Punjab News: ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ; ਧੱਕਾਮੁੱਕੀ ਦੌਰਾਨ ਹੋਇਆ ਸੀ ਜ਼ਖ਼ਮੀ
Published : May 4, 2024, 2:38 pm IST
Updated : May 4, 2024, 3:40 pm IST
SHARE ARTICLE
Farmer's death during protest against Preneet Kaur
Farmer's death during protest against Preneet Kaur

ਜ਼ਮੀਨ ’ਤੇ ਡਿੱਗਿਆ ਸੀ ਕਿਸਾਨ ਸੁਰਿੰਦਰ ਪਾਲ ਸਿੰਘ; ਹਸਪਤਾਲ ਲਿਜਾਂਦੇ ਸਮੇਂ ਹੋਈ ਮੌਤ

Punjab News: ਪਟਿਆਲਾ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਇਕ ਕਿਸਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣਾ ਆਇਆ ਹੈ।  ਮਿਲੀ ਜਾਣਕਾਰੀ ਅਨੁਸਾਰ ਹਲਕਾ ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਸਹਿਰਾ ਵਿਖੇ ਭਾਜਪਾ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਹੋਈ ਧੱਕਾਮੁੱਕੀ ਵਿਚ ਆਕੜੀ ਪਿੰਡ ਦਾ ਰਹਿਣ ਵਾਲਾ ਕਿਸਾਨ ਸੁਰਿੰਦਰ ਪਾਲ ਸਿੰਘ (60) ਜ਼ਮੀਨ ’ਤੇ ਡਿੱਗ ਗਿਆ। ਇਸ ਦੌਰਾਨ ਉਸ ਦੇ ਸਿਰ ਉਤੇ ਗੰਭੀਰ ਸੱਟ ਲੱਗ ਗਈ।

ਇਸ ਮਗਰੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਾਸਤੇ ਵਿਚ ਹੀ ਕਿਸਾਨ ਨੇ ਦਮ ਤੋੜ ਦਿਤਾ। ਕਿਸਾਨ ਦੇ ਸਾਥੀਆਂ ਦਾ ਇਲਜ਼ਾਮ ਹੈ ਕਿ ਜਦੋਂ ਪੁਲਿਸ ਪ੍ਰਸ਼ਾਸਨ ਅਤੇ ਪ੍ਰਨੀਤ ਕੌਰ ਦੇ ਸਮਰਥਕ ਉੱਥੇ ਮੌਜੂਦ ਸਨ ਤਾਂ ਉਨ੍ਹਾਂ ਦੇ ਨਾਲ ਧੱਕਾ ਮੁੱਕੀ ਹੋਈ। ਇਸੇ ਕਾਰਨ ਇਸ ਕਿਸਾਨ ਦੀ ਮੌਤ ਹੋਈ ਹੈ। ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾਂ ਦਾ ਮੈਂਬਰ ਸੀ।

 (For more Punjabi news apart from Farmer's death during protest against Preneet Kaur, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement