Kotakpura news : ਗਰਮਖਿਆਲੀ ਨਿੱਝਰ ਕਤਲ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਾਰੇ ਹੋਇਆ ਖੁਲਾਸਾ

By : BALJINDERK

Published : May 4, 2024, 1:23 pm IST
Updated : May 4, 2024, 1:33 pm IST
SHARE ARTICLE
ਮੁਲਜ਼ਮ ਕਰਨ ਬਰਾੜ
ਮੁਲਜ਼ਮ ਕਰਨ ਬਰਾੜ

Kotakpura news : ਕੋਟਕਪੂਰਾ ਦਾ ਰਹਿਣ ਵਾਲਾ ਇਕ ਮੁਲਜ਼ਮ ਕਰਨ ਬਰਾੜ

Kotakpura news : ਫਰੀਦਕੋਟ- ਪਿਛਲੇ ਸਾਲ ਕੈਨੇਡਾ 'ਚ ਮਾਰੇ ਗਏ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਕੈਨੇਡੀਅਨ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਦੋਸ਼ੀਆਂ 'ਚੋਂ ਇਕ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਦਾ ਰਹਿਣ ਵਾਲਾ ਹੈ। ਇਹ ਮੁਲਜ਼ਮ ਕਰੀਬ ਸਾਢੇ ਚਾਰ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ।

ਇਹ ਵੀ ਪੜੋ:Recruitment 2024 : ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ

ਜ਼ਿਕਰਯੋਗ ਹੈ ਕਿ ਜੂਨ 2023 'ਚ ਕੈਨੇਡਾ ਦੇ ਸਰੀ ਸ਼ਹਿਰ 'ਚ ਇਕ ਗੁਰਦੁਆਰਾ ਸਾਹਿਬ ਨੇੜੇ ਹਰਦੀਪ ਸਿੰਘ ਨਿੱਝਰ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਇਸ ਮਾਮਲੇ 'ਚ ਕੈਨੇਡਾ ਦੀ ਪੁਲਿਸ ਨੇ ਤਿੰਨ ਦੋਸ਼ੀਆਂ ਕਰਨਪ੍ਰੀਤ ਸਿੰਘ, ਕਮਲਪ੍ਰੀਤ ਸਿੰਘ ਅਤੇ ਕਰਨ ਬਰਾੜ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚੋਂ ਇੱਕ ਕਰਨ ਕੋਟਕਪੂਰਾ ਸ਼ਹਿਰ ਦਾ ਰਹਿਣ ਵਾਲਾ ਹੈ। ਕੈਨੇਡੀਅਨ ਪੁਲਿਸ ਮੁਤਾਬਕ ਤਿੰਨੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਰੁੱਪ ਨਾਲ ਸਬੰਧਤ ਹਨ।
ਦੱਸ ਦੇਈਏ ਕਿ ਕੋਟਕਪੂਰਾ ਦਾ ਰਹਿਣ ਵਾਲਾ ਮੁਲਜ਼ਮ ਕਰਨ ਬਰਾੜ ਕਰੀਬ ਸਾਢੇ ਚਾਰ ਸਾਲ ਪਹਿਲਾਂ 12ਵੀਂ ਜਮਾਤ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕੈਨੇਡਾ ਦੇ ਸਟੱਡੀ ਵੀਜ਼ੇ 'ਤੇ ਉੱਥੇ ਗਿਆ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਹੈ। ਜਦੋਂਕਿ ਉਸ ਦੀ ਮਾਤਾ ਰਮਨਦੀਪ ਬਰਾੜ ਵੀ ਕਰੀਬ ਡੇਢ ਸਾਲ ਪਹਿਲਾਂ ਸਿੰਗਾਪੁਰ ਗਈ ਸੀ। 18 ਅਪ੍ਰੈਲ ਨੂੰ ਉਨ੍ਹਾਂ ਦੇ ਪਿਤਾ ਮਨਦੀਪ ਸਿੰਘ ਬਰਾੜ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਪਰ ਕਰਨ ਬਰਾੜ ਆਪਣੇ ਪਿਤਾ ਦੀ ਮੌਤ 'ਤੇ ਵੀ ਨਹੀਂ ਆਇਆ।

ਇਹ ਵੀ ਪੜੋ:India-Pakistan Border : ਭਾਰਤ -ਪਾਕਿਸਤਾਨ ਦੀ ਸਰਹੱਦ ’ਤੇ BSF ਤੇ ਪੁਲਿਸ ਦੀ ਵੱਡੀ ਕਾਰਵਾਈ 

ਹੁਣ ਇੱਥੇ ਉਨ੍ਹਾਂ ਦੇ ਘਰ ਮੌਜੂਦ ਉਨ੍ਹਾਂ ਦੇ ਦਾਦਾ ਬਲਵੀਰ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਦਾ ਪੋਤਰਾ ਬਹੁਤ ਹੀ ਨੇਕ ਅਤੇ ਸੂਝਵਾਨ ਨੌਜਵਾਨ ਸੀ। ਪਰ ਉੱਥੇ ਕੀ ਹੋਇਆ ਇਸ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਪਤਾ। ਉਨ੍ਹਾਂ ਨੂੰ ਇਸ ਗੱਲ ਦਾ ਪਤਾ ਅੱਜ ਇੰਟਰਨੈੱਟ ਮੀਡੀਆ 'ਤੇ ਆਈਆਂ ਖ਼ਬਰਾਂ ਤੋਂ ਬਾਅਦ ਹੀ ਲੱਗਾ। ਇਹ ਖ਼ਬਰ ਸੁਣਦਿਆਂ ਹੀ ਉਸ ਦੀ ਮਾਂ ਜੋ ਕਿ ਆਪਣੇ ਪਤੀ ਦੀ ਮੌਤ ਕਾਰਨ ਇੱਥੇ ਆਈ ਹੋਈ ਸੀ, ਬਿਮਾਰ ਹੋ ਗਈ ਅਤੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।

(For more news apart from new revelation come in murder case Hardeep Singh Nijhar News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement