ASI ਨੇ ਪਤਨੀ ਅਤੇ ਬੇਟੇ ਦਾ ਕੀਤਾ ਕਤਲ, ਪਾਲਤੂ ਕੁੱਤੇ ਨੂੰ ਵੀ ਮਾਰੀ ਗੋਲੀ
Published : Apr 4, 2023, 12:49 pm IST
Updated : Apr 4, 2023, 1:23 pm IST
SHARE ARTICLE
ASI killed wife and son, also shot pet dog
ASI killed wife and son, also shot pet dog

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ASI ਫਰਾਰ

 

ਗੁਰਦਾਸਪੁਰ: ਜ਼ਿਲ੍ਹੇ ਦੇ ਪਿੰਡ ਭੁੰਬਲੀ ਵਿਖੇ ਪੰਜਾਬ ਪੁਲਿਸ ਦੇ ਏਐਸਆਈ ਭੁਪਿੰਦਰ ਸਿੰਘ (48) ਵਲੋਂ ਆਪਣੀ ਪਤਨੀ ਬਲਜੀਤ ਕੌਰ (40) ਅਤੇ ਬੇਟੇ ਬਲਪ੍ਰੀਤ ਸਿੰਘ (19) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਦੇ ਨਾਲ ਹੀ ਏਐਸਆਈ ਨੇ ਆਪਣੇ ਪਾਲਤੂ ਕੁੱਤੇ ਨੂੰ ਵੀ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

ਇਹ ਵੀ ਪੜ੍ਹੋ: ਚੀਨ ਨੇ ਅਰੁਣਾਚਲ ਪ੍ਰਦੇਸ਼ ਦੀਆਂ 11 ਥਾਵਾਂ ਦੇ ਬਦਲੇ ਨਾਂਅ, 5 ਸਾਲਾਂ ’ਚ ਤੀਜੀ ਵਾਰ ਕੀਤਾ ਅਜਿਹਾ

ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਭੁਪਿੰਦਰ ਸਿੰਘ ਫਰਾਰ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਭੁਪਿੰਦਰ ਸਿੰਘ ਨੂੰ ਇਕ ਲੜਕੀ ਨੇ ਭੱਜਦੇ ਹੋਏ ਦੇਖਿਆ ਤਾਂ ਉਸ ਨੇ ਲੜਕੀ ਨੂੰ ਵੀ ਅਗਵਾ ਕਰ ਲਿਆ ਹੈ। ਫਿਲਹਾਲ ਪੁਲਿਸ ਏਐਸਆਈ ਭੁਪਿੰਦਰ ਸਿੰਘ ਦੀ ਭਾਲ ਕਰ ਰਹੀ ਹੈ।

Photo

ਇਹ ਵੀ ਪੜ੍ਹੋ: ਹੁਣ ਆਸਾਨ ਪ੍ਰਕਿਰਿਆ ਨਾਲ ਪੂਰਾ ਹੋਵੇਗਾ ਕੈਨੇਡਾ ’ਚ ਕੰਮ ਕਰਨ ਦਾ ਸੁਪਨਾ, ਵਰਕ ਵੀਜ਼ਾ ਲਈ ਜਲਦ ਕਰੋ ਅਪਲਾਈ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਏਐਸਆਈ ਦਾ ਲੜਕਾ ਬਲਪ੍ਰੀਤ ਸਿੰਘ ਉਚੇਰੀ ਪੜ੍ਹਾਈ ਲਈ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ। ਮੌਕੇ ’ਤੇ ਪਹੁੰਚੇ ਐਸਐਸਪੀ ਗੁਰਦਾਸਪੁਰ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਿਸ ਵਲੋਂ ਨੇੜਲੇ ਇਲਾਕਿਆਂ ਵਿਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ।

Tags: gurdaspur

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement