ਮਰੀਜ਼ ਨੂੰ  ਪਛਾਣ ਪੱਤਰ ਨਾ ਹੋਣ 'ਤੇ ਹਸਪਤਾਲ ਵਿਚ ਦਾਖ਼ਲ ਕਰਨਤੋਂਇਨਕਾਰਨਹੀਂਕੀਤਾਜਾਸਕਦਾ ਸੁਪਰੀਮਕੋਰਟ
Published : May 4, 2021, 7:10 am IST
Updated : May 4, 2021, 7:10 am IST
SHARE ARTICLE
image
image

ਮਰੀਜ਼ ਨੂੰ  ਪਛਾਣ ਪੱਤਰ ਨਾ ਹੋਣ 'ਤੇ ਹਸਪਤਾਲ ਵਿਚ ਦਾਖ਼ਲ ਕਰਨ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਨਵੀਂ ਦਿੱਲੀ, 3 ਮਈ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ  ਨਿਰਦੇਸ਼ ਦਿਤਾ ਕਿ ਉਹ ਦੋ ਹਫ਼ਤਿਆਂ ਅੰਦਰ ਕੋਰੋਨਾ ਮਹਾਂਮਾਰੀ ਦੀ ਲਹਿਰ ਦੇ ਮੱਦੇਨਜ਼ਰ ਹਸਪਤਾਲ ਵਿਚ ਮਰੀਜ਼ਾਂ ਦੀ ਭਰਤੀ ਕਰਨ ਦੀ ਰਾਸ਼ਟਰੀ ਨੀਤੀ ਅਪਣਾਏ | ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਕਿਸੇ ਮਰੀਜ਼ ਨੂੰ  ਸਥਾਨਕ ਨਿਵਾਸੀ ਪਛਾਣ ਪੱਤਰ ਦੇ ਆਧਾਰ 'ਤੇ ਕੋਈ ਵੀ ਸੂਬਾ ਹਸਪਤਾਲ ਭਰਤੀ ਕਰਨ ਤੋਂ ਇਨਕਾਰ ਨਹੀਂ ਕਰ ਸਕਦਾ | ਜੱਜ ਡੀ.ਵਾਈ. ਚੰਦਰਚੂੜ, ਜੱਜ ਐਲ. ਨਾਗੇਸ਼ਵਰ ਰਾਵ ਅਤੇ ਜੱਜ ਰਵਿੰਦਰ ਭੱਟ ਦੀ ਤਿੰਨ ਮੈਂਬਰੀ ਬੈਂਚ ਨੇ ਕੇਂਦਰ ਅਤੇ ਸੂਬਿਆਂ ਨੂੰ  ਇਹ ਹੁਕਮ ਵੀ ਦਿਤਾ ਕਿ ਉਹ ਨੋਟਿਸ ਜਾਰੀ ਕਰਨ ਕਿ ਸੋਸ਼ਲ ਮੀਡੀਆ 'ਤੇ ਸੂਚਨਾ ਰੋਕਣ ਜਾਂ ਕਿਸੇ ਵੀ ਮੰਚ 'ਤੇ ਮਦਦ ਮੰਗ ਰਹੇ ਲੋਕਾਂ ਨੂੰ  ਪ੍ਰੇਸ਼ਾਨ ਕਰਨ 'ਤੇ ਸਜ਼ਾ ਦੀ ਕਾਰਵਾਈ ਕੀਤੀ ਜਾਵੇਗੀ |
ਸੁਪਰੀਮ ਕੋਰਟ ਦੀ ਵੈਬਸਾਈਟ 'ਤੇ ਐਤਵਾਰ ਨੂੰ  ਅਪਲੋਡ ਕੀਤੇ ਗਏ ਫ਼ੈਸਲੇ ਦੀ ਕਾਪੀ ਮੁਤਾਬਕ,''ਕੇਂਦਰ ਅਤੇ ਸੂਬਾ ਸਰਕਾਰਾਂ ਸਾਰੇ ਮੁੱਖ ਸਕੱਤਰਾਂ, ਪੁਲਿਸ  ਡਾਇਰੈਕਟਰ ਜਨਰਲਾਂ ਅਤੇ ਕਪਤਾਨਾਂ ਨੂੰ  ਸੂਚਤ ਕਰਨ ਕਿ 
ਸੋਸ਼ਲ ਮੀਡੀਆ 'ਤੇ ਕਿਸੇ ਵੀ ਸੂਚਨਾ ਨੂੰ  ਰੋਕਣ ਜਾਂ ਕਿਸੇ ਵੀ ਮੰਚ 'ਤੇ ਮਦਦ ਦੀ ਮੰਗ ਕਰ ਰਹੇ ਲੋਕਾਂ ਨੂੰ  ਪ੍ਰੇਸ਼ਾਨ ਕਰਨ 'ਤੇ ਇਹ ਅਦਾਲਤ ਅਪਣੇ ਨਿਆਂ ਅਧਿਕਾਰ ਤਹਿਤ ਦੰਡਾਤਮਕ ਕਾਰਵਾਈ ਕਰੇਗੀ |'' ਬੈਂਚ ਨੇ ਰਜਿਸਟ੍ਰਾਰ (ਨਿਆਂ) ਨੂੰ  ਵੀ ਹੁਕਮ ਦਿਤਾ ਕਿ ਉਹ ਇਸ ਫ਼ੈਸਲੇ ਦੀ ਨਕਲ ਦੇਸ਼ ਦੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ  ਭੇਜੇ | (ਪੀਟੀਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement