Punjab News : ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

By : BALJINDERK

Published : Apr 4, 2025, 5:45 pm IST
Updated : Apr 4, 2025, 5:45 pm IST
SHARE ARTICLE
Dr. Baljit Kaur
Dr. Baljit Kaur

Punjab News : 19 ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ‘ਚ ਦਿੱਤੀ ਜਾ ਰਹੀ ਹੈ ਸਿੱਖਿਆ, ਪੌਸ਼ਟਿਕ ਭੋਜਨ ਤੇ ਸਿਹਤ ਸਹੂਲਤਾਂ

Punjab News in Punjabi : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਪ੍ਰੋਜੈਕਟ ਜੀਵਨਜੋਤ’ ਜੁਲਾਈ 2024 ਤੋਂ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 268 ਬੱਚਿਆਂ ਨੂੰ ਬਚਾ ਚੁੱਕਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਵਿੱਚੋਂ 19 ਬਿਨਾਂ ਸਰਪ੍ਰਸਤੀ ਵਾਲੇ ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ਵਿੱਚ ਰੱਖ ਕੇ ਉਨ੍ਹਾਂ ਨੂੰ ਮੁਫ਼ਤ ਸਿੱਖਿਆ, ਪੌਸ਼ਟਿਕ ਭੋਜਨ ਅਤੇ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ।  ਉਨ੍ਹਾਂ ਇਹ ਵੀ ਦੱਸਿਆ ਕਿ ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਰਾਹੀਂ ਉਨ੍ਹਾਂ ਦੇ ਪਰਿਵਾਰਾਂ ਦੇ ਸਪੁਰਦ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਪ੍ਰੋਜੈਕਟ ਜੀਵਨਜੋਤ’ ਦਾ ਮੁੱਖ ਉਦੇਸ਼ ਭੀਖ ਮੰਗਣ ਵਾਲੇ ਬੱਚਿਆਂ ਨੂੰ ਸੜਕਾਂ ਤੋਂ ਬਚਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਨਾਲ ਦੁਬਾਰਾ ਜੋੜਨਾ ਹੈ। ਇਹ ਪ੍ਰੋਜੈਕਟ ਜ਼ਿਲ੍ਹਾ ਪੱਧਰ ‘ਤੇ ਬਣਾਈ ਗਈ ਟਾਸਕ ਫੋਰਸਾਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਭੀਖ ਮੰਗਣ ਵਾਲੇ ਬੱਚਿਆਂ ਦੀ ਸੰਭਾਲ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰੇਕ ਬੱਚੇ ਦਾ ਸੰਪੂਰਨ ਵਿਕਾਸ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ। ਇਹ ਯਤਨ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ।

(For more news apart from Punjab Government has given new life to 268 children through ‘Project Jeevanjot’: Dr. Baljit Kaur News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement