ਸੁਲਤਾਨਪੁਰ ਲੋਧੀ ਨੇੜੇ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ

By : KOMALJEET

Published : Apr 4, 2023, 1:35 pm IST
Updated : Apr 4, 2023, 1:45 pm IST
SHARE ARTICLE
Accident
Accident

ਦਰੱਖਤ ਨਾਲ ਟੱਕਰ ਤੋਂ ਬਾਅਦ ਚਕਨਾਚੂਰ ਹੋਈ ਗੱਡੀ!

ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਤੋਂ ਥੋੜ੍ਹੀ ਦੂਰੀ ’ਤੇ ਸਥਿਤ ਤਾਸ਼ਪੁਰ ਪਿੰਡ 'ਤੇ ਮੋੜ ਨੇੜੇ ਡਡਵਿੰਡੀ-ਤਾਸ਼ਪੁਰ ਰੋਡ ’ਤੇ ਵਾਪਰੇ ਇਕ ਭਿਆਨਕ ਹਾਦਸੇ ’ਚ 2 ਵਿਅਕਤੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਜੋਗਾ ਸਿੰਘ ਪੁੱਤਰ ਚਰਨ ਸਿੰਘ ਵਾਸੀ ਪੱਤੀ ਸ਼ਾਲਾ ਨਗਰ ਮਲਸੀਆਂ (ਜਲੰਧਰ) ਅਤੇ ਰਘਬੀਰ ਸਿੰਘ ਪੁੱਤਰ ਮਨਜੀਤ ਸਿੰਘ ਪੱਤੀ ਅਕਲਪੁਰ ਮਲਸੀਆਂ (ਜਲੰਧਰ) ਵਜੋਂ ਹੋਈ ਹੈ।

Joga SinghJoga Singh

ਪ੍ਰਾਪਤ ਜਾਣਕਾਰੀ ਅਨੁਸਾਰ ਮੋੜ ਤੋਂ ਮੁੜਦੇ ਸਮੇਂ ਕਾਰ ਇੱਕ ਦਰੱਖਤ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਦੇ ਟੋਟੇ-ਟੋਟੇ ਹੋ ਗਏ। ਇਸ ਭਿਆਨਕ ਹਾਦਸੇ ਵਿਚ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਗੱਡੀ ਵੀ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ। ਮ੍ਰਿਤਕਾਂ ਵਿਚੋਂ ਡਰਾਈਵਰ ਦੀ ਉਮਰ ਕਰੀਬ 60 ਸਾਲ ਅਤੇ ਨਾਲ ਬੈਠੇ ਰਘਬੀਰ ਸਿੰਘ ਦੀ ਉਮਰ ਕਰੀਬ 30 ਸਾਲ ਦੱਸੀ ਜਾ ਰਹੀ ਹੈ।

Raghbir SinghRaghbir Singh

ਫਿਲਹਾਲ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸੁਲਤਾਨਪੁਰ ਲੋਧੀ ਸਿਵਲ ਹਸਪਤਾਲ ਦੇ ਮੁਰਦਾਘਰ  'ਚ ਰਖਵਾ ਦਿੱਤਾ ਗਿਆ ਹੈ, ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਧਾਰਾ 174 ਅਧੀਨ ਕਾਰਵਾਈ ਕੀਤੀ ਜਾ ਰਹੀ ਹੈ।
 

ਦਰੱਖਤ ਨਾਲ ਟਕਰਾਈ ਗੱਡੀ! ਭਿਆਨਕ ਹਾਦਸੇ ’ਚ 2 ਲੋਕਾਂ ਦੀ ਹੋਈ ਮੌਤ, ਗੱਡੀ ਦੇ ਹੋਏ ਟੋਟੇ-ਟੋਟੇ, ਉੱਜੜ ਗਏ ਪਰਿਵਾਰ

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement