Amritsar News: ਸ਼ਹੀਦਾਂ ਸਾਹਿਬ ਦੀ ਸੇਵਾ ਕਰਕੇ ਘਰ ਜਾ ਰਹੇ ਸੇਵਾਦਾਰ ਨੂੰ ਕਾਰ ਨੇ ਕੁਚਲਿਆ
Published : Mar 4, 2024, 2:00 pm IST
Updated : Mar 4, 2024, 2:00 pm IST
SHARE ARTICLE
The young man was crushed by the car Amritsar News in punjabi
The young man was crushed by the car Amritsar News in punjabi

Amritsar News: ਨੌਜਵਾਨ ਗੰਭੀਰ ਰੂਪ ਵਿਚ ਹਸਪਤਾਲ ਭਰਤੀ

The young man was crushed by the car Amritsar News in punjabi: ਅੰਮ੍ਰਿਤਸਰ ਦੇ ਸ਼ਹੀਦਾ ਸਾਹਿਬ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਨੌਜਵਾਨ ਨੂੰ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿਤਾ। ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ। ਜਿਸ ਤੋਂ ਬਾਅਦ ਸਥਾਨਕ ਲੋਕ ਕਾਰਵਾਈ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ: TarnTaran Accident News: ਖੜ੍ਹੀ ਟਰਾਲੀ ਨਾਲ ਟਕਰਾਈ ਕਾਰ, 2 ਨੌਜਵਾਨਾਂ ਦੀ ਹੋਈ ਮੌਤ

ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਨੇ ਦੱਸਿਆ ਕਿ ਰਾਤ 1.20 ਵਜੇ ਜਦੋਂ ਸੇਵਾਦਾਰ ਸ਼ਹੀਦਾ ਸਾਹਿਬ ਤੋਂ ਸੇਵਾ ਕਰਕੇ ਬਾਹਰ ਨਿਕਲਿਆ ਤਾਂ ਬਾਹਰੋਂ ਇੱਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਨੌਜਵਾਨ ਉਛਲ ਕੇ ਬਾਹਰ ਡਿੱਗ ਗਿਆ। ਇਸ ਤੋਂ ਬਾਅਦ ਕਾਰ ਚਾਲਕ ਨੇ ਕਾਰ ਉਸ ਦੇ ਸਿਰ 'ਤੇ ਚੜ੍ਹਾ ਲਈ। ਜਿਸ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਫਿਲਹਾਲ ਨੌਜਵਾਨ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: Pathankot News: ਵਿਦੇਸ਼ ਤੋਂ ਛੁੱਟੀ ਆਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਮੌਕੇ 'ਤੇ ਹੋਈ ਮੌਤ

ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਵੀ ਦਿੱਤੀ ਗਈ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਨੌਜਵਾਨ ਹਰ ਰੋਜ਼ ਰਾਤ ਨੂੰ ਗੁਰਦੁਆਰਾ ਸਾਹਿਬ ਵਿਖੇ ਰਾਤ ਦੀ ਸੇਵਾ ਲਈ ਜਾਂਦੇ ਸਨ। ਕੁਝ ਸ਼ਰਾਰਤੀ ਅਨਸਰਾਂ ਨੇ ਉਨ੍ਹਾਂ ਦੀ ਕਾਰ ਦੇ ਦੋਵੇਂ ਟਾਇਰ ਉਸ ਦੇ ਸਿਰ ਤੋਂ ਪਾਰ ਕਰ ਦਿੱਤੇ। ਜਿਸ ਕਾਰਨ ਉਸ ਦੇ ਸਰੀਰ ਦੀਆਂ ਕਈ ਹੱਡੀਆਂ ਟੁੱਟ ਗਈਆਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤਾ ਪਰ ਪੁਲਿਸ ਢਿੱਲਮੱਠ ਕਰ ਰਹੀ ਹੈ ਅਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਾਰੀ ਘਟਨਾ ਸੀਸੀਟੀਵੀ ਟੀਵੀ ਵਿਚ ਕੈਦ ਹੋ ਗਈ ਹੈ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।

(For more news apart from The young man was crushed by the car Amritsar News in punjabi, stay tuned to Rozana Spokesman)

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement