ਰੋਜ਼ੀ ਰੋਟੀ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਨੇ ਸੜਕ ਹਾਦਸੇ ਦੌਰਾਨ ਤੋੜਿਆ ਦਮ
Published : May 4, 2022, 11:46 am IST
Updated : May 4, 2022, 11:46 am IST
SHARE ARTICLE
Sabu Parhar
Sabu Parhar

ਜਲੰਧਰ ਦੇ ਪਿੰਡ ਕਾਲਰਾ ਦਾ ਰਹਿਣ ਵਾਲਾ ਸੀ ਸਾਬੂ ਪਰਹਾਰ

ਜਲੰਧਰ : ਰੋਜ਼ੀ ਰੋਟੀ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿਚ ਉਸ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਵਿਚ ਹੋਏ ਸੜਕ ਹਾਦਸੇ ਦੌਰਾਨ ਇੱਕ ਪੰਜਾਬੀ ਨੌਜਵਾਨ ਨੇ ਦਮ ਤੋੜ ਦਿਤਾ। ਮ੍ਰਿਤਕ ਦਾ ਨਾਮ ਸਾਬੂ ਪਰਹਾਰ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਉਮਰ 30 ਸਾਲ ਸੀ।

Road AccidentRoad Accident

ਦੱਸ ਦੇਈਏ ਕਿ ਸਾਬੂ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਕੈਲੀਫੋਰਨੀਆ ਆ ਰਿਹਾ ਸੀ ਕਿ ਰਸਤੇ ਵਿਚ ਉਸ ਨਾਲ ਸੜਕ ਹਾਦਸਾ ਵਾਪਰ ਗਿਆ ਜਿਸ ਵਿਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਾਬੂ ਜਲੰਧਰ ਦੇ ਆਦਮਪੁਰ ਦੇ ਪਿੰਡ ਕਾਲਰਾ ਦਾ ਰਹਿਣ ਵਾਲਾ ਸੀ। ਤੁਹਾਨੂੰ ਦੱਸ ਦੇਈਏ ਕਿ ਉਸ ਦਾ ਵਿਆਹ ਕਰੀਬ 5 ਮਹੀਨੇ ਪਹਿਲਾਂ ਦਸੰਬਰ 2021 ’ਚ ਹੋਇਆ ਸੀ।

sabu parharsabu parhar

ਮਿਲੀ ਜਾਣਕਾਰੀ ਅਨੁਸਾਰ ਸਾਬੂ ਪਰਹਾਰ ਪਿੰਡ ਦੀ ਫੁੱਟਬਾਲ ਟੀਮ ਦਾ ਆਲ੍ਹਾ ਦਰਜੇ ਦਾ ਇਹ ਸਾਬਕਾ ਖਿਡਾਰੀ ਸੀ। ਉਹ ਪਿੰਡ ਦੇ ਹਰ ਸਮਾਜਿਕ ਤੇ ਧਾਰਮਿਕ ਕਾਰਜ ’ਚ ਵਧ ਚੜ੍ਹ ਕੇ ਹਿੱਸਾ ਪਾਉਂਦਾ ਸੀ। ਸਾਬੂ ਪਰਹਾਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ 'ਤੇ ਦੁਖਾਂ ਦਾ ਪਹਾੜ ਟੁੱਟ ਗਿਆ ਹੈ ਅਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement