ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਧਰਨਾ ਲਗਾਉਣ ਵਾਲੇ ਅਧਿਆਪਕਾਂ ਖ਼ਿਲਾਫ਼ ਹੋਵੇਗੀ ਕਾਰਵਾਈ
Published : Apr 4, 2022, 8:54 pm IST
Updated : Apr 4, 2022, 8:54 pm IST
SHARE ARTICLE
Teachers protest in front of Education Minister's residence
Teachers protest in front of Education Minister's residence

ਸਿੱਖਿਆ ਮੰਤਰੀ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਵਿਖੇ ਈਟੀਟੀ ਅਧਿਆਪਕਾਂ ਵੱਲੋਂ ਬਦਲੀਆਂ ਦੀ ਮੰਗ ਨੂੰ ਲੈ ਕੇ ਪੱਕਾ ਧਰਨਾ ਲਾਇਆ ਗਿਆ ਹੈ।

 

ਚੰਡੀਗੜ੍ਹ: ਸਿੱਖਿਆ ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਨੋਟਿਸ ਜਾਰੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਮੂਹਰੇ ਧਰਨਾ ਲਗਾਉਣ ਵਾਲੇ ਅਧਿਆਪਕਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ETT teachers ProtestTeachers protest in front of Education Minister's residence

ਇਸ ਵਿਚ ਲਿਖਿਆ ਗਿਆ ਕਿ ਜੋ ਅਧਿਆਪਕ ਜਰੂਰੀ ਕੰਮ ਜਾਂ ਘਰੇਲੂ ਕੰਮ ਲਈ ਛੁੱਟੀ ਲੈ ਕੇ ਸਿੱਖਿਆ ਮੰਤਰੀ ਦੀ ਕੋਠੀ ਸਾਹਮਣੇ ਧਰਨੇ ਵਿਚ ਸ਼ਾਮਲ ਹੋਏ ਹਨ, ਉਹਨਾਂ ਦੀ ਛੁੱਟੀ ਰੱਦ ਕਰਦੇ ਹੋਏ ਹਦਾਇਤਾਂ ਅਨੁਸਾਰ ਤੁਰੰਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ।

Photo
Photo

ਦੱਸ ਦੇਈਏ ਕਿ ਸਿੱਖਿਆ ਮੰਤਰੀ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਵਿਖੇ ਈਟੀਟੀ ਅਧਿਆਪਕਾਂ ਵੱਲੋਂ ਬਦਲੀਆਂ ਦੀ ਮੰਗ ਨੂੰ ਲੈ ਕੇ ਪੱਕਾ ਧਰਨਾ ਲਾਇਆ ਗਿਆ ਹੈ। ਧਰਨਾ ਸੋਮਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਇਹ ਧਰਨਾ ਡੈਪੂਟੇਸ਼ਨ ’ਤੇ ਚੱਲ ਰਹੇ ਈਟੀਟੀ ਅਧਿਆਪਕਾਂ ਵਲੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤਾ ਗਿਆ ਸੀ।

ETT teachers ProtestETT teachers Protest

ਧਰਨਾ ਲਗਾਉਣ ਤੋਂ ਪਹਿਲਾਂ ਈਟੀਟੀ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਮੁਲਾਕਾਤ ਕਰ ਕੇ ਆਪਣੀਆਂ ਸਮੱਸਿਆਵਾਂ ਦੱਸੀਆਂ ਗਈਆਂ। ਮੀਤ ਹੇਅਰ ਵੱਲੋਂ ਵਿਸ਼ਵਾਸ ਦੁਆਇਆ ਗਿਆ ਕਿ ਸਿੱਖਿਆ ਵਿਭਾਗ ਵਿਚ ਆਉਣ ਵਾਲੇ ਦਿਨਾਂ ਵਿਚ ਨਵੀਂਆਂ ਨੀਤੀਆਂ ਬਣਾਈਆਂ ਜਾਣਗੀਆਂ, ਜਿਸ ਲਈ ਸਰਕਾਰ ਨੂੰ ਕੁਝ ਸਮਾਂ ਦੇਣ ਦੀ ਲੋੜ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement