ਗੁਰਦੁਆਰਾ ਸਾਹਿਬ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਇਕ ਦੀ ਮੌਤ ਤੇ ਦੋ ਗੰਭੀਰ ਜ਼ਖ਼ਮੀ
Published : Apr 4, 2023, 8:21 am IST
Updated : Apr 4, 2023, 8:21 am IST
SHARE ARTICLE
Gurpreet Singh (File Photo)
Gurpreet Singh (File Photo)

ਗੁਰਪ੍ਰੀਤ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਛਾਣ

 

ਲੁਧਿਆਣਾ: ਗੁਰਦੁਆਰਾ ਰਾੜਾ ਸਾਹਿਬ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਦੀ ਬਾਈਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿਚ ਛਪਾਰ ਸੀਨੀਅਰ ਸੈਕੰਡਰੀ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ, ਜਦਕਿ ਉਸ ਦੇ ਦੋ ਸਾਥੀ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਗੁਰਪ੍ਰੀਤ ਸਿੰਘ ਨੂੰ ਆਸਪਾਸ ਦੇ ਲੋਕਾਂ ਨੇ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ: ਨਸ਼ਾ ਤਸਕਰ ਤੋਂ ਰਿਸ਼ਵਤ ਲੈਣ ਵਾਲਾ ASI ਡੋਪ ਟੈਸਟ ’ਚ ਫੇਲ੍ਹ, ਆਮਦਨ ਤੋਂ ਵੱਧ ਜਾਇਦਾਦ ਦੀ ਰਿਪੋਰਟ ਵੀ ਤਿਆਰ

ਗੁਰਪ੍ਰੀਤ ਦੀ ਮੌਤ ਦਾ ਪਤਾ ਲੱਗਦਿਆਂ ਹੀ ਉਸ ਦੇ ਸਰਕਾਰੀ ਸਕੂਲ ਛਪਾਰ ਨੇ ਸੋਸ਼ਲ ਮੀਡੀਆ 'ਤੇ ਵੀ ਉਸ ਦੀ ਮੌਤ ਦੀ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਿੰਸੀਪਲ ਅਤੇ ਹੋਰ ਸਟਾਫ ਦਾ ਕਹਿਣਾ ਹੈ ਕਿ ਗੁਰਪ੍ਰੀਤ ਬਹੁਤ ਹੀ ਹੁਸ਼ਿਆਰ ਵਿਦਿਆਰਥੀ ਸੀ। ਉਸ ਨੇ ਪੜ੍ਹਾਈ ਵਿਚ ਹਮੇਸ਼ਾ ਚੰਗੇ ਅੰਕ ਪ੍ਰਾਪਤ ਕੀਤੇ। ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।

ਇਹ ਵੀ ਪੜ੍ਹੋ: ਇਟਲੀ ਵਿਚ ਅੰਗਰੇਜ਼ੀ 'ਤੇ ਪਾਬੰਦੀ ਕਿਉਂ?

ਗੁਰਪ੍ਰੀਤ ਨੂੰ ਭੰਗੜੇ ਦਾ ਬਹੁਤ ਸ਼ੌਕ ਸੀ, ਉਹ ਅਕਸਰ ਸਕੂਲ ਦੇ ਅਧਿਆਪਕਾਂ ਨੂੰ ਕਿਸੇ ਮੁਕਾਬਲੇ ਵਿਚ ਹਿੱਸਾ ਲੈਣ ਦਾ ਮੌਕਾ ਦੇਣ ਲਈ ਕਹਿੰਦਾ ਰਹਿੰਦਾ ਸੀ। ਗੁਰਪ੍ਰੀਤ ਸਕੂਲ ਦੀ ਭੰਗੜਾ ਟੀਮ ਦਾ ਮੈਂਬਰ ਸੀ। ਉਸ ਦੀ ਇਕ ਛੋਟੀ ਭੈਣ ਵੀ ਹੈ। ਦੂਜੇ ਪਾਸੇ ਗੁਰਪ੍ਰੀਤ ਦੇ ਦੋਵੇਂ ਸਾਥੀਆਂ ਨੂੰ ਅਜੇ ਤੱਕ ਹੋਸ਼ ਨਹੀਂ ਆਇਆ। ਦੋਵੇਂ ਵੱਖ-ਵੱਖ ਹਸਪਤਾਲਾਂ 'ਚ ਦਾਖਲ ਹਨ। ਇਕ ਜ਼ਖਮੀ ਨੌਜਵਾਨ ਦਾ ਨਾਂ ਅਮਨਦੀਪ ਦੱਸਿਆ ਜਾ ਰਿਹਾ ਹੈ ਜਦਕਿ ਦੂਜੇ ਦੇ ਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement