Jalandhar News: ਹੁਣ ਪੰਜਾਬ ਦੇ ਇਸ ਜ਼ਿਲ੍ਹੇ ਵਿਚ ਵੋਟ ਪਾਉਣ ਦੇ ਬਦਲੇ ਮਿਲੇਗਾ ਸਸਤਾ ਪੈਟਰੋਲ
Published : May 4, 2024, 10:02 am IST
Updated : May 4, 2024, 3:46 pm IST
SHARE ARTICLE
Now you will get cheaper petro on voting Jalandhar News
Now you will get cheaper petro on voting Jalandhar News

Jalandhar News: ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਤੇ ਵੋਟ ਪ੍ਰਤੀਸ਼ਤਤਾ ਨੂੰ 70 ਫ਼ੀਸਦੀ ਤੋਂ ਪਾਰ ਕਰਨ ਲਈ ਸ਼ੁਰੂ ਕੀਤੀ ਗਈ ਨਵੀਂ ਪਹਿਲਕਦਮੀ

Now you will get cheaper petro on voting Jalandhar News : ਜਲੰਧਰ ਜ਼ਿਲੇ ਵਿਚ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਤੇ ਵੋਟ ਪ੍ਰਤੀਸ਼ਤਤਾ ਨੂੰ 70 ਫ਼ੀਸਦੀ ਤੋਂ ਪਾਰ ਕਰਨ ਲਈ ਸ਼ੁਰੂ ਕੀਤੀ ਗਈ ਨਵੀਂ ਪਹਿਲਕਦਮੀ ਤਹਿਤ ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹੇ ਦੇ ਪੈਟਰੋਲ ਪੰਪਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਹਿੱਸੇਦਾਰੀ ਕੀਤੀ ਹੈ, ਜਿਸ ਤਹਿਤ ਵੋਟਾਂ ਵਾਲੇ ਦਿਨ ਤੇਲ ਦੀਆਂ ਕੀਮਤਾਂ ’ਤੇ ਛੋਟ ਦੇਣ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Mussoorie Road Accident : ਮਸੂਰੀ ਘੁੰਮਣ ਗਏ ਵਿਦਿਆਰਥੀਆਂ ਦੀ ਖੱਡ ਵਿਚ ਡਿੱਗੀ ਕਾਰ, 6 ਵਿਦਿਆਰਥੀਆਂ ਦੀ ਹੋਈ ਮੌਤ

ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਅਮਰ ਹਾਈਵੇ ਫਿਲਿੰਗ ਸਟੇਸ਼ਨ ਪਰਾਗਪੁਰ, ਅਮਰ ਹਾਈਵੇ ਫਿਲਿੰਗ ਸਟੇਸ਼ਨ ਕਰਤਾਰਪੁਰ ਤੇ ਰੱਖਾ ਫਿਲਿੰਗ ਸਟੇਸ਼ਨ ਸੂਰਾਨੁੱਸੀ ਨੇ 1 ਜੂਨ ਨੂੰ ਵੋਟਾਂ ਵਾਲੇ ਦਿਨ ਵੋਟਰਾਂ ਨੂੰ ਵਿਸ਼ੇਸ਼ ਛੋਟ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: Hoshiarpur News: ਪਾਕਿਸਤਾਨੀ ਏਜੰਸੀਆਂ ਲਈ ਜਸੂਸੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ 

ਉਨ੍ਹਾਂ ਦੱਸਿਆ ਕਿ ਵੋਟਿੰਗ ਵਾਲੇ ਦਿਨ ਵੋਟਰ ਆਪਣੀ ਉਂਗਲੀ ’ਤੇ ਸਿਆਹੀ ਦਾ ਨਿਸ਼ਾਨ ਦਿਖਾ ਕੇ ਪੈਟਰੋਲ 'ਤੇ ਛੋਟ ਪ੍ਰਾਪਤ ਕਰ ਸਕਦੇ ਹਨ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਵਪਾਰੀ ਵਰਗ ਦਾ ਇਹ ਵੱਡਾ ਸਵੈ-ਇੱਛੁਕ ਉਪਰਾਲਾ ਜ਼ਿਲੇ ’ਚ 70 ਫ਼ੀਸਦੀ ਤੋਂ ਵੱਧ ਵੋਟਾਂ ਪਾਉਣ ਦੇ ਟੀਚੇ ਨੂੰ ਹਾਸਲ ਕਰਨ ’ਚ ਸਹਾਈ ਸਿੱਧ ਹੋਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Now you will get cheaper petro on voting Jalandhar News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement