ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਸਕੂਲ ਇੰਚਾਰਜ ਮੁਅੱਤਲ: ਹਰਜੋਤ ਬੈਂਸ
Published : May 4, 2025, 8:10 pm IST
Updated : May 4, 2025, 8:10 pm IST
SHARE ARTICLE
Respect for students is paramount, school in-charge suspended: Harjot Bains
Respect for students is paramount, school in-charge suspended: Harjot Bains

'ਮੌਲਿਕ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ'

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ 'ਤੇ ਤਰਨ ਤਾਰਨ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਇੰਦਵਾਲ ਸਾਹਿਬ ਦੇ ਇੰਚਾਰਜ ਨੂੰ ਸਕੂਲ ਵਿੱਚ ਇੱਕ ਸਮਾਗਮ ਦੌਰਾਨ ਵਿਦਿਆਰਥੀਆਂ ਤੋਂ ਵੇਟਰ ਦਾ ਕੰਮ ਕਰਵਾਉਣ (ਸਨੈਕਸ ਵਰਤਵਾਉਣ) ਦੇ ਮਾਮਲੇ ਵਿੱਚ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਸਕੂਲਾਂ ਵਿੱਚ ਸੁਰੱਖਿਅਤ ਅਤੇ ਸਤਿਕਾਰ ਵਾਲਾ ਮਾਹੌਲ ਬਣਾਈ ਰੱਖਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਜਿਹਾ ਦੁਰਵਿਹਾਰ ਪੂਰੀ ਤਰ੍ਹਾਂ ਗ਼ੈਰ-ਵਾਜ਼ਬ ਹੈ, ਜਿਸ ਕਾਰਨ  ਗੁਰਪ੍ਰਤਾਪ ਸਿੰਘ, ਪੰਜਾਬੀ ਲੈਕਚਰਾਰ-ਕਮ-ਸਕੂਲ ਇੰਚਾਰਜ, ਖ਼ਿਲਾਫ਼ ਡਿਊਟੀ ਦੌਰਾਨ ਘੋਰ ਅਣਗਹਿਲੀ ਲਈ ਤੁਰੰਤ ਕਾਰਵਾਈ ਕੀਤੀ ਗਈ ਹੈ। ਮੁਅੱਤਲੀ ਦੌਰਾਨ ਦਫ਼ਤਰ ਜ਼ਿਲ੍ਹਾ ਸਿੱਖਿਆ ਦਫ਼ਤਰ (ਸੀਨੀਅਰ ਸੈਕੰਡਰੀ), ਤਰਨ ਤਾਰਨ ਇਸ ਲੈਕਚਰਾਰ ਦਾ ਹੈੱਡਕੁਆਰਟਰ ਹੋਵੇਗਾ।

ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਉਹਨਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਵਤੀਰੇ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਹਰਜੋਤ ਸਿੰਘ ਬੈਂਸ ਨੇ ਹੋਰ ਅਧਿਆਪਕਾਂ ਨੂੰ ਵੀ ਸਕੂਲਾਂ ਵਿੱਚ ਉੱਚ ਮਿਆਰਾਂ ਅਤੇ ਜ਼ਿੰਮੇਵਾਰੀ ਨੂੰ ਬਣਾਈ ਰੱਖਣ ਲਈ ਕਿਹਾ। ਉਹਨਾਂ ਨੇ ਸਰਕਾਰੀ ਸਕੂਲਾਂ ਵਿੱਚ ਸਤਿਕਾਰ ਅਤੇ ਜਵਾਬਦੇਹੀ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਉੱਤੇ ਜ਼ੋਰ ਦਿੱਤਾ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement