ਪੰਜਾਬ ‘ਚ ਹਰਿਆਲੀ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਦੀ ਭਾਗੀਦਾਰੀ ਵਧਾਈ ਜਾਵੇਗੀ: ਧਰਮਸੋਤ
Published : Apr 4, 2021, 4:31 pm IST
Updated : Apr 4, 2021, 4:31 pm IST
SHARE ARTICLE
sadhu singh dharamsot
sadhu singh dharamsot

ਐਗਰੋ ਫੋਰੇਸਟਰੀ ਸਕੀਮ ਤਹਿਤ 40 ਲੱਖ ਪੌਦੇ ਲਗਾਏ ਜਾਣਗੇ

ਚੰਡੀਗੜ੍ਹ : ਪੰਜਾਬ ਦੇ ਜੰਗਲਾਤ ਵਿਭਾਗ ਨੇ ਐਗਰੋ ਫੋਰੇਸਟਰੀ ਸਕੀਮ ‘ਤੇ ਸਬ ਮਿਸ਼ਨ ਤਹਿਤ ਬੂਟੇ ਲਗਾਉਣ ਅਧੀਨ ਰਕਬੇ ਨੂੰ 7000 ਹੈਕਟੇਅਰ ਤੱਕ ਵਧਾਉਣ ਦੀ ਯੋਜਨਾ ਉਲੀਕੀ ਹੈ ਅਤੇ ਇਸ ਵਿਲੱਖਣ ਪਹਿਲਕਦਮੀ ਤਹਿਤ ਕਿਸਾਨਾਂ ਵੱਲੋਂ ਲਗਭਗ 40 ਲੱਖ ਬੂਟੇ ਲਗਾਏ ਜਾਣਗੇ।

PlantPlant

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਐਗਰੋ ਫੋਰੈਸਟਰੀ ਸਕੀਮ ‘ਤੇ ਸਬ ਮਿਸ਼ਨ ਅਨੁਸਾਰ ਕਿਸਾਨਾਂ ਨੂੰ ਪੌਦੇ ਲਗਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਸੂਬੇ ਦੇ ਅਗਾਂਹਵਧੂ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੇ ਹੱਥ ਮਿਲਾਇਆ ਹੈ। ਇਸ ਸਕੀਮ ਅਧੀਨ ਕਿਸਾਨਾਂ ਨੂੰ ਉਨ੍ਹਾਂ ਦੇ ਖੇਤਾਂ ਵਿੱਚ ਬੂਟੇ ਲਗਾਉਣ ਲਈ 40: 20: 20: 20 ਦੇ ਅਨੁਪਾਤ ਵਿੱਚ 4 ਸਾਲਾਂ ਦੌਰਾਨ 50 ਫ਼ੀਸਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਹ ਵਿੱਤੀ ਸਹਾਇਤਾ ਉਨ੍ਹਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ।

Sadhu Singh DharamsotSadhu Singh Dharamsot

ਸ. ਧਰਮਸੋਤ ਨੇ ਕਿਹਾ ਕਿ ਐਗਰੋ ਫੋਰੈਸਟਰੀ ਸਕੀਮ ‘ਤੇ ਸਬ ਮਿਸ਼ਨ ਨੂੰ ਲਾਗੂ ਕਰਨ ਵਿੱਚ ਪੰਜਾਬ ਮੋਹਰੀ ਸੂਬਾ ਹੈ। ਤਕਰੀਬਨ 12994 ਕਿਸਾਨਾਂ ਨੇ 18974.55 ਹੈਕਟੇਅਰ ਰਕਬੇ ਵਿਚ 149.45 ਲੱਖ ਬੂਟੇ ਲਗਾਏ ਹਨ। ਸੂਬੇ ਵੱਲੋਂ ਸਾਲ 2016 ਤੋਂ ਸਕੀਮ ਦੇ ਸ਼ੁਰੂ ਹੋਣ ਤੋਂ ਕਿਸਾਨਾਂ ਨੂੰ 1447.41 ਲੱਖ ਰੁਪਏ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement