ਕਾਂਗਰਸ ਵਲੋਂ ਡਾ. ਅਮਰ ਸਿੰਘ ਨੂੰ ਫ਼ਤਿਹਗੜ੍ਹ ਸਾਹਿਬ ਤੋਂ ਚੋਣ ਮੈਦਾਨ 'ਚ ਉਤਾਰਨਾ ਤੈਅ
Published : Apr 4, 2019, 2:45 pm IST
Updated : Apr 6, 2019, 1:22 pm IST
SHARE ARTICLE
Dr. Amar Singh
Dr. Amar Singh

ਅਕਾਲੀ ਦਲ (ਬਾਦਲ) ਵਲੋਂ ਦਰਬਾਰਾ ਸਿੰਘ ਗੁਰੂ, ਆਪ ਵਲੋਂ ਬਰਜਿੰਦਰ ਸਿੰਘ ਚੌਂਦਾ, ਪੀ.ਡੀ.ਏ. ਵਲੋਂ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਚੋਣ ਮੈਦਾਨ 'ਚ

ਰਾਏਕੋਟ : ਲੋਕ ਸਭਾ ਚੋਣਾਂ ਦੀ ਜਿਉਂ ਜਿਉਂ ਤਰੀਕ ਨੇੜੇ ਆ ਰਹੀ ਹੈ, ਉਸੇ ਤਰ੍ਹਾਂ ਸਿਆਸੀ ਪਾਰਟੀਆਂ ਵਲੋਂ ਚੋਣ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਕਾਂਗਰਸ ਪਾਰਟੀ ਵਲੋਂ ਗੁਰਦਾਸਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਹੁਸ਼ਿਆਰਪੁਰ, ਚੰਡੀਗੜ੍ਹ ਸਮੇਤ 7 ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਨੂੰ ਐਲਾਨ ਕੇ ਚੋਣ ਅਖਾੜੇ ਨੂੰ ਹੋਰ ਤੇਜ਼ ਕਰ ਦਿਤਾ ਹੈ, ਜਦਕਿ ਆਉਂਦੇ ਕੁੱਝ ਦਿਨਾਂ ਤਕ ਪੰਜਾਬ ਦੇ ਬਾਕੀ ਰਹਿੰਦੇ 7 ਲੋਕ ਸਭਾ ਹਲਕਿਆਂ ਤੋਂ ਉਮਦੀਵਾਰਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।

Dr. Amar Singh Dr. Amar Singh

ਜੇਕਰ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ (ਰਾਖਵਾਂ) ਤੋਂ ਗੱਲ ਕੀਤੀ ਜਾਵੇ ਤਾਂ ਇਸ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸਾਬਕਾ ਆਈ.ਏ.ਐਸ. ਦਰਬਾਰਾ ਸਿੰਘ ਗੁਰੂ, ਆਮ ਆਦਮੀ ਪਾਰਟੀ ਵਲੋਂ ਬਰਜਿੰਦਰ ਸਿੰਘ ਚੌਂਦਾ, ਪੀ.ਡੀ.ਏ ਵਲੋਂ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ ਜਦਕਿ ਕਾਂਗਰਸ ਪਾਰਟੀ ਵਲੋਂ ਇਸ ਹਲਕੇ ਤੋਂ ਦੋ ਦਾਅਵੇਦਾਰਾਂ ਡਾ. ਅਮਰ ਸਿੰਘ ਅਤੇ ਗੁਰਪ੍ਰੀਤ ਸਿੰਘ ਜੀਪੀ ਦਾ ਨਾਮ ਸੁਣਨ ਨੂੰ ਮਿਲਣ ਰਿਹਾ ਸੀ।

CongressCongress

ਭਰੋਸੇਯੋਗ ਸੂਤਰਾਂ ਦੀ ਮੰਨੀਏ ਤਾਂ ਹੁਣ ਟਿਕਟ ਦੀ ਦਾਅਵੇਦਾਰੀ 'ਚ ਸਾਬਕਾ ਆਈ.ਏ.ਐਸ. ਅਧਿਕਾਰੀ ਡਾ. ਅਮਰ ਸਿੰਘ ਦਾ ਨਾਮ ਹੀ ਰਹਿ ਗਿਆ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਾਬਕਾ ਆਈ.ਏ.ਐਸ. ਅਧਿਕਾਰੀ ਦਰਬਾਰਾ ਸਿੰਘ ਗੁਰੂ ਦੇ ਮੁਕਾਬਲੇ ਕਾਂਗਰਸ ਪਾਰਟੀ ਵਲੋਂ ਸਾਬਕਾ ਆਈ.ਏ.ਐਸ. ਅਧਿਕਾਰੀ ਡਾ. ਅਮਰ ਸਿੰਘ ਨੂੰ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਚੋਣ ਮੈਦਾਨ 'ਚ ਉਤਾਰਨਾ ਤੈਅ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement