Punjab News: ਬਾਲ ਘਰਾਂ ਦੇ ਬੱਚਿਆਂ ਲਈ ਸ਼ੁਰੂ ਕੀਤੇ ਜਾਣਗੇ ਕੰਪਿਊਟਰ ਕੋਰਸ
Published : Mar 4, 2024, 8:41 pm IST
Updated : Mar 4, 2024, 8:41 pm IST
SHARE ARTICLE
Dr Baljit Kaur
Dr Baljit Kaur

ਪੰਜਾਬ ਸਰਕਾਰ ਦਾ ਇਹ ਉਪਰਾਲਾ ਬੱਚਿਆਂ ਦੇ ਬਿਹਤਰ ਭਵਿੱਖ ਲਈ ਇਕ ਮਹੱਤਵਪੂਰਨ ਕਦਮ ਹੋਵੇਗਾ: ਡਾ. ਬਲਜੀਤ ਕੌਰ

Punjab News: ਪੰਜਾਬ ਸਰਕਾਰ ਵਲੋਂ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ।

ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਜੁਵਲਾਇਨ ਜਸਟਿਸ ਬੋਰਡ ਅਧੀਨ ਬਾਲ ਘਰਾਂ ਦੇ ਬੱਚਿਆਂ ਲਈ ਇਹ ਪਹਿਲਕਦਮੀ ਪਹਿਲੀ ਵਾਰ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਗੇ ਦਸਿਆ ਕਿ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ ਅਤੇ ਛੋਟੇ ਬੱਚਿਆਂ ਲਈ ਕੰਪਿਊਟਰ ਲੈਬਜ਼ ਵੀ ਸ਼ੁਰੂ ਕੀਤੀਆਂ ਜਾਣਗੀਆਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਨੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ ਵਿਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ।

ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਇਨ੍ਹਾਂ ਬਾਲ ਘਰਾਂ ਵਿਚ ਬੱਚਿਆਂ ਦੀ ਦੇਖਭਾਲ, ਭੋਜਨ, ਕੱਪੜੇ, ਸਿੱਖਿਆ, ਡਾਕਟਰੀ ਸਹਾਇਤਾ, ਮੁਫਤ ਰਹਿਣ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾਂਦੀਆ ਹਨ।

(For more Punjabi news apart from Computer courses will be started for children in Bal Ghars, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement