Amritsar News : ਹੁਣ ਪੰਜ ਮੈਂਬਰੀ ਕਮੇਟੀ ਹੀ ਕਰੇਗੀ ਅਕਾਲੀ ਦਲ ਦੀ ਭਰਤੀ

By : BALJINDERK

Published : Mar 4, 2025, 2:11 pm IST
Updated : Mar 4, 2025, 2:20 pm IST
SHARE ARTICLE
ਮੁੱਖ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਮੁੱਖ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

Amritsar News : 18 ਮਾਰਚ ਤੋਂ ਅਕਾਲੀ ਦਲ ਦੀ ਭਰਤੀ ਕੀਤੀ ਜਾਵੇਗੀ ਸ਼ੁਰੂ

Amritsar News in Punjabi : ਅੱਜ ਪੰਜ ਮੈਂਬਰੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਹੁਣ ਪੰਜ ਮੈਂਬਰੀ ਕਮੇਟੀ 18 ਮਾਰਚ ਤੋਂ ਅਕਾਲੀ ਦਲ ਦੀ ਭਰਤੀ ਕਰੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਨਾਮੇ ਇੰਨ ਬਿੰਨ ਲਾਗੂ ਰਹਿਣਗੇ। ਸਿੱਖ ਸਭਾਵਾਂ ਸਿੱਖ ਸੁਸਾਇਟੀਆਂ ਜਥੇਬੰਦੀਆਂ ਦਲ ਪੰਥ ਅਤੇ ਹੋਰ ਵੀ ਸਿੱਖ ਪੰਥ ਨਾਲ ਸੰਬੰਧਿਤ ਲੋਕਾਂ ਨਾਲ ਗੱਲਬਾਤ ਕੀਤੀ ਜਾਵੇਗੀ।  

ਇਸ ਮੌਕੇ ਜਿੱਥੇ ਕਿ ਵੱਖ -ਵੱਖ ਪੰਥਕ ਜਥੇਬੰਦੀਆਂ ਸਿੱਖ ਸਭਾਵਾਂ ਅਤੇ ਸਿੱਖ ਸੁਸਾਇਟੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਨਾਮੇ ਲਾਗੂ ਰਹਿਣ ਦੇ ਲਈ ਅਰਦਾਸ ਕੀਤੀ ਗਈ ਹੈ।  ਉੱਥੇ ਹੀ ਅੱਜ ਨਿਹੰਗ ਜਥੇਬੰਦੀਆਂ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੀਆਂ।  ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਫ਼ਸੀਲ ਤੋਂ ਹੋਏ ਹੁਕਮਨਾਮੇ ਨੂੰ ਇੰਨ ਬਿੰਨ ਲਾਗੂ ਰਹਿਣ ਦੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਮਿਲਣ ਨਿਹੰਗ ਜਥੇਬੰਦੀਆਂ ਪਹੁੰਚੀਆਂ।

1

ਇਸ ਮੌਕੇ ’ਤੇ ਬੁੱਢਾ ਦਲ ਤੋਂ ਬਾਬਾ ਬਲਬੀਰ ਸਿੰਘ ਅਤੇ ਦਸ਼ਮੇਸ਼ ਤਰਨਾ ਦਲ ਤੋਂ ਬਾਬਾ ਮੇਜਰ ਸਿੰਘ ਆਪਣੇ ਨਿਹੰਗ ਸਾਥੀਆਂ ਦੇ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਵਿਖੇ ਪਹੁੰਚੇ।  ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨਾਲ ਬੁੱਢਾ ਦਲ ਤੋਂ ਬਾਬਾ ਬਲਬੀਰ ਸਿੰਘ ਅਤੇ ਦਸ਼ਮੇਸ਼ ਤਰਨਾ ਦਲ ਤੋਂ ਬਾਬਾ ਮੇਜਰ ਸਿੰਘ ਮੀਟਿੰਗ ਕਰ ਰਹੇ ਹਨ। 

(For more news apart from The five-member committee will do recruitment of the Akali Dal News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement