LPU Firing News: ਜਨਮ ਦਿਨ ਮਨਾ ਕੇ ਆਏ ਮੁੰਡਿਆਂ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਯੂਨੀਵਰਸਿਟੀ ਦੇ ਗੇਟ 'ਤੇ ਖੜੇ ਸਨ
Published : May 4, 2024, 1:30 pm IST
Updated : May 4, 2024, 1:30 pm IST
SHARE ARTICLE
LPU Firing News in punjabi
LPU Firing News in punjabi

LPU Firing News: ਨੌਜਵਾਨ ਨੇ ਦੋਸ਼ ਲਗਾਇਆ ਕਿ ਗੋਲੀ ਚਲਾਉਣ ਵਾਲਾ ਮੁਲਜ਼ਨ ਕੁਝ ਦਿਨ ਪਹਿਲਾਂ ਹੀ ਜ਼ਮਾਨਤ ਦੇ ਬਾਹਰ ਆਇਆ

LPU Firing News in punjabi : ਲੁਧਿਆਣਾ ਹਾਈਵੇ 'ਤੇ ਫਗਵਾੜਾ ਨੇੜੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਦੇ ਬਾਹਰ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਸੀ ਕਿ ਇਕ ਧਿਰ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਹ ਸਾਰਾ ਵਿਵਾਦ ਜਨਮ ਦਿਨ ਪਾਰਟੀ ਤੋਂ ਵਾਪਸ ਆਉਂਦੇ ਸਮੇਂ ਹੋਇਆ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਸਤਨਾਮਪੁਰਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ।

 ਇਹ ਵੀ ਪੜ੍ਹੋ: Sangrur Havankund News : ਸੰਗਰੂਰ ਵਿਚ ਵੱਡੀ ਵਾਰਦਾਤ, ਪੁਜਾਰੀਆਂ ਨੇ ਨੌਜਵਾਨ ਦਾ ਕਤਲ ਕਰ ਹਵਨਕੁੰਡ ਹੇਠਾਂ ਦੱਬੀ ਲਾਸ਼  

ਘਟਨਾ 'ਚ ਜ਼ਖ਼ਮੀ ਹੋਏ ਸਤਿਅਮ ਨੇ ਦੱਸਿਆ ਕਿ ਉਹ ਆਪਣੇ ਇਕ ਦੋਸਤ ਦੀ ਜਨਮ ਦਿਨ ਪਾਰਟੀ ਤੋਂ ਵਿਹਲਾ ਹੋ ਕੇ ਗ੍ਰੀਨ ਵੈਲੀ ਇਲਾਕੇ 'ਚ ਗਲੀ ਦੇ ਬਾਹਰ ਖੜ੍ਹਾ ਸੀ। ਇਸ ਦੌਰਾਨ ਕੁਝ ਨੌਜਵਾਨ ਤਿੰਨ ਬਾਈਕ 'ਤੇ ਸਵਾਰ ਹੋ ਕੇ ਆਏ ਅਤੇ ਝਗੜਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਮਨੀ ਨਾਮਕ ਨੌਜਵਾਨ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਵਿੱਚ ਜ਼ਖ਼ਮੀ ਹੋਏ ਨੌਜਵਾਨ ਨੂੰ ਦੇਰ ਰਾਤ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

 ਇਹ ਵੀ ਪੜ੍ਹੋ: Sunil Jakhar: ਸਿੱਧੂ ਮੂਸੇਵਾਲਾ ਕਤਲਕਾਂਡ ਲਈ ਬਣ ਗਈ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ ਭਗਵੰਤ ਮਾਨ: ਜਾਖੜ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦੇਰ ਰਾਤ ਕਰੀਬ 2.30 ਵਜੇ ਵਾਪਰੀ। ਸਤਿਅਮ ਦੀ ਬਾਂਹ 'ਤੇ ਗੋਲੀ ਲੱਗੀ ਸੀ। ਉਸੇ ਸਮੇਂ ਦੂਜੀ ਗੋਲੀ ਸਤਿਅਮ ਦੇ ਪੇਟ ਨੂੰ ਛੂਹ ਕੇ ਬਾਹਰ ਨਿਕਲ ਗਈ। ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਫਗਵਾੜਾ ਦੇ ਸਰਕਾਰੀ ਹਸਪਤਾਲ ਤੋਂ ਜਲੰਧਰ ਰੈਫਰ ਕਰ ਦਿੱਤਾ ਗਿਆ। ਸਤਿਅਮ ਦਾ ਦੋਸ਼ ਹੈ ਕਿ ਮਨੀ ਕੁਝ ਦਿਨ ਪਹਿਲਾਂ ਹੀ ਜ਼ਮਾਨਤ 'ਤੇ ਜੇਲ ਤੋਂ ਬਾਹਰ ਆਇਆ ਸੀ। ਉਸ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਉਹ ਕਪੂਰਥਲਾ ਜੇਲ ਵਿਚ ਸਜ਼ਾ ਕੱਟ ਰਿਹਾ ਸੀ। ਪੁਲਿਸ ਜਲਦ ਹੀ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।=

(For more Punjabi news apart from LPU Firing News in punjabi  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement