ ਹਮਲਾ ਕਰ ਦਿਤਾ। ਇਸ ਦੌਰਾਨ ਬੱਚੀ ਦੇ ਸਿਰ ਅਤੇ ਮੂੰਹ 'ਤੇ ਸੱਟਾਂ ਲੱਗੀਆਂ। ਜਿਸ ਤੋਂ ਬਾਅਦ ਉਸ ਦੇ ਮਾਪਿਆਂ ਨੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ। ਬੱਚੀ ਗਲੀ ਵਿਚ ਖੇਡ ਰਿਹਾ ਸੀ। ਇਸ ਦੌਰਾਨ ਆਵਾਰਾ ਕੁੱਤੇ ਨੇ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕੀਤਾ ਕਾਬੂ  

ਪਰਿਵਾਰਕ ਮੈਂਬਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਇਨ੍ਹਾਂ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਬੱਚੀ ਘਰ ਦੇ ਨੇੜੇ ਗਲੀ ਵਿੱਚ ਖੇਡ ਰਹੀ ਸੀ। ਇਸ ਦੌਰਾਨ ਇਕ ਆਵਾਰਾ ਕੁੱਤੇ ਨੇ ਉਸ 'ਤੇ ਹਮਲਾ ਕਰ ਦਿਤਾ ਅਤੇ ਉਸ ਦੇ ਮੂੰਹ ਅਤੇ ਅੱਖਾਂ 'ਤੇ ਸੱਟਾਂ ਲੱਗੀਆਂ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ: Haiti prison News: ਜੇਲ 'ਚੋਂ ਫਰਾਰ ਹੋਏ 4 ਹਜ਼ਾਰ ਕੈਦੀ, ਸਰਕਾਰ ਨੇ 72 ਘੰਟਿਆਂ ਦੀ ਲਗਾਈ ਐਮਰਜੈਂਸੀ  

ਪਰਿਵਾਰਕ ਮੈਂਬਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਆਵਾਰਾ ਕੁੱਤਿਆਂ ਵਲੋਂ ਲੋਕਾਂ 'ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ | ਜਿਸ 'ਤੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਸਮੱਸਿਆ ਦੇ ਹੱਲ ਲਈ ਗੰਭੀਰ ਹੋਣਾ ਚਾਹੀਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from A dog attacked a 2-year-old child in Fazilka news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement