ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲਆਂ ਬਾਰੇ ਹੋ ਰਹੇ ਕੂੜ ਪ੍ਰਚਾਰ ਦੀ ਹੋਵੇ ਉਚ ਪੱਧਰੀ ਜਾਂਚ : ਸਿਰਸਾ
Published : May 4, 2020, 9:22 am IST
Updated : May 4, 2020, 9:22 am IST
SHARE ARTICLE
File Photo
File Photo

ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੰਜਾਬ

ਨਵੀਂ ਦਿੱਲੀ, 3 ਮਈ (ਸੁਖਰਾਜ ਸਿੰਘ): ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੰਜਾਬ ਵਿਚ ਸ਼੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਕੋਰੋਨਾ ਪੀੜਤ ਹੋਣ ਬਾਰੇ ਕੀਤੇ ਜਾ ਰਹੇ ਦਾਅਵਿਆਂ ਦੀ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਸ. ਸਿਰਸਾ ਨੇ ਕਿਹਾ ਕਿ ਪੰਜਾਬ ਵਿਚ ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਬਾਰੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੋਰੋਨਾ ਬਿਮਾਰੀ ਉਹ ਲੈ ਕੇ ਆਏ ਹਨ ਤੇ ਕੌਮੀ ਪੱਧਰ 'ਤੇ ਸਿੱਖਾਂ ਨੂੰ ਕੋਰੋਨਾ ਕੈਰੀਅਰ ਵਜੋ— ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਖਿਲਾਫ ਬਹੁਤ ਡੂੰਘੀ ਸਾਜ਼ਿਸ਼ ਹੈ ਤੇ ਇਸ ਸਾਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਨੂੰ ਸਾਜ਼ਿਸ਼ ਕਰਾਰ ਦਿੰਦਿਆਂ ਇਸ ਦੀ ਜਾਂਚ ਦੀ ਮੰਗ ਕੀਤੀ ਹੈ ਤੇ ਸਾਰੀ ਸਿੱਖ ਕੌਮ ਉਨ੍ਹਾਂ ਦੀ ਗੱਲ ਨਾਲ ਪੂਰੀ ਤਰ੍ਹਾਂ ਸਹਿਮਤ ਵੀ ਹੈ ਤੇ ਇਹੀ ਮੰਗ ਸਰਕਾਰ ਕੋਲੋਂ ਕਰਦੀ ਹੈ। ਸ. ਸਿਰਸਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਐਨ.ਆਰ.ਆਈਜ਼ ਦੀ ਬਦਨਾਮੀ ਕਰਨ ਦਾ ਯਤਨ ਕੀਤਾ ਤੇ ਹੁਣ ਸਿੱਖਾਂ ਤੇ ਸਿੱਖ ਸ਼ਰਧਾਲੂਆਂ ਨੂੰ ਬਦਨਾਮ ਕਰਨ ਤੇ ਤੁੱਲੀ ਹੋਈ ਹੈ। ਪੰਜਾਬ ਦੇ ਮੰਤਰੀ ਸ਼ਰ੍ਹੇਆਮ ਸ਼ਰਧਾਲੂਆਂ ਨੂੰ ਕੋਰੋਨਾ ਦਾ ਕਾਰਨ ਦੱਸ ਰਹੇ ਹਨ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੁਰਤ ਆਪਣੇ ਮੰਤਰੀਆਂ 'ਤੇ ਲਗਾਮ ਲਗਾਉਣੀ ਚਾਹੀਦੀ ਹੈ।
ਸ. ਸਿਰਸਾ ਨੇ ਕਿਹਾ ਕਿ ਯੂ. ਪੀ. ਸਰਕਾਰ ਕੋਟਾ ਤੋਂ ਆਪ ਦੇ ਪੰਜ ਹਜ਼ਾਰ ਵਿਦਿਆਰਥੀ ਵਾਪਸ ਲਿਆਈ, ਇਸੇ ਤਰ੍ਹਾਂ ਬਿਹਾਰ ਤੇ ਯੂ.ਪੀ ਸਰਕਾਰ ਦਿੱਲੀ ਤੋਂ ਮਜ਼ਦੂਰ ਲੈ ਕੇ ਗਈ, ਕਿਸੇ ਨੇ ਵੀ ਆਪਣੇ ਨਾਗਰਿਕਾਂ ਬਾਰੇ ਕੋਈ ਦਾਅਵਾ ਨਹੀਂ ਕੀਤਾ ਕਿ ਉਹ ਕੋਰੋਨਾ ਲੈ ਕੇ ਆਏ ਹਨ ਪਰ ਪੰਜਾਬ ਸਰਕਾਰ ਵੱਲੋਂ ਹੈਰਾਨੀਜਨਕ ਬਿਆਨ ਸਿੱਖ ਸ਼ਰਧਾਲੂਆਂ ਬਾਰੇ ਦਿੱਤੇ ਜਾ ਰਹੇ ਹਨ। ਸ. ਸਿਰਸਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਵਿਰੁੱਧ ਰਚੀ ਗਈ ਇਹ ਡੂੰਘੀ ਸਾਜ਼ਿਸ਼ ਜਾਪਦੀ ਹੈ ਤੇ ਇਸ ਨੂੰ ਬੇਨਕਾਬ ਕੀਤਾ ਜਾਣਾ ਬੇਹੱਦ ਜ਼ਰੂਰੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement