Punjab News: ਪ੍ਰਦਰਸ਼ਨ ਦੌਰਾਨ ਕਿਸਾਨ ਦੀ ਮੌਤ 'ਤੇ ਪ੍ਰਨੀਤ ਕੌਰ ਨੇ ਦੁੱਖ ਪ੍ਰਗਟਾਇਆ
Published : May 4, 2024, 6:55 pm IST
Updated : May 4, 2024, 6:55 pm IST
SHARE ARTICLE
Preneet Kaur expressed grief over farmer's death during Protest
Preneet Kaur expressed grief over farmer's death during Protest

ਪ੍ਰਨੀਤ ਕੌਰ ਨੇ ਅੱਜ ਅਤੇ ਕੱਲ੍ਹ ਦੇ ਲਈ ਆਪਣੇ ਸਾਰੇ ਪ੍ਰਚਾਰ ਪ੍ਰੋਗਰਾਮਾਂ ਨੂੰ ਰੱਦ ਕਰ ਦਿਤਾ ਹੈ।

Punjab News: ਭਾਜਪਾ ਦੀ ਸੀਨੀਅਰ ਆਗੂ ਅਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਅੱਜ ਪਿੰਡ ਸਹੇੜੀ ਵਿਖੇ ਇਕ ਧਰਨੇ ਦੌਰਾਨ ਇਕ ਕਿਸਾਨ ਦੀ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਅਤੇ ਦੁਖੀ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ, ਪ੍ਰਨੀਤ ਕੌਰ ਨੇ ਅੱਜ ਅਤੇ ਕੱਲ੍ਹ ਦੇ ਲਈ ਆਪਣੇ ਸਾਰੇ ਪ੍ਰਚਾਰ ਪ੍ਰੋਗਰਾਮਾਂ ਨੂੰ ਰੱਦ ਕਰ ਦਿਤਾ ਹੈ।

ਦੁਖੀ ਪਰਿਵਾਰ ਨੂੰ ਭੇਜੇ ਗਏ ਆਪਣੇ ਸੰਦੇਸ਼ ਵਿਚ ਪ੍ਰਨੀਤ ਕੌਰ ਨੇ ਕਿਹਾ ਹੈ ਕਿ "ਮੈਂ ਕਿਸਾਨ ਸੁਰਿੰਦਰ ਪਾਲ ਸਿੰਘ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ, ਜਿਸ ਦੀ ਅੱਜ ਬਦਕਿਸਮਤੀ ਨਾਲ ਮੌਤ ਹੋ ਗਈ"। ਉਹਨਾਂ ਕਿਹਾ ਕਿ "ਮੈਂ ਅਤੇ ਮੇਰਾ ਪਰਿਵਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੇ ਹਾਂ ਅਤੇ ਅੱਗੇ ਵੀ ਖੜੇ ਰਹਾਂਗੇ।

ਪ੍ਰਨੀਤ ਕੌਰ ਨੇ ਕਿਹਾ ਕਿ ਕਿਸਾਨਾਂ ਨਾਲ ਉਹਨਾਂ ਦੇ ਪਰਿਵਾਰ ਦੀ ਲੰਬੀ ਸਾਂਝ ਰਹੀ ਹੈ ਅਤੇ ਸਾਰੇ ਕਿਸਾਨ ਸਾਡੇ ਲਈ ਭੈਣ-ਭਰਾ ਵਾਂਗ ਹਨ"। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਆਖਰੀ ਸਾਹ ਤੱਕ ਕਿਸਾਨਾਂ ਨਾਲ ਖੜ੍ਹਾ ਰਹੇਗਾ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ।

(For more Punjabi news apart from Preneet Kaur expressed grief over farmer's death during Protest, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement