ਸਿੱਖ ਸ਼ਰਧਾਲੂਆ ਬਾਰੇ ਗ਼ੈਰ ਜ਼ਿੰਮੇਵਾਰਾਨਾ ਬਿਆਨਾਂ 'ਤੇ ਰੋਕ ਲੱਗੇ : 'ਆਪ'
Published : May 4, 2020, 8:50 am IST
Updated : May 4, 2020, 8:50 am IST
SHARE ARTICLE
File Photo
File Photo

'ਆਪ' ਨੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਕਿਸੇ ਵੀ ਢੰਗ-ਤਰੀਕੇ ਨਾਲ ਧਾਰਮਿਕ ਰੰਗਤ ਦਿੱਤੇ ਜਾਣ ਦਾ ਸਖ਼ਤ ਵਿਰੋਧ ਕਰਦੇ ਹੋਏ ਕਿਹਾ ਕਿ ਬਿਮਾਰੀ

ਚੰਡੀਗੜ੍ਹ, 3 ਮਈ (ਗੁਰਉਪਦੇਸ਼ ਭੁੱਲਰ): 'ਆਪ' ਨੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਕਿਸੇ ਵੀ ਢੰਗ-ਤਰੀਕੇ ਨਾਲ ਧਾਰਮਿਕ ਰੰਗਤ ਦਿੱਤੇ ਜਾਣ ਦਾ ਸਖ਼ਤ ਵਿਰੋਧ ਕਰਦੇ ਹੋਏ ਕਿਹਾ ਕਿ ਬਿਮਾਰੀ-ਮਹਾਂਮਾਰੀ ਦਾ ਕੋਈ ਧਰਮ ਨਹੀਂ ਹੁੰਦਾ। ਕਰਫ਼ਿਊ ਦੌਰਾਨ ਵੀ ਜੇਕਰ ਪੰਜਾਬ 'ਚ ਕੋਰੋਨਾ ਵਾਇਰਸ ਕਾਬੂ ਨਹੀਂ ਆ ਰਿਹਾ, ਇਸ ਲਈ ਸੰਬੰਧਿਤ ਸਰਕਾਰਾਂ ਸਿੱਧੇ ਰੂਪ 'ਚ ਜ਼ਿੰਮੇਵਾਰ ਹਨ।

File photoFile photo

ਪੰਜਾਬ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਨਾਲ ਸੰਬੰਧਿਤ ਸਿਆਸੀ ਧਿਰਾਂ ਆਪਣੀਆਂ ਨਲਾਇਕੀਆਂ ਛੁਪਾਉਣ ਅਤੇ ਜ਼ਿੰਮੇਵਾਰੀਆਂ ਤੋਂ ਭੱਜਣ ਲਈ ਕੋਰੋਨਾ-ਵਾਇਰਸ ਦੇ ਪ੍ਰਕੋਪ ਨੂੰ ਫ਼ਿਰਕੂ ਰੰਗਤ ਦੇ ਕੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰਨ। ਹਰਪਾਲ ਸਿੰਘ ਚੀਮਾ, ਸਟੇਟ  ਪ੍ਰਿੰਸੀਪਲ ਬੁੱਧ ਰਾਮ, ਪ੍ਰੋ. ਬਲਜਿੰਦਰ ਕੌਰ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਤਬਲੀਗ਼ੀ ਜਮਾਤ ਤੋਂ ਬਾਅਦ ਹੁਣ ਸ੍ਰੀ ਹਜ਼ੂਰ ਸਾਹਿਬ ਤੋਂ ਆਈ ਸਿੱਖ ਸੰਗਤ ਬਾਰੇ ਜੋ ਗੈਰ-ਜ਼ਰੂਰੀ, ਗੈਰ-ਜ਼ਿੰਮੇ ਵਾਰਨਾ ਅਤੇ ਊਲ-ਜਲੂਲ ਟਿੱਪਣੀਆਂ ਹੋ ਰਹੀਆਂ ਹਨ, ਉਨ੍ਹਾਂ 'ਤੇ ਸਖ਼ਤੀ ਨਾਲ ਰੋਕ ਲੱਗਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement